ਦਾ ਐਡੀਟਰ ਨਿਊਜ.ਚੰਡੀਗੜ੍ਹ। ਅੰਮ੍ਰਿਤਪਾਲ ਸਿੰਘ ਨੂੰ ਐਤਵਾਰ ਸਵੇਰੇ 6.45 ’ਤੇ ਮੋਗਾ ਜਿਲ੍ਹੇ ਦੇ ਪਿੰਡ ਰੋਡੇ ਤੋਂ ਗਿ੍ਰਫਤਾਰ ਮੋਗਾ ਕੀਤਾ ਗਿਆ ਹੈ, ਇਸ ਸਬੰਧੀ ਖੁਲਾਸਾ ਕਰਦਿਆ ਆਈ.ਜੀ. ਸੁਖਚੈਨ ਸਿੰਘ ਗਿੱਲ ਨੇ ਦਾਅਵਾ ਕੀਤਾ ਕਿ ਉਸ ਨੂੰ ਗਿ੍ਰਫਤਾਰ ਕਰ ਲਿਆ ਗਿਆ ਹੈ, ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਆਤਮ-ਸਮਰਪਣ ਕਰਨ ਲਈ ਮਜਬੂਰ ਕਰ ਦਿੱਤਾ ਗਿਆ ਸੀ ਅਤੇ ਪਿਛਲੇ 15 ਦਿਨਾਂ ਤੋਂ ਪੁਲਿਸ ਨੇ ਉਸ ਉੱਪਰ ਪੂਰਾ ਦਬਾਅ ਬਣਾਇਆ ਹੋਇਆ ਸੀ। ਉਨ੍ਹਾਂ ਕਿਹਾ ਕਿ ਇਹ ਗਿ੍ਰਫਤਾਰੀ ਐੱਨ.ਐੱਸ.ਏ.ਤਹਿਤ ਕੀਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਗੁਰਦੁਆਰਾ ਸਾਹਿਬ ਦੇ ਅੰਦਰ ਦਾਖਿਲ ਨਹੀਂ ਹੋਈ ਹਾਂਲਾਕਿ ਇਸ ਤੋਂ ਪਹਿਲਾ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਨੇ ਇਸ ਗੱਲ ਦਾ ਦਾਅਵਾ ਕੀਤਾ ਸੀ ਕਿ ਅੰਮ੍ਰਿਤਪਾਲ ਸਿੰਘ ਰਾਤ ਸਮੇਂ ਹੀ ਰੋਡੇ ਪਿੰਡ ਆ ਗਿਆ ਸੀ ਅਤੇ ਉਸ ਨੇ ਖੁਦ ਹੀ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਨੂੰ ਆਪਣੇ ਰੋਡੇ ਪਿੰਡ ਹੋਣ ਦੀ ਜਾਣਕਾਰੀ ਦਿੱਤੀ ਸੀ ਅਤੇ ਪੁਲਿਸ ਨੂੰ ਆਤਮ-ਸਮਰਪਣ ਪ੍ਰਤੀ ਜਾਣਕਾਰੀ ਦਿੱਤੀ ਗਈ ਸੀ, ਇਹ ਵੀ ਦੱਸਿਆ ਕਿ ਅਮਿ੍ਰਤਪਾਲ ਸਿੰਘ ਨੇ ਗੁਰਦੁਆਰਾ ਸਾਹਿਬ ਵਿਖੇ ਨਿਤਨੇਮ ਕਰਨ ਤੇ ਸੰਗਤ ਨੂੰ ਸੰਬੋਧਨ ਕਰਨ ਦੀ ਜਾਣਕਾਰੀ ਵੀ ਦਿੱਤੀ ਸੀ, ਹਾਲਾਂਕਿ ਪੰਜਾਬ ਪੁਲਿਸ ਜੋ ਦਾਅਵੇ ਕਰ ਰਹੀ ਹੈ ਉਹ ਅਮਿ੍ਰਤਪਾਲ ਸਿੰਘ ਦੀਆਂ ਵਾਇਰਲ ਹੋ ਰਹੀਆਂ ਵੀਡੀਓ ਨਾਲ ਮੇਲ ਨਹੀਂ ਖਾਦੇ, ਸੁਖਚੈਨ ਸਿੰਘ ਗਿੱਲ ਨੇ ਇਹ ਦਾਅਵਾ ਕੀਤਾ ਸੀ ਕੀ ਰੋਡੇ ਪਿੰਡ ਨੂੰ ਪੁਲਿਸ ਨੇ ਘੇਰ ਰੱਖਿਆ ਸੀ ਅਤੇ ਉਪਰੰਤ ਅਮਿ੍ਰਤਪਾਲ ਸਿੰਘ ਨੂੰ ਗਿ੍ਰਫਤਾਰ ਕੀਤਾ ਗਿਆ ਹੈ।
ਇੱਕ ਹੋਰ ਵੀਡੀਓ ਆਈ ਸਾਹਮਣੇ
ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਪਹਿਲਾਂ ਗੁਰਦਵਾਰਾ ਸਾਹਿਬ ਦੀ ਇਕ ਹੋਰ ਵੀਡੀਓ ਵਾਇਰਲ ਹੋ ਗਈ ਹੈ ਜਿਸ ਵਿਚ ਅੰਮ੍ਰਿਤਪਾਲ ਸਿੰਘ ਗੁਰਦੁਆਰਾ ਸਾਹਿਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆ ਪ੍ਰਕਰਮਾਂ ਕਰਦੇ ਹੋਏ ਉਸ ਅਸਥਾਨ ਤੇ ਪਹੁੰਚ ਗਏ ਹਨ ਜਿੱਥੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਵੱਡੀ ਤਸਵੀਰ ਲੱਗੀ ਹੋਈ ਹੈ ਅੰਮ੍ਰਿਤਪਾਲ ਸਿੰਘ ਪਹਿਲਾਂ ਉਸ ਤਸਵੀਰ ਨੂੰ ਮੱਥਾ ਟੇਕਦੇ ਹਨ ਅਤੇ ਫਿਰ ਉਥੇ ਥੋੜਾ ਸਮਾਂ ਬੈਠ ਕੇ ਪਾਠ ਕਰਦੇ ਦਿਖਾਈ ਦੇ ਰਹੇ ਹਨ ਉਸ ਤੋਂ ਬਾਅਦ ਉਹ ਗੁਰਦੁਆਰਾ ਸਾਹਿਬ ਵਿਖੇ ਮੌਕੇ ਤੇ ਮੌਜੂਦ ਸੰਗਤ ਨੂੰ ਸੰਬੋਧਨ ਕਰਦੇ ਹਨ, ਉਸ ਤੋਂ ਬਾਅਦ ਗ੍ਰਿਫਤਾਰੀ ਦਿੰਦੇ ਹਨ