ਦਾ ਐਡੀਟਰ ਨਿਊਜ.ਅਜਨਾਲਾ। ਪੰਜਾਬ ਵਿਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਸਬੰਧੀ ਸਹੀ ਜਾਣਕਾਰੀ ਪਤਾ ਕਰਨ ਲਈ ਖੇਤੀਬਾੜੀ ਵਿਭਾਗ ਅਤੇ ਪਟਵਾਰੀਆਂ ਵੱਲੋਂ ਪਿੰਡ ਪਿੰਡ ਪਹੁੰਚ ਕੇ ਕੀਤੀ ਜਾ ਰਹੀ ਫਸਲਾਂ ਦੀ ਗਿਰਦਾਵਰੀ ਦਾ ਜਾਇਜ਼ਾ ਲੈਣ ਲਈ ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਮਦਾਸ, ਬਾਉਲੀ, ਸਿੰਘੋਕੇ , ਪੰਜਗਰਾਈ, ਧਰਮ ਪਕਾਸ਼ ਅਤੇ ਦਰਿਆ ਮੂਸਾ ਪਿੰਡਾਂ ਦਾ ਦੌਰਾ ਕੀਤਾ। ਉਹ ਇਸ ਕੰਮ ਲਈ ਭਾਰਤ -ਪਾਕਿਸਤਾਨ ਸੀਮਾ ਉਤੇ ਸਥਿਤ ਕੰਡਿਆਲੀ ਤਾਰ ਤੋਂ ਪਾਰ ਵੀ ਗਏ ਅਤੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਫਸਲਾਂ ਦਾ ਮੁਆਵਜ਼ਾ ਫਸਲ ਦੀ ਕਟਾਈ ਦੇ ਨਾਲ ਹੀ ਦੇਣਾ ਚਾਹੁੰਦੀ ਹੈ ਅਤੇ ਉਹ ਤਾਂ ਹੀ ਸੰਭਵ ਹੈ ਜੇਕਰ ਦੋਵੇਂ ਵਿਭਾਗ ਫਸਲਾਂ ਦੇ ਨੁਕਸਾਨ ਸਬੰਧੀ ਆਪਣੀ ਰਿਪੋਰਟ ਮਾਲ ਵਿਭਾਗ ਦੇ ਰਿਕਾਰਡ ਅਨੁਸਾਰ ਤਿਆਰ ਕਰਕੇ ਸਮੇਂ ਦੇਣ। ਉਨ੍ਹਾਂ ਕਿਹਾ ਵਿਸਾਖੀ ਦੇ ਨਾਲ ਹੀ ਮੁਆਵਜ਼ਾ ਦੇਣ ਦੀ ਸਾਡੀ ਕੋਸ਼ਿਸ਼ ਹੈ ਅਤੇ ਇਸ ਟੀਚੇ ਅਨੁਸਾਰ ਹੀ ਕੰਮ ਪੂਰਾ ਕੀਤਾ ਜਾਵੇ। ਇਸ ਮੌਕੇ ਚੇਅਰਮੈਨ ਬਲਦੇਵ ਸਿੰਘ, ਸਹਾਇਕ ਕਮਿਸ਼ਨਰ ਸਿਮਰਨਜੀਤ ਸਿੰਘ ਆਈਏ ਐਸ,ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਜਤਿੰਦਰ ਸਿੰਘ ਗਿੱਲ ਅਤੇ ਹੋਰ ਮੋਹਤਬਰ ਹਾਜ਼ਰ ਸਨ।
ਮੰਤਰੀ ਨੇ ਕੰਡਿਆਲੀ ਤਾਰ ਦੇ ਪਾਰ ਖਰਾਬ ਫਸਲ ਦਾ ਜਾਇਜ਼ਾ ਲਿਆ