ਦਾ ਐਡੀਟਰ ਨਿਊਜ.ਚੰਡੀਗੜ੍ਹ। 18 ਮਾਰਚ ਤੋਂ ਬਾਅਦ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਇਕ ਵੀਡਿਓ ਮੈਸੇਜ ਜਾਰੀ ਕਰਨ ਤੋਂ ਬਾਅਦ ਪੰਜਾਬ ਦੇ ਪੰਥਕ ਹਲਕਿਆਂ ਵਿੱਚ ਖਲਬਲੀ ਮੱਚ ਗਈ ਹੈ, ਇਸ ਵੀਡਿਓ ਸੰਦੇਸ਼ ਵਿੱਚ ਅੰਮ੍ਰਿਤਪਾਲ ਸਿੰਘ ਵੱਲੋ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਵਿਸਾਖੀ ਮੌਕੇ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਸਰਬੱਤ ਖਾਲਸਾ ਸੱਦਣ ਦੀ ਅਪੀਲ ਕੀਤੀ ਹੈ ਅਤੇ ਪੰਜਾਬ ਵਾਸੀਆਂ ਅਤੇ ਵਿਦੇਸ਼ਾਂ ਦੀ ਸੰਗਤ ਨੂੰ ਇਸ ਸਰਬੱਤ ਖਾਲਸੇ ਵਿੱਚ ਪੁੱਜ ਕੇ ਹਾਜਰੀ ਲਗਾਉਣ ਦੀ ਵੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਸਰਪਕਾਰ ਨੂੰ 24 ਘੰਟੇ ਦਾ ਅਲਟੀਮੇਟਮ ਦਿੱਤਾ ਗਿਆ ਸੀ ਲੇਕਿਨ ਅੱਗੋ ਪੰਜਾਬ ਸਰਕਾਰ ਨੇ ਅੱਗੋ ਸ਼੍ਰੀ ਅਕਾਲ ਤਖਤ ਸਾਹਿਬ ਦੀ ਹੋਂਦ ਨੂੰ ਟਿੱਚਰ ਕੀਤੀ ਹੈ ਇਸ ਲਈ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਹੁਣ ਸਖਤ ਸਟੈਂਡ ਲੈਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਸਰਕਾਰ ਦੀ ਮਨਸ਼ਾ ਮੇਰੀ ਗਿ੍ਰਫਤਾਰੀ ਦੀ ਹੁੰਦੀ ਤਾਂ ਸਾਨੂੰ ਘਰੋ ਗਿ੍ਰਫਤਾਰ ਕੀਤਾ ਜਾ ਸਕਦਾ ਸੀ ਲੇਕਿਨ ਲੱਖਾਂ ਦੀ ਫੋਰਸ ਲਗਾ ਕੇ ਗਿ੍ਰਫਤਾਰ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਜੁਲਮ ਦੀ ਹੱਦ ਟੱਪ ਦਿੱਤੀ ਹੈ ਅਤੇ ਸਿੱਖ ਨੌਜਵਾਨਾਂ ਨੂੰ ਧੱਕੇ ਨਾਲ ਜੇਲ੍ਹਾਂ ਵਿੱਚ ਡੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਗਿ੍ਰਫਤਾਰੀ ਤੋਂ ਨਾ ਪਹਿਲਾ ਡਰ ਲੱਗਦਾ ਸੀ ਤੇ ਨਾ ਹੁਣ ਲੱਗ ਰਿਹਾ ਹੈ ਪਰ ਹਕੂਮਤ ਦੇ ਧੱਕੇ ਨੂੰ ਰੋਕਣ ਲਈ ਸਿੱਖ ਕੌਮ ਨੂੰ ਆਵਾਜ ਬੁਲੰਦ ਕਰਨੀ ਚਾਹੀਦੀ ਹੈ।
ReplyForward
|