ਦਾ ਐਡੀਟਰ ਨਿਊਜ਼, ਚੰਡੀਗੜ੍ਹ —– ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਮੰਗਲਵਾਰ ਨੂੰ ਮੀਂਹ ਪੈਣਾ ਸ਼ੁਰੂ ਹੋ ਗਿਆ ਅਤੇ ਕਈ ਇਲਾਕਿਆਂ ‘ਚ ਕਾਲੇ ਬੱਦਲਾਂ ਦੇ ਨਾਲ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਭਾਗ ਵਲੋਂ 27 ਤਾਰੀਖ਼ ਤੋਂ 1 ਫਰਵਰੀ ਤੱਕ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਸੀਤ ਲਹਿਰ ਦੇ ਨਾਲ-ਨਾਲ ਬਿਜਲੀ ਚਮਕਣ, ਗਰਜ ਦੇ ਨਾਲ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚਿਤਾਵਨੀ ਜਾਰੀ ਕੀਤੀ ਹੈ।
ਚੰਡੀਗੜ੍ਹ, ਮੋਹਾਲੀ, ਲੁਧਿਆਣਾ ਅਤੇ ਜਲੰਧਰ ਵਿੱਚ ਦਿਨ ਚੜ੍ਹਨ ਨਾਲ ਹੀ ਮੀਂਹ ਸ਼ੁਰੂ ਹੋਇਆ। ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਸੰਗਰੂਰ ਵਿੱਚ ਗੜੇਮਾਰੀ ਹੋਈ। ਮੋਹਾਲੀ ਅਤੇ ਅੰਮ੍ਰਿਤਸਰ ਵਿੱਚ ਹਨੇਰਾ ਛਾ ਗਿਆ, ਜਿਸ ਕਾਰਨ ਦਿਨ ਵੇਲੇ ਰਾਤ ਵਰਗਾ ਮਾਹੌਲ ਬਣ ਗਿਆ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਨੇ ਪੂਰੇ ਦਿਨ ਲਈ ਯੈਲੋ ਅਲਰਟ ਜਾਰੀ ਕੀਤਾ ਹੈ, ਜਿਸ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ।