ਦਾ ਐਡੀਟਰ ਨਿਊਜ ਹੁਸ਼ਿਆਰਪੁਰ:ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਸੁਚਾਰੂ ਖਰੀਦ ਲਈ ਸਾਰੇ ਜ਼ਰੂਰੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਜ਼ਿਲ੍ਹੇ ਦੀਆਂ 73 ਮੰਡੀਆਂ ਵਿਚ ਕਣਕ ਦੀ ਸਰਕਾਰੀ ਖਰੀਦ ਕੀਤੀ ਜਾਵੇਗੀ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਸਬੰਧੀ ਕੀਤੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਦਲਜੀਤ ਕੌਰ, ਐਸ. ਡੀ. ਐਮ ਦਸੂਹਾ ਓਜਸਵੀ ਅਲੰਕਾਰ ਅਤੇ ਐਸ. ਡੀ. ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਲ 2022-23 ਵਿਚ ਜ਼ਿਲ੍ਹੇ ਵਿਚ ਕਣਕ ਦੀ ਬਿਜਾਈ ਦਾ ਰਕਬਾ 1,42,000 ਹੈਕਟੇਅਰ ਰਿਹਾ ਹੈ ਅਤੇ ਇਸ ਸਾਲ ਮੰਡੀਆਂ ਵਿਚ 3,75,687 ਮੀਟ੍ਰਿਕ ਟਨ ਕਣਕ ਦੀ ਖਰੀਦ ਦੀ ਆਸ ਹੈ। ਉਨ੍ਹਾਂ ਦੱਸਿਆ ਕਿ ਸਾਲ 2022-23 ਦੌਰਾਨ ਮੰਡੀਆਂ ’ਚੋਂ 2,71,163 ਮੀਟ੍ਰਿਕ ਟਨ ਕਣਕ ਖਰੀਦ ਹੋਈ ਸੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਸਰਕਾਰ ਵਲੋਂ ਖ਼ਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਣਕ ਦੀ ਖ਼ਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਬੰਧ ਪੂਰੇ ਕੀਤੇ ਜਾ ਰਹੇ ਹਨ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਫ਼ਸਲ ਵੇਚਣ ਦੌਰਾਨ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਸ ਸਾਲ ਸਰਕਾਰ ਵਲੋਂ ਕਣਕ ਦੀ ਐਮ.ਐਸ.ਪੀ 2125 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਪੂਰੀ ਤਰ੍ਹਾਂ ਨਾਲ ਸੁੱਕੀ ਅਤੇ ਸਾਫ਼-ਸੁਥਰੀ ਫ਼ਸਲ ਮੰਡੀਆਂ ਵਿਚ ਲਿਆਉਣ ਦੀ ਅਪੀਲ ਕੀਤੀ, ਤਾਂ ਜੋ ਕਿਸਾਨਾਂ ਨੂੰ ਫ਼ਸਲ ਦੇ ਮੰਡੀਕਰਨ ਵਿਚ ਕੋਈ ਦਿੱਕਤ ਨਾ ਆਵੇ।
ਕੋਮਲ ਮਿੱਤਲ ਨੇ ਕਿਹਾ ਕਿ ਸਾਰੀਆਂ ਮੰਡੀਆਂ ਵਿਚ ਫ਼ਸਲ ਵੇਚਣ ਲਈ ਆਉਣ ਵਾਲੇ ਕਿਸਾਨਾਂ ਲਈ ਸ਼ੈੱਡ, ਪੀਣ ਵਾਲਾ ਪਾਣੀ, ਰੋਸ਼ਨੀ, ਪੱਖੇ, ਛਾਂ, ਜਨਰੇਟਰ ਅਤੇ ਪਖਾਨੇ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਣਕ ਵੇਚਣ ਲਈ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦਾ ਇਕ-ਇਕ ਦਾਣਾ ਸਰਕਾਰ ਵਲੋਂ ਖ਼ਰੀਦਿਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਮੰਡੀਆਂ ਵਿਚ ਕਣਕ ਦੀ ਆਮਦ ਦੇ ਨਾਲ-ਨਾਲ ਹੀ ਬਿਨਾਂ ਕਿਸੇ ਦੇਰੀ ਦੇ ਫ਼ਸਲ ਦੀ ਖਰੀਦ, ਲਿਫਟਿੰਗ ਤੇ ਖ਼ਰੀਦੀ ਗਈ ਫ਼ਸਲ ਦੀ ਅਦਾਇਗੀ ਸਮੇਤ ਹੋਰ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਣਕ ਦੀ ਆਮਦ ਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਟੀਮਾਂ ਬਣਾਈਆਂ ਗਈਆਂ ਹਨ, ਜੋ ਕਿ ਮੰਡੀਆਂ ਵਿਚ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣਗੀਆਂ।
ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਸੰਯੋਗਿਤਾ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੇਵ ਸਿੰਘ ਤੋਂ ਇਲਾਵਾ ਵੱਖ-ਵੱਖ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਸਨ।
ਜ਼ਿਲ੍ਹੇ ਦੀਆਂ 73 ਮੰਡੀਆਂ ’ਚ ਕੀਤੀ ਜਾਵੇਗੀ ਕਣਕ ਦੀ ਖ਼ਰੀਦ : ਕੋਮਲ ਮਿੱਤਲ