ਦਾ ਐਡੀਟਰ ਨਿਊਜ਼, ਚੰਡੀਗੜ੍ਹ —— ਪੰਜਾਬ ਅਤੇ ਚੰਡੀਗੜ੍ਹ ਮੀਂਹ ਤੋਂ ਅਤੇ ਪਹਾੜਾਂ ਵਿੱਚ ਬਰਫ਼ਬਾਰੀ ਤੋਂ ਬਾਅਦ ਸ਼ੀਤ ਲਹਿਰ ਦਾ ਪ੍ਰਭਾਵ ਮਹਿਸੂਸ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਨੇ ਐਤਵਾਰ ਨੂੰ ਸ਼ੀਤ ਲਹਿਰ ਲਈ ਔਰੇਂਜ ਚੇਤਾਵਨੀ ਜਾਰੀ ਕੀਤੀ ਹੈ। ਠੰਢੀਆਂ ਹਵਾਵਾਂ ਕਾਰਨ ਪੰਜਾਬ ਦੇ ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ ਜ਼ੀਰੋ ਡਿਗਰੀ ਦੇ ਨੇੜੇ ਡਿੱਗ ਗਿਆ। ਹਾਲਾਂਕਿ ਸੂਰਜ ਚਮਕਿਆ, ਪਰ ਠੰਢੀਆਂ ਹਵਾਵਾਂ ਨੇ ਕੰਬਣੀ ਛੇੜੀ ਹੋਈ ਹੈ।
ਮੌਸਮ ਵਿਭਾਗ ਨੇ ਸੰਘਣੀ ਧੁੰਦ ਲਈ ਸੰਤਰੀ ਚੇਤਾਵਨੀ ਵੀ ਜਾਰੀ ਕੀਤੀ ਹੈ। ਸਵੇਰੇ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਦੇਖੀ ਗਈ। ਇਸ ਦੇ ਨਾਲ ਹੀ ਸਵੇਰੇ ਗੁਰਦਾਸਪੁਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪਈ।