ਦਾ ਐਡੀਟਰ ਨਿਊਜ.ਚੰਡੀਗੜ੍ਹ। ਪਿਛਲੀਆਂ ਸਰਕਾਰਾਂ ਵੱਲੋਂ ਬੰਦ ਕੀਤਾ ਗਿਆ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਭਾਵੇਂ ਦੋਬਾਰਾ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਸੀ ਲੇਕਿਨ ਮੈਰਿਟ ਵਿੱਚ ਆਉਣ ਵਾਲੇ ਯੋਗ ਉਮੀਦਵਾਰਾਂ ਨੂੰ ਹੁਣ ਵਿਸਾਰਿਆ ਜਾ ਰਿਹਾ ਹੈ ਜੋ ਕਿ ਨਿੰਦਣਯੋਗ ਵਰਤਾਰਾ ਹੈ, ਇਹ ਪ੍ਰਗਟਾਵਾ ਐਡਵੋਕੇਟ ਸਤਨਾਮ ਸਿੰਘ ਰੋਪੜ ਨੇ ਕਰਦਿਆ ਜਾਣਕਾਰੀ ਸਾਂਝੀ ਕੀਤੀ ਕਿ ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਦੇਣ ਲਈ ਕੁਝ ਸਮਾਂ ਪਹਿਲਾ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ ਜਿਸ ਵਿੱਚ ਇਨਾਮੀ ਰਾਸ਼ੀ ਵਧਾਉਣ ਦੀ ਗੱਲ ਵੀ ਕਹੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਉਪਰੰਤ ਜਿਲ੍ਹਾ ਪੱਧਰ ’ਤੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਹੇਠ ਕਮੇਟੀਆਂ ਬਣਾਈਆਂ ਗਈਆਂ ਅਤੇ ਹਰ ਜਿਲ੍ਹੇ ਵਿੱਚੋ ਲਿਸਟਾਂ ਤਿਆਰ ਕਰਕੇ ਸੂਬਾ ਪੱਧਰੀ ਕਮੇਟੀ ਕੋਲ ਭੇਜੀਆਂ ਗਈਆਂ ਅਤੇ ਫਿਰ ਸੂਬਾ ਕਮੇਟੀ ਵੱਲੋਂ ਨਵੀਂ ਮੈਰਿਟ ਲਿਸਟ ਤਿਆਰ ਕਰ ਦਿੱਤੀ ਗਈ, ਉਨ੍ਹਾਂ ਦੱਸਿਆ ਕਿ ਜਿਲਿ੍ਹਆਂ ਵਿੱਚੋ ਗਈਆਂ ਲਿਸਟਾਂ ਵਿੱਚ 29 ਉਮੀਦਵਾਰਾਂ ਦੇ ਨਾਮ ਸਨ ਅਤੇ ਇਹ ਸਾਰੇ ਪੰਜਾਬ ਦੇ 14 ਜਿਲਿ੍ਹਆਂ ਨਾਲ ਸਬੰਧਿਤ ਸਨ ਜਦੋਂ ਕਿ 9 ਜਿਲਿ੍ਹਆਂ ਤੋਂ ਕੋਈ ਵੀ ਉਮੀਦਵਾਰ ਚੁਣਿਆ ਨਹੀਂ ਗਿਆ ਪਰ ਨਿਯਮਾਂ ਅਨੁਸਾਰ ਹਰ ਜਿਲ੍ਹੇ ਵਿੱਚੋ 2 ਨਾਮ ਜਾਣੇ ਸਨ। ਉਨ੍ਹਾਂ ਕਿਹਾ ਕਿ ਸੂਬਾ ਕਮੇਟੀ ਵੱਲੋਂ 29 ਉਮੀਦਵਾਰਾਂ ਦੀ ਥਾਂ ਮਹਿਜ 6 ਕੁ ਜਣਿਆਂ ਨੂੰ ਹੀ ਇਹ ਪੁਰਸਕਾਰ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ ਜੋ ਕਿ ਸਰਾਸਰ ਗਲਤ ਹੈ। ਇਸ ਮੌਕੇ ਨਰਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਮੁਕਤਸਰ ਨੇ ਕਿਹਾ ਕਿ ਸੂਬਾ ਸਰਕਾਰ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਅੱਖੋ ਪਰੋਖੇ ਕਰ ਰਹੀ ਹੈ ਅਤੇ ਜੇਕਰ ਸਰਕਾਰ ਅਤੇ ਵਿਭਾਗ ਨੇ ਯੋਗ ਉਮੀਦਵਾਰਾਂ ਨਾਲ ਵਧੀਕੀ ਕੀਤੀ ਤਦ ਅਸੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁੱਖ ਕਰਾਂਗੇ। ਇਸ ਸਮੇਂ ਅਮਨਵੀਰ ਸਿੰਘ, ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ ਆਦਿ ਵੀ ਹਾਜਰ ਸਨ।
ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਦੀ ਮੈਰਿਟ ਲਿਸਟ ਨੂੰ ਕੁਤਰਨ ਦੇ ਰੌਅ ਵਿੱਚ ਸਰਕਾਰ