ਅੰਮ੍ਰਿਤਪਾਲ ਮਾਮਲਾ, ਸਵੇਰੇ ਫੜੇ ਐੱਨ.ਆਰ.ਆਈ.ਬਾਰੇ ਅਦਾਲਤ ਵੱਲੋਂ ਆਹ ਆਇਆ ਹੁਕਮ
ਦਾ ਐਡੀਟਰ ਨਿਊਜ.ਹੁਸ਼ਿਆਰਪੁਰ। ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਗਿ੍ਰਫਤਾਰ ਕੀਤੇ ਗਏ ਫਗਵਾੜਾ ਦੇ ਨਾਲ ਲੱਗਦੇ ਪਿੰਡ ਜਗਤਪੁਰ ਜੱਟਾਂ ਦੇ ਜਸਵਿੰਦਰ ਸਿੰਘ ਪਾਂਗਲੀ ਨੂੰ ਪੁਲਿਸ ਨੂੰ 24 ਘੰਟਿਆਂ ਦੇ ਵਿੱਚ ਹੀ ਰਿਹਾਅ ਕਰਨਾ ਪਿਆ ਕਿਉਂਕਿ ਪੁਲਿਸ ਨੂੰ ਉਸ ਦੇ ਖਿਲਾਫ ਕੋਈ ਵੀ ਇਸ ਤਰ੍ਹਾਂ ਦਾ ਸਬੂਤ ਨਹੀਂ ਮਿਲਿਆ ਜਿਹੜਾ ਕਿ ਉਸ ’ਤੇ ਦੋਸ਼ ਸਾਬਿਤ ਕਰ ਸਕੇ। ਪੁਲਿਸ ਵੱਲੋਂ ਐਤਵਾਰ ਬਾਅਦ ਦੁਪਹਿਰ ਹੁਸ਼ਿਆਰਪੁਰ ਦੀ ਇੱਕ ਅਦਾਲਤ ਵਿੱਚ ਜਸਵਿੰਦਰ ਸਿੰਘ ਪਾਂਗਲੀ ਨੂੰ ਪੇਸ਼ ਕੀਤਾ ਗਿਆ ਅਤੇ ਅਦਾਲਤ ਵਿੱਚ ਮੌਜੂਦ ਜਸਵਿੰਦਰ ਸਿੰਘ ਪਾਂਗਲੀ ਦੇ ਐਡਵੋਕੇਟ ਤਨਹੀਰ ਸਿੰਘ ਬਰਿਆਣਾ ਨੇ ਦੱਸਿਆ ਕਿ ਜਸਵਿੰਦਰ ਸਿੰਘ ਨੂੰ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਸ਼ੱਕ ਦੇ ਆਧਾਰ ’ਤੇ ਗਿ੍ਰਫਤਾਰ ਕੀਤਾ ਗਿਆ ਸੀ ਲੇਕਿਨ ਪੁਲਿਸ ਨੂੰ ਇਸ ਸਬੰਧੀ ਕੋਈ ਸਬੂਤ ਨਹੀਂ ਮਿਲਿਆ, ਜਿਸ ਕਰਕੇ ਅਦਾਲਤ ਵੱਲੋਂ ਉਨ੍ਹਾਂ ਨੂੰ ਰਿਲੀਜ ਕਰ ਦਿੱਤਾ ਗਿਆ ਹੈ। ਮੀਡੀਆ ਨਾਲ ਗੱਲ ਕਰਦਿਆ ਜਸਵਿੰਦਰ ਸਿੰਘ ਨੇ ਕਿਹਾ ਕਿ ਉਸ ਦਾ ਅੰਮ੍ਰਿਤਪਾਲ ਸਿੰਘ ਨਾਲ ਦੂਰ-ਦੂਰ ਦਾ ਵੀ ਕੋਈ ਵਾਸਤਾ ਨਹੀਂ ਹੈ। ਸੂਤਰਾਂ ਦੇ ਮੁਤਾਬਿਕ ਇੱਕ ਗੁਰਵੰਤ ਸਿੰਘ ਵਾਸੀ ਲਖੀਮਪੁਰ ਖੇੜੀ ਨਾਮ ਦਾ ਵਿਅਕਤੀ 1 ਅਪ੍ਰੈਲ ਨੂੰ ਗਿ੍ਰਫਤਾਰ ਕੀਤਾ ਗਿਆ ਸੀ ਜਿਸ ਨੇ ਦੱਸਿਆ ਸੀ ਕਿ ਜਸਵਿੰਦਰ ਸਿੰਘ ਅੰਮ੍ਰਿਤਪਾਲ ਸਿੰਘ, ਜੋਗਾ ਸਿੰਘ, ਅਤੇ ਪੱਪਲਪ੍ਰੀਤ ਸਿੰਘ ਨੂੰ ਲੁਧਿਆਣਾ ਬਾਈਪਾਸ ’ਤੇ ਮਿਲਿਆ ਸੀ ਲੇਕਿਨ ਇਹ ਗੱਲ ਅਦਾਲਤ ਵਿੱਚ ਸਾਬਿਤ ਨਹੀਂ ਹੋ ਸਕੀ। ਇੱਥੇ ਜਿਕਰਯੋਗ ਹੈ ਕਿ 28 ਮਾਰਚ ਨੂੰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਪੱਪਲਪ੍ਰੀਤ ਸਿੰਘ ਦੇ ਹੁਸ਼ਿਆਰਪੁਰ-ਫਗਵਾੜਾ ਰੋਡ ’ਤੇ ਪੈਂਦੇ ਪਿੰਡ ਮਰਨਾਈਆ ਤੋਂ ਗੱਡੀ ਛੱਡ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ ਅਤੇ ਉਸੇ ਦਿਨ ਤੋਂ ਹੁਸ਼ਿਆਰਪੁਰ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਵੱਲੋਂ ਇਸ ਇਲਾਕੇ ਵਿੱਚ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਸਬੰਧ ਵਿੱਚ ਇੱਕ ਐੱਫ.ਆਈ.ਆਰ. ਥਾਣਾ ਮੇਹਟੀਆਣਾ ਵਿੱਚ ਦਰਜ ਵੀ ਕੀਤੀ ਗਈ ਹੈ। ਜਸਵਿੰਦਰ ਸਿੰਘ ਪਾਂਗਲੀ ਪਿੰਡ ਜਗਤਪੁਰ ਜੱਟਾਂ ਦਾ ਰਹਿਣ ਵਾਲਾ ਹੈ ਜੋ ਕਿ ਆਸਟ੍ਰੇਲੀਆ ਵਿੱਚ ਸੈਂਟਲਡ ਹੈ ਅਤੇ ਅਪ੍ਰੈਲ ਮਹੀਨੇ ਦੀ 17 ਤਾਰੀਖ ਨੂੰ ਉਸ ਪੰਜਾਬ ਤੋਂ ਵਾਪਿਸ ਆਸਟ੍ਰੇਲੀਆ ਜਾ ਰਹੇ ਹਨ।