ਦਾ ਐਡੀਟਰ ਨਿਊਜ.ਜਲੰਧਰ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਸ਼ਨਿੱਚਰਵਾਰ ਨੂੰ ਬੱਲਾਂ ਵਿਖੇ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਦਾ ਨੀਂਹ ਪੱਥਰ ਰੱਖਿਆ ਅਤੇ ਕੰਮ ਸ਼ੁਰੂ ਕਰਨ ਲਈ 25 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਸੰਤ ਨਿਰੰਜਨ ਦਾਸ ਜੀ ਨੂੰ ਸੌਂਪੀ। ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਿਆ ਅਤੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਤੋਂ ਆਸ਼ੀਰਵਾਦ ਲਿਆ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਇਹ ਸਿੱਖਿਆ ਕੇਂਦਰ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਬਾਰੇ ਵਿਆਪਕ ਖੋਜ ਅਤੇ ਅਧਿਅਨ ਕਰਨ ਲਈ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਕੇਂਦਰ ਭਗਤੀ ਲਹਿਰ ਦੇ ਮੋਹਰੀ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਦੁਨੀਆ ਦੇ ਕੋਨੇ-ਕੋਨੇ ਵਿੱਚ ਪ੍ਰਚਾਰਨ ਵਿੱਚ ਵੀ ਸਹਾਈ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਧੰਨ ਹਨ ਕਿ ਉਨ੍ਹਾਂ ਨੂੰ ਮਹਾਨ ਧਾਰਮਿਕ ਆਗੂਆਂ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਧਰਤੀ ਨੇ ਹਮੇਸ਼ਾ ਵਿਸ਼ਵ ਸ਼ਾਂਤੀ, ਭਾਈਚਾਰਕ ਸਾਂਝ ਅਤੇ ਫ਼ਿਰਕੂ ਸਦਭਾਵਨਾ ਦਾ ਸੰਦੇਸ਼ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਸੂਬਾ ਸਰਕਾਰ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਹੋਰ ਖੇਤਰਾਂ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੰਤ ਬਾਬਾ ਨਿਰੰਜਨ ਦਾਸ ਜੀ ਦੀ ਅਗਵਾਈ ਵਾਲੀ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਪ੍ਰਬੰਧਕ ਕਮੇਟੀ, ਇਸ ਕੇਂਦਰ ਦੇ ਸਮੁੱਚੇ ਮਾਮਲਿਆਂ ਦਾ ਪ੍ਰਬੰਧ ਦੇਖੇਗੀ। ਉਨ੍ਹਾਂ ਅੱਗੇ ਦੱਸਿਆ ਕਿ ਕਮੇਟੀ ਵਿੱਚ ਗੈਰ-ਸਰਕਾਰੀ ਮੈਂਬਰਾਂ ਤੋਂ ਇਲਾਵਾ ਸਕੱਤਰ ਸੈਰ-ਸਪਾਟਾ, ਸਕੱਤਰ ਐਸ.ਸੀ./ਬੀ.ਸੀ. ਭਲਾਈ, ਵਿੱਤ ਸਕੱਤਰ ਅਤੇ ਸਥਾਨਕ ਡਿਪਟੀ ਕਮਿਸ਼ਨਰ ਇਸ ਦੇ ਮੈਂਬਰ ਹੋਣਗੇ। ਭਗਵੰਤ ਮਾਨ ਨੇ ਦੱਸਿਆ ਕਿ ਡਾਇਰੈਕਟਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਕਮੇਟੀ ਦੇ ਮੈਂਬਰ ਸਕੱਤਰ ਹੋਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਕਮੇਟੀ ਵੱਲੋਂ ਇਸ ਮੰਤਵ ਲਈ ਲੋੜੀਂਦੀ ਜ਼ਮੀਨ ਦੀ ਖਰੀਦ ਸਮੇਤ ਕੇਂਦਰ ਦੇ ਵਿਕਾਸ ਸਬੰਧੀ ਅੱਗੇ ਦੀ ਕਾਰਵਾਈ ਬਾਰੇ ਫੈਸਲਾ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਨੂੰ ਹਰ ਕੀਮਤ ’ਤੇ ਕਾਇਮ ਰੱਖਣਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਕੁਲਦੀਪ ਸਿੰਘ ਧਾਲੀਵਾਲ, ਲਾਲ ਚੰਦ ਕਟਾਰੂਚੱਕ, ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਸੰਤ ਬਲਬੀਰ ਸਿੰਘ ਸੀਚੇਵਾਲ ਹਾਜ਼ਰ ਸਨ।
ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਲਈ 25 ਕਰੋੜ ਜਾਰੀ