ਦਾ ਐਡੀਟਰ ਨਿਊਜ਼, ਅੰਮ੍ਰਿਤਸਰ ——— ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦੇ ਮਾਪਿਆਂ ਨੂੰ ਫਿਰੌਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਨਾਲ ਸਬੰਧਤ ਇਕ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ 2024 ਵਿਚ ਥਾਣਾ ਸਦਰ, ਸ੍ਰੀ ਮੁਕਤਸਰ ਸਾਹਿਬ ਵਿਖੇ ਦਰਜ ਐੱਫਆਈਆਰ ਦੇ ਆਧਾਰ ‘ਤੇ ਕੀਤੀ ਗਈ ਹੈ।
ਪੁਲਿਸ ਅਨੁਸਾਰ, ਮੁਲਜ਼ਮ ਸ਼ਮਸ਼ੇਰ ਸਿੰਘ (ਪੁੱਤਰ ਗੁਰਬਖਸ਼ ਸਿੰਘ) ਅਤੇ ਉਸਦੀ ਪਤਨੀ ਪ੍ਰੀਤਪਾਲ ਕੌਰ ਨੂੰ 3 ਦਸੰਬਰ, 2024 ਨੂੰ ਦਰਜ ਐੱਫਆਈਆਰ ਨੰਬਰ 233 ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਵੇਂ ਮੁਲਜ਼ਮ ਆਦੇਸ਼ ਨਗਰ, ਗਲੀ ਨੰਬਰ 1, ਸੈਕਟਰ ਨੰਬਰ 1, ਕੋਟਕਪੂਰਾ ਰੋਡ, ਸ੍ਰੀ ਮੁਕਤਸਰ ਸਾਹਿਬ ਦੇ ਵਸਨੀਕ ਹਨ। ਭਾਰਤੀ ਦੰਡ ਸੰਹਿਤਾ (ਆਈਪੀਸੀ) ਦੀਆਂ ਧਾਰਾਵਾਂ 308(4), 351(1), ਅਤੇ 351(3) ਤਹਿਤ ਕੇਸ ਦਰਜ ਕੀਤਾ ਗਿਆ ਹੈ।

ਮੁਕਤਸਰ ਸਾਹਿਬ ਪੁਲਿਸ ਨੇ ਦੋ ਸਾਲ ਪੁਰਾਣੇ ਇੱਕ ਮਾਮਲੇ ਵਿੱਚ ਬੀਤੀ ਰਾਤ 10 ਵਜੇ ਗ੍ਰਿਫ਼ਤਾਰੀ ਕੀਤੀ। ਗੈਂਗਸਟਰ ਦੇ ਮਾਪੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੇੜੇ ਇੱਕ ਹੋਟਲ ਵਿੱਚ ਠਹਿਰੇ ਹੋਏ ਸਨ, ਜਿੱਥੋਂ ਉਨ੍ਹਾਂ ਦੀ ਗ੍ਰਿਫਤਾਰੀ ਹੋਈ।
ਉਨ੍ਹਾਂ ਦੀ ਪਛਾਣ ਸ਼ਮਸ਼ੇਰ ਸਿੰਘ ਅਤੇ ਉਸਦੀ ਪਤਨੀ ਪ੍ਰੀਤਪਾਲ ਵਜੋਂ ਹੋਈ ਹੈ। ਦੋ ਸਾਲ ਪਹਿਲਾਂ, ਇੱਕ ਅਧਿਆਪਕ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਉਸਨੂੰ ਅਤੇ ਉਸਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ ਸੀ। ਪੁਲਿਸ ਨੇ 3 ਦਸੰਬਰ, 2024 ਨੂੰ ਐਫਆਈਆਰ ਦਰਜ ਕੀਤੀ ਸੀ। ਇਸ ਮਾਮਲੇ ‘ਚ ਪੁਲਿਸ ਵੱਲੋਂ ਦੋਵਾਂ ਦੀ ਗ੍ਰਿਫਤਾਰੀ ਕੀਤੀ ਗਈ ਹੈ।