ਦਾ ਐਡੀਟਰ ਨਿਊਜ਼, ਰੋਡੇ (ਮੋਗਾ) ਅਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਸੰਬੰਧੀ ਇਕ ਵੱਡਾ ਖੁਲਾਸਾ ਹੋਇਆ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਆਪਣੇ ਆਪ ਨੂੰ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ| ਇਸ ਸਬੰਧੀ ਅਕਾਲ ਤਖਤ ਸਾਹਿਬ ਦੇ ਸਾਬਕਾ ਜੱਥੇਦਾਰ ਭਾਈ ਜਸਵੀਰ ਸਿੰਘ ਰੋਡੇ ਨੇ ਦੱਸਿਆ ਕਿ ਉਹ ਰਾਤ ਨੂੰ ਹੀ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਗਏ ਸਨ, ਜਿਥੇ ਪਹਿਲਾਂ ਬਉਨ੍ਹਾਂ ਨੇ ਤੜਕੇ ਸਵੇਰੇ ਪਹਿਲਾਂ ਉਨ੍ਹਾਂ ਨੇ ਇਸ਼ਨਾਨ ਕੀਤਾ, ਫੇਰ ਪੰਜ ਬਾਣੀਆਂ ਦਾ ਪਾਠ ਕਰਕੇ ਗੁਰਦੁਆਰਾ ਸਾਹਿਬ ਵਿਖੇ ਹੀ ਪਿੰਡ ਦੇ ਲੋਕਾਂ ਨੂੰ ਸੰਬੋਧਨ ਕੀਤਾ| ਇੱਥੇ ਇਹ ਗੱਲ ਵਰਣਨਯੋਗ ਹੈ ਡਾ ਅਮ੍ਰਿਤਪਾਲ ਸਿੰਘ ਪਿਛਲੇ 36 ਦਿਨਾਂ ਤੋਂ ਫਰਾਰ ਚਲੇ ਆ ਰਹੇ ਸਨ|
ਅਮ੍ਰਿਤਪਾਲ ਸਿੰਘ ਨੂੰ ਸਵੇਰੇ ਸਾਢੇ ਅੱਠ ਵਜੇ ਬਠਿੰਡਾ ਤੋਂ ਇੱਕ ਵਿਸ਼ੇਸ਼ ਜਹਾਜ਼ ਰਾਹੀਂ ਅਸਾਮ ਦੇ ਡਿਬਰੂਗੜ੍ਹ ਲਿਜਾਇਆ ਜਾ ਰਿਹਾ ਹੈ