ਦਾ ਐਡੀਟਰ ਨਿਊਜ਼, ਚੰਡੀਗੜ੍ਹ —– ਅਗਲੇ ਮਹੀਨੇ ਭਾਰਤੀ ਜਨਤਾ ਪਾਰਟੀ ਦੇ ਵੱਡੇ ਚਿਹਰੇ ਅਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੌਰੇ ‘ਤੇ ਆ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਉਹ ਫਰਵਰੀ ਦੇ ਅਖੀਰ ‘ਚ ਪੰਜਾਬ ਆਉਣਗੇ ਅਤੇ ਮੋਗਾ ‘ਚ ਇੱਕ ਰੈਲੀ ਨੂੰ ਸੰਬੋਧਨ ਕਰਨਗੇ। ਪਾਰਟੀ ਸੂਤਰਾਂ ਅਨੁਸਾਰ ਅਜੇ ਸ਼ਾਹ ਦੇ ਦੌਰੇ ਦੀ ਤਰੀਕ ਤੈਅ ਨਹੀਂ ਹੋਈ ਹੈ ਪਰ ਇਹ ਤੈਅ ਹੈ ਕਿ ਉਨ੍ਹਾਂ ਦਾ ਦੌਰਾ ਫਰਵਰੀ ਦੇ ਆਖਰੀ ਹਫ਼ਤੇ ਵਿਚ ਹੋਵੇਗਾ।
ਉੱਥੇ ਹੀ ਫਰਵਰੀ ਦੇ ਸ਼ੁਰੂ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਫਰਵਰੀ ਨੂੰ ਪੰਜਾਬ ਆ ਰਹੇ ਹਨ। ਇਸ ਦੌਰਾਨ ਉਹ 1 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜਯੰਤੀ ਦੇ ਮੌਕੇ ‘ਤੇ ਜਲੰਧਰ ’ਤੇ ਡੇਰਾ ਬੱਲਾਂ ਵਿਖੇ ਨਤਮਸਤਕ ਹੋਣਗੇ ਤੇ ਸੰਤ ਨਿਰੰਜਣ ਦਾਸ ਨਾਲ ਮੁਲਾਕਾਤ ਕਰਨਗੇ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।