ਦਾ ਐਡੀਟਰ ਨਿਊਜ, ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਵਿੱਚ ਬੁੱਧਵਾਰ ਨੂੰ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਰਵਜੋਤ ਸਿੰਘ ਵੱਲੋਂ ਸਰਕਾਰੀ ਮੁਲਾਜਿਮਾਂ ਦੀ ਪੁਰਾਣੀ ਪੈਨਸ਼ਨ ਨੀਤੀ ਦਾ ਮਾਮਲਾ ਉਠਾਉਂਦੇ ਹੋਏ ਇਸ ਸਬੰਧ ਵਿੱਚ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਗਿਆ ਅਤੇ ਨਾਲ ਹੀ ਇਸ ਮਾਮਲੇ ਵਿੱਚ ਸਰਕਾਰ ਤੋਂ ਮੰਗ ਕੀਤੀ ਗਈ ਕਿ ਸਟੈਡਿੰਗ ਆਪਰੇਟਿੰਗ ਪ੍ਰੋਸੀਜਰ ਲਾਗੂ ਕੀਤਾ ਜਾਵੇ ਤਾਂ ਜੋ ਜਲਦ ਤੋਂ ਜਲਦ ਮੁਲਾਜਿਮਾਂ ਨੂੰ ਇਸ ਦਾ ਲਾਭ ਮਿਲ ਸਕੇ। ਵਿਧਾਇਕ ਡਾ. ਰਵਜੋਤ ਨੇ ਅੱਗੇ ਕਿਹਾ ਕਿ ਮੁਲਾਜਿਮਾਂ ਦੀ ਐੱਨ.ਪੀ.ਸੀ.ਕਟੌਤੀ ਬੰਦ ਕੀਤੀ ਜਾਵੇ ਜਿਸ ਤਹਿਤ ਲੱਗਭੱਗ 17 ਹਜਾਰ ਕਰੋੜ ਰੁਪਏ ਕੇਂਦਰ ਸਰਕਾਰ ਨੂੰ ਜਾ ਰਹੇ ਹਨ ਅਤੇ ਨਾਲ ਹੀ ਮੁਲਾਜਿਮਾਂ ਦੇ ਜੀ.ਪੀ.ਐੱਫ.ਖਾਤੇ ਖੋਲ੍ਹੇ ਜਾਣ ਤਾਂ ਜੋ ਪੰਜਾਬ ਦੇ ਮੁਲਾਜਿਮਾਂ ਉਨ੍ਹਾਂ ਦਾ ਹੱਕ ਮਿਲ ਸਕੇ। ਡਾ. ਰਵਜੋਤ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਹਰ ਵਰਗ ਦੀ ਹਿਤੈਸ਼ੀ ਹੈ ਅਤੇ ਮੁਲਾਜਿਮਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ।
ਪੁਰਾਣੀ ਪੈਨਸ਼ਨ ਨੀਤੀ ਬਹਾਲੀ ਦਾ ਮੁੱਦਾ ਵਿਧਾਇਕ ਰਵਜੋਤ ਨੇ ਵਿਧਾਨ ਸਭਾ ’ਚ ਉਠਾਇਆ