ਦਾ ਐਡੀਟਰ ਨਿਊਜ਼, ਚੰਡੀਗੜ੍ਹ —- ਪ੍ਰਸ਼ਾਸਨ ਵੱਲੋਂ ਅੱਜ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਸਰਕਾਰੀ ਕੋਠੀ ਦਾ ਕਬਜ਼ਾ ਲੈ ਲਿਆ ਗਿਆ ਹੈ। ਅੱਜ ਸਵੇਰੇ ਵੱਡੀ ਗਿਣਤੀ ਵਿਚ ਪੁਲਸ ਫੋਰਸ ਨੂੰ ਤਾਇਨਾਤ ਕਰਕੇ ਵਿਧਾਇਕ ਪਠਾਣਮਾਜਰਾ ਦਾ ਸਮਾਨ ਟਰੱਕਾਂ ਵਿਚ ਭਰ ਕੇ ਭੇਜ ਦਿੱਤਾ ਗਿਆ।
ਇੱਥੇ ਦੱਸਣਯੋਗ ਕਿ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਖਿਲਾਫ ਕੇਸ ਦਰਜ ਹੋਣ ਤੋਂ ਬਾਅਦ ਉਹ ਪੁਲਿਸ ਅੱਗੇ ਪੇਸ਼ ਨਹੀਂ ਹੋਏ ਅਤੇ ਫਰਾਰ ਹੋ ਗਏ ਸਨ, ਜਿਸ ਕਾਰਨ ਉਨ੍ਹਾਂ ਨੂੰ ਅਦਾਲਤ ਨੇ ਭਗੌੜਾ ਵੀ ਕਰਾਰ ਦਿੱਤਾ ਹੋਇਆ ਹੈ।

ਪਠਾਨਮਾਜਰਾ ਨੂੰ ਪਟਿਆਲਾ ਦੀ ਅਦਾਲਤ ਨੇ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਭਗੌੜਾ ਐਲਾਨਿਆ ਹੋਇਆ ਹੈ। ਇਸ ਤੋਂ ਬਾਅਦ, ਪੁਲਿਸ ਨੇ ਕਾਰਵਾਈ ਕੀਤੀ। ਪਹਿਲਾਂ, ਪੁਲਿਸ ਨੇ ਵਿਧਾਇਕ ਨੂੰ ਬੰਗਲਾ ਖਾਲੀ ਕਰਨ ਦੀ ਮੰਗ ਕਰਦੇ ਹੋਏ ਇੱਕ ਨੋਟਿਸ ਲਗਾਇਆ ਸੀ, ਪਰ ਉਸਨੇ ਫਿਰ ਵੀ ਬੰਗਲਾ ਖਾਲੀ ਨਹੀਂ ਕੀਤਾ ਸੀ। ਜਿਸ ਤੋਂ ਬਾਅਦ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੇ ਉਨ੍ਹਾਂ ਦੀ ਸਰਕਾਰੀ ਕੋਠੀ ਨੂੰ ਖਾਲ੍ਹੀ ਕਰਵਾ ਲਿਆ ਗਿਆ ਹੈ ਅਤੇ ਕਬਜ਼ਾ ਆਪਣੇ ਅਧੀਨ ਕਰ ਲਿਆ ਹੈ।