ਦਾ ਐਡੀਟਰ ਨਿਊਜ਼, ਅੰਮ੍ਰਿਤਸਰ : ਅੰਮ੍ਰਿਤਪਾਲ ਸਿੰਘ ਦੇ ਬੇਹੱਦ ਕਰੀਬੀ ਸਾਥੀ ਜੋਗਾ ਸਿੰਘ ਨੂੰ ਹੁਸ਼ਿਆਰਪੁਰ ਅਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਸਾਂਝੇ ਆਪਰੇਸ਼ਨ ਦੌਰਾਨ ਗ੍ਰਿਫਤਾਰ ਕਰ ਲਿਆ ਗਿਆ ਹੈ,ਇਸ ਗੱਲ ਦਾ ਖੁਲਾਸਾ ਅੰਮ੍ਰਿਤਸਰ ਵਿਖੇ ਪ੍ਰੈਸ ਕਾਨਫਰੰਸ ਕਰਦਿਆਂ ਅੰਮ੍ਰਿਤਸਰ ਰੇਂਜ ਦੇ ਡੀ.ਆਈ.ਜੀ ਨਰਿੰਦਰ ਭਾਰਗਵ, ਅੰਮ੍ਰਿਤਸਰ ਦਿਹਾਤੀ ਦੇ ਐਸ ਐਸ ਪੀ ਸਤਿੰਦਰ ਸਿੰਘ ਅਤੇ ਹੁਸ਼ਿਆਰਪੁਰ ਦੇ ਐਸ ਐਸ ਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜਦ ਮਰਨਾਈਆਂ ਪਿੰਡ ਤੋਂ ਅਮ੍ਰਿਤਪਾਲ ਸਿੰਘ ਫ਼ਰਾਰ ਹੋਇਆ ਸੀ, ਉਸ ਸਮੇਂ ਉਸ ਦੇ ਨਾਲ ਪਪਲਪ੍ਰੀਤ ਸਿੰਘ ਅਤੇ ਜੋਗਾ ਸਿੰਘ ਵੀ ਨਾਲ ਸੀ ,ਜੋਗਾ ਸਿੰਘ ਨੇ ਹੀ ਅੰਮ੍ਰਿਤਪਾਲ ਸਿੰਘ ਅਤੇ ਪਪਲਪ੍ਰੀਤ ਸਿੰਘ ਨੂੰ ਗੱਡੀਆਂ ਮੁਹਇਆ ਕਰਵਾਈਆਂ| ਪੁਲਿਸ ਨੇ ਪ੍ਰੈਸ ਕਾਨਫਰੰਸ ਦੌਰਾਨ ਇਸ ਗੱਲ ਦਾ ਖੁਲਾਸਾ ਕੀਤਾ ਕਿ ਜੋਗਾ ਸਿੰਘ ਹੀ ਅੰਮ੍ਰਿਤਪਾਲ ਸਿੰਘ ਅਤੇ ਪਪਲਪ੍ਰੀਤ ਸਿੰਘ ਨੂੰ ਪੰਜਾਬ ਵਿੱਚੋਂ ਕੱਢ ਕੇ ਯੂਪੀ ਲੈ ਕੇ ਗਿਆ ਅਤੇ ਵਾਪਸ ਹੁਸ਼ਿਆਰਪੁਰ ਵੀ ਜੋਗਾ ਸਿੰਘ ਹੀ ਲੈ ਕੇ ਆਇਆ ਸੀ,ਪੁਲਿਸ ਨੇ ਦਾਅਵਾ ਕੀਤਾ ਕਿ ਜੋਗਾ ਸਿੰਘ ਕਈ ਅਹਿਮ ਖੁਲਾਸੇ ਕਰ ਸਕਦਾ ਹੈ
ਅੰਮ੍ਰਿਤਪਾਲ ਸਿੰਘ ਦਾ ਕਰੀਬੀ ਸਾਥੀ ਜੋਗਾ ਸਿੰਘ ਗ੍ਰਿਫਤਾਰ