ਦਾ ਐਡੀਟਰ ਨਿਊਜ਼, ਹੁਸ਼ਿਆਰਪੁਰ,: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਰਬੀ ਸੀਜ਼ਨ 2023 ਦੌਰਾਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਜ਼ਰੂਰੀ ਆਦੇਸ਼ਾਂ ਦਾ ਪਾਲਣ ਯਕੀਨੀ ਬਣਾਉਣ ਲਈ ਕਿਹਾ ਹੈ। ਉਨ੍ਹਾਂ ਜਿਥੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੇ ਨਿਰਦੇਸ਼ ਦਿੱਤੇ ਹਨ, ਉਥੇੇ ਜ਼ਿਲ੍ਹੇ ਵਿਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ’ਤੇ ਪਾਬੰਦੀ ਦੇ ਆਦੇਸ਼ ਵੀ ਜਾਰੀ ਕੀਤੇ ਹਨ। ਉਨ੍ਹਾਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਹੁਸ਼ਿਆਰਪੁਰ ਵਿਚ ਕਣਕ ਦੇ ਨਾੜ ਨੂੰ ਅੱਗ ਲਾ ਕੇ ਸਾੜਨ ’ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਇਕ ਵੱਖਰੇ ਹੁਕਮ ਤਹਿਤ ਉਨ੍ਹਾਂ ਹਦਾਇਤ ਕੀਤੀ ਹੈ ਕਿ ਕਿਸੇ ਵੀ ਹਾਲਤ ਵਿਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਨਾ ਕੀਤੀ ਜਾਵੇ। ਉਨ੍ਹਾਂ ਕੰਬਾਈਨ ਮਾਲਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਹਾਰਵੈਸਟਰ ਕੰਬਾਈਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਵਰਦੀਨੈਸ ਬਾਰੇ ਇੰਸਪੈਕਸ਼ਨ ਲਾਜ਼ਮੀ ਕਰਵਾਈ ਜਾਵੇ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਆਮ ਤੌਰ ’ਤੇ ਦੇਖਣ ਵਿਚ ਆਇਆ ਹੈ ਕਿ ਕਣਕ ਦੇ ਨਾੜ ਨੂੰ ਸਬੰਧਤ ਮਾਲਕਾਂ ਵੱਲੋਂ ਅੱਗ ਲਗਾਉਣ ਦੀ ਪ੍ਰਥਾ ਹੋਣ ਕਾਰਨ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੋਣ ਦੀ ਸੰਪਾਵਨਾ ਬਣੀ ਰਹਿੰਦੀ ਹੈ, ਵੱਡੇ ਹਾਦਸੇ ਵੀ ਵਾਪਰ ਸਕਦੇ ਹਨ। ਪਿੰਡਾਂ ਵਿਚ ਲੜਾਈ-ਝਗੜੇ ਹੋਣ ਦਾ ਡਰ ਰਹਿੰਦਾ ਹੈ ਅਤੇ ਪ੍ਰਦੂਸ਼ਣ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਇਸ ਨਾਲ ਜ਼ਮੀਨ ਦੇ ਉਪਯੋਗੀ ਜੀਵਕ ਮਾਦੇ ਨੂੰ ਨੁਕਸਾਨ ਕਾਰਨ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟ ਜਾਂਦੀ ਹੈ ਅਤੇ ਜ਼ਮੀਨ ਦੀ ਵੁਪਰਲੀ ਸਤ੍ਹਾ ਵਿਚ ਮੌਜੂਦ ਕਈ ਲਾਭਦਾਇਕ ਜੀਵਾਣੂ ਮਰ ਜਾਂਦੇ ਹਨ। ਇਸ ਨਾਲ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਉਸ ਦਾ ਅਸਿੱਧੇ ਤੌਰ ’ਤੇ ਅਸਰ ਦੇਸ਼ ਦੇ ਉਤਪਾਦਨ ’ਤੇ ਪੈਂਦਾ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਇਹ ਵੀ ਆਇਆ ਹੈ ਕਿ ਆਮ ਤੌਰ ’ਤੇ ਕਣਕ ਦੀ ਕਟਾਈ ਕੰਬਾਈਨਾਂ ਵੱਲੋਂ 24 ਘੰਟੇ ਕੀਤੀ ਜਾਂਦੀ ਹੈ। ਇਹ ਕੰਬਾਈਨਾਂ ਰਾਤ ਦੇ ਸਮੇਂ ਤਰੇਲ ਪੈਣ ਕਾਰਨ ਗਿੱਲੀ ਕਣਕ ਦੀ ਕਟਾਈ ਕਰ ਦਿੰਦੀਆਂ ਹਨ। ਇਸ ਤਰ੍ਹਾਂ ਕਣਕ ਵਿਚ ਨਮੀ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਤੋਂ ਵੱਧ ਹੋਣ ਦੀ ਸੰਭਾਵਨਾ ਹੁੰਦੀ ਹੈ ਅਤੇ ਅਜਿਹੀ ਫ਼ਸਲ ਨੂੰ ਖ਼ਰੀਦਣ ਤੋਂ ਖ਼ਰੀਦ ਏਜੰਸੀਆਂ ਅਸਮਰੱਥ ਹੁੰਦੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੁੱਕੀ ਕਣਕ ਹੀ ਮੰਡੀਆਂ ਵਿਚ ਲੈ ਕੇ ਆਉਣ।
—
ਕਦੋਂ ਹੋਵੇਗੀ ਕੰਬਾਈਨ ਨਾਲ ਕਣਕ ਦੀ ਕਟਾਈ, ਦੇਖੋ