ਦਾ ਐਡੀਟਰ ਨਿਊਜ.ਚੰਡੀਗੜ੍ਹ। ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਉਨ੍ਹਾਂ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਦੀ ਚੂੜੀ ਟਾਇਟ ਕਰਨੀ ਸ਼ੁਰੂ ਕਰ ਦਿੱਤੀ ਹੈ ਜੋ ਕਿ ਉਨ੍ਹਾਂ ਦੇ ਸਕੂਲਾਂ ਵਿੱਚ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਦੇ ਮਾਪਿਆਂ ਤੋਂ ਮਨਮਾਨੇ ਢੰਗ ਨਾਲ ਫੀਸਾਂ ਦੀ ਵਸੂਲੀ ਕਰਦੇ ਹਨ, ਇਸ ਸਬੰਧ ਵਿੱਚ ਡਾਇਰੈਕਟੋਰੇਟ ਆਫ ਸਕੂਲ ਸਿੱਖਿਆ ਸੈਕੰਡਰੀ ਪੰਜਾਬ ਵੱਲੋਂ ਸਮੂਹ ਜਿਲਿ੍ਆਂ ਦੇ ਸਿੱਖਿਆ ਅਫਸਰਾਂ ਨੂੰ ਪੱਤਰ ਜਾਰੀ ਕਰਕੇ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਉਹ ਆਪਣੇ-ਆਪਣੇ ਜਿਲ੍ਹੇ ਵਿੱਚ ਪੈਂਦੇ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਨੂੰ ਹਦਾਇਤਾਂ ਕਰਨ ਕੇ ਸਕੂਲ ਵੱਲੋਂ ਵਿਦਿਆਰਥੀਆਂ ਤੋਂ ਲਈ ਜਾ ਰਹੀ ਫੀਸ ਪ੍ਰਤੀ ਪੂਰੀ ਜਾਣਕਾਰੀ ਈ ਪੰਜਾਬ ਪੋਰਟਲ ’ਤੇ ਸਕੂਲ ਦੀ ਆਫੀਸ਼ੀਅਲ ਈ-ਮੇਲ ਆਈ.ਤੋਂ ਸਾਂਝੀ ਕਰਨ। ਇਸ ਜਾਰੀ ਹੋਏ ਪੱਤਰ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ ਦੇਖਣ ਵਿੱਚ ਆਇਆ ਹੈ ਕਿ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਨੂੰ ਕਈ ਪ੍ਰਾਈਵੇਟ ਸਕੂਲਾਂ ਦੀ ਮੈਨੇਜਮੈਂਟ ਵੱਲੋਂ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ ਅਤੇ ਪਿਛਲੇ ਕੁਝ ਦਿਨਾਂ ਦੌਰਾਨ ਸੂਬੇ ਭਰ ਵਿੱਚੋ ਬੱਚਿਆਂ ਦੇ ਮਾਪਿਆਂ ਨੇ ਸਿੱਖਿਆ ਵਿਭਾਗ ਨੂੰ ਕਈ ਸਕੂਲਾਂ ਵੱਲੋਂ ਵੱਧ ਫੀਸਾਂ ਵਸੂਲਣ ਪ੍ਰਤੀ ਸ਼ਿਕਾਇਤਾਂ ਵੀ ਕੀਤੀਆਂ ਹਨ ਇਸ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਪੂਰੀ ਚੌਕਸੀ ਵਰਤਦੇ ਹੋਏ ਇਸ ਵਰਤਾਰੇ ਨੂੰ ਰੋਕਣ ਲਈ ਅੱਗੇ ਵੱਧਣਾ ਚਾਹੀਦਾ ਹੈ। ਜਿਕਰਯੋਗ ਹੈ ਕਿ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਲਈ deputydirectorpas0yahoo.co.in ਦੇ ਨਾਮ ਹੇਠ ਈ-ਮੇਲ ਆਈ.ਡੀ. ਜਾਰੀ ਕੀਤੀ ਹੋਈ ਹੈ ਅਤੇ ਇਸ ਆਈ.ਡੀ. ਉੱਪਰ ਵਿਦਿਆਰਥੀਆਂ ਦੇ ਮਾਪੇ ਕਿਸੇ ਸਕੂਲ ਵੱਲੋਂ ਲਈ ਜਾ ਰਹੀ ਵਾਧੂ ਫੀਸ, ਵੇਚੀਆਂ ਜਾ ਰਹੀਆਂ ਮਹਿੰਗੀਆਂ ਵਰਦੀਆਂ ਜਾਂ ਕਿਤਾਬਾਂ ਪ੍ਰਤੀ ਸ਼ਿਕਾਇਤ ਕਰ ਸਕਦੇ ਹਨ ਜਿਸ ਉਪਰੰਤ ਸਿੱਖਿਆ ਵਿਭਾਗ ਵੱਲੋਂ ਮਾਮਲੇ ਦੀ ਜਾਂਚ ਕਰਕੇ ਸਬੰਧਿਤ ਸਕੂਲ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਦੀ ਹੈ। ਇੱਥੇ ਦੱਸ ਦਈਏ ਕਿ ਕੁਝ ਸਕੂਲਾਂ ਵਿੱਚ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਕਈ ਸਕੂਲਾਂ ਵਿੱਚ ਕੁਝ ਦਿਨਾਂ ਵਿੱਚ ਇਹ ਸ਼ੁਰੂਆਤ ਹੋਣ ਵਾਲੀ ਹੈ ਅਤੇ ਇਸੇ ਕਾਰਨ ਸਿੱਖਿਆ ਵਿਭਾਗ ਹਰਕਤ ਵਿੱਚ ਆਇਆ ਹੈ ਕਿਉਂਕਿ ਸੈਸ਼ਨ ਦੀ ਸ਼ੁਰੂਆਤ ਸਮੇਂ ਫੀਸਾਂ, ਕਿਤਾਬਾਂ ਅਤੇ ਵਰਦੀਆਂ ਦੇ ਨਾਮ ਉੱਪਰ ਕਈ ਸਕੂਲਾਂ ਵੱਲੋਂ ਬੱਚਿਆਂ ਦੇ ਮਾਪਿਆਂ ਦੀ ਵੱਡੇ ਪੱਧਰ ’ਤੇ ਕਥਿਤ ਆਰਥਿਕ ਲੁੱਟ ਕੀਤੀ ਜਾਂਦੀ ਰਹੀ ਹੈ ਅਤੇ ਪਿਛਲੀਆਂ ਸਰਕਾਰਾਂ ਵੱਲੋਂ ਇਸ ਪਾਸੇ ਵੱਲ ਬਿਲਕੁਲ ਵੀ ਧਿਆਨ ਨਹੀਂ ਦਿੱਤਾ ਗਿਆ।
ਪੇਪਰ ਰੱਦ ਹੋਇਆ ਤਾਂ ਜਿੰਮੇਵਾਰ ਸਟਾਫ ਹੋਵੇਗਾ
ਸਿੱਖਿਆ ਵਿਭਾਗ ਵੱਲੋਂ ਸੂਬੇ ਭਰ ਵਿੱਚ ਚੱਲ ਰਹੀ 10ਵੀਂ ਅਤੇ 12ਵੀਂ ਕਲਾਸ ਦੀ ਪ੍ਰੀਖਿਆ ਪ੍ਰਤੀ ਵੀ ਸਖਤ ਨਿਰਦੇਸ਼ ਜਾਰੀ ਕੀਤੇ ਗਏ ਹਨ ਜਿਨ੍ਹਾਂ ਵਿੱਚ ਕਿਹਾ ਗਿਆ ਹੈ ਕਿ ਜੇਕਰ ਕਿਸੇ ਪ੍ਰੀਖਿਆ ਕੇਂਦਰ ਵਿੱਚ ਨਕਲ ਜਾਂ ਕਿਸੇ ਹੋਰ ਕਾਰਨ ਕਰਕੇ ਪ੍ਰੀਖਿਆ ਨੂੰ ਰੱਦ ਕਰਨ ਦੀ ਨੌਬਤ ਆਉਦੀ ਹੈ ਤਾਂ ਉਸ ਵਰਤਾਰੇ ਲਈ ਸਿੱਧੇ ਤੌਰ ’ਤੇ ਪ੍ਰੀਖਿਆ ਕੇਂਦਰ ਦੇ ਸਟਾਫ ਨੂੰ ਜਿੰਮੇਵਾਰ ਮੰਨਿਆ ਜਾਵੇਗਾ ਅਤੇ ਉਨ੍ਹਾਂ ਖਿਲਾਫ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪੱਤਰ ਵਿੱਚ ਇਹ ਵੀ ਸਾਫ ਕੀਤਾ ਗਿਆ ਹੈ ਕਿ ਪ੍ਰੀਖਿਆ ਰੱਦ ਹੋਣ ਦੀ ਸੂਰਤ ਵਿੱਚ ਜਦੋਂ ਨਵੇਂ ਸਿਰੇ ਤੋਂ ਪੇਪਰ ਲਿਆ ਜਾਵੇਗਾ ਤਦ ਇਸ ਉੱਪਰ ਆਉਣ ਵਾਲਾ ਖਰਚ ਵੀ ਉਸ ਕੇਂਦਰ ਦੇ ਸਟਾਫ ਤੋਂ ਹੀ ਵਸੂਲ ਕੀਤਾ ਜਾਵੇਗਾ, ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਕਿਸੇ ਪ੍ਰੀਖਿਆ ਕੇਂਦਰ ਵਿੱਚ ਜੇਕਰ ਬਾਹਰਲੀ ਦਖਲਅੰਦਾਜੀ ਨਾਲ ਮਾਹੌਲ ਖਰਾਬ ਹੁੰਦਾ ਹੈ ਤਾਂ ਇਸ ਲਈ ਕੇਂਦਰ ਦੇ ਅਬਜਰਵਰ ਨੂੰ ਵੀ ਬਰਾਬਰ ਜਿੰਮੇਵਾਰ ਮੰਨਿਆ ਜਾਵੇਗਾ।
ਸਿੱਖਿਆ ਵਿਭਾਗ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਚੂੜੀ ਟੈਟ, ਮਾਪਿਆਂ ਨੂੰ ਰਾਹਤ