ਦਾ ਐਡੀਟਰ ਨਿਊਜ.ਜਲੰਧਰ। ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਰਿੰਦਰ ਚੌਧਰੀ ਕੁਝ ਦਿਨ ਆਮ ਆਦਮੀ ਪਾਰਟੀ ਵਿੱਚ ਰਹਿਣ ਉਪਰੰਤ ਵਾਪਸ ਕਾਂਗਰਸ ਵਿੱਚ ਪਰਤ ਆਏ ਹਨ ਅਤੇ ਉਨ੍ਹਾਂ ਦਾ ਕਾਂਗਰਸ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੰਤਰੀ ਅਵਤਾਰ ਸਿੰਘ ਹੈਨਰੀ ਵੱਲੋਂ ਸਵਾਗਤ ਕੀਤਾ ਗਿਆ ਹੈ ਅਤੇ ਇਸ ਦੀ ਜਾਣਕਾਰੀ ਵੀ ਪ੍ਰਤਾਪ ਸਿੰਘ ਬਾਜਵਾ ਵੱਲੋਂ ਹੀ ਇੱਕ ਟਵੀਟ ਰਾਹੀਂ ਦਿੱਤੀ ਗਈ ਹੈ। ਜਿਕਰਯੋਗ ਹੈ ਕਿ ਜਲੰਧਰ ਵਿੱਚ ਹੋ ਰਹੀ ਲੋਕ ਸਭਾ ਦੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਵੱਲੋਂ ਜਿੱਥੇ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਆਪਣੀ ਪਾਰਟੀ ਵਿੱਚ ਸ਼ਾਮਿਲ ਕਰਕੇ ਟਿਕਟ ਦਿੱਤੀ ਗਈ ਹੈ ਉੱਥੇ ਹੀ ਲਗਾਤਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਪਾਰਟੀ ਦੀ ਲੀਡਰਸ਼ਿਪ ਵੱਲੋਂ ਕਾਂਗਰਸ ਅਤੇ ਭਾਜਪਾ ਦੇ ਆਗੂਆਂ ਨੂੰ ਆਪ ਵਿੱਚ ਸ਼ਾਮਿਲ ਕਰਵਾਇਆ ਜਾ ਰਿਹਾ ਹੈ ਲੇਕਿਨ ਸੁਰਿੰਦਰ ਚੌਧਰੀ ਦੀ ਵਾਪਸੀ ਨਾਲ ਆਪ ਵੱਲੋਂ ਚਲਾਈ ਜਾ ਰਹੀ ਮੁਹਿੰਮ ਨੂੰ ਵੱਡਾ ਝਟਕਾ ਲੱਗਾ ਹੈ।
ਕੁਝ ਦਿਨ ਝਾੜੂ ਫੜ ਚੌਧਰੀ ਨੇ ਫਿਰ ਹੱਥ ਨਾਲ ਹੱਥ ਮਿਲਾਇਆ