ਦਾ ਐਡੀਟਰ ਨਿਊਜ਼. ਚੰਡੀਗੜ੍ਹ। ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਬਠਿੰਡਾ ਏਅਰਪੋਰਟ ਤੋਂ ਏਅਰ ਫੋਰਸ ਦੇ ਇਕ ਸਪੈਸ਼ਲ ਜਹਾਜ਼ ਰਾਹੀਂ ਉਸ ਨੂੰ ਡਿਬਰੂਗੜ੍ਹ ਲਿਜਾਇਆ ਗਿਆ ਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸ. ਪੀ. ਡੀ. ਜੁਗਰਾਜ ਸਿੰਘ ਦੀ ਅਗਵਾਈ ਵਿੱਚ ਇੱਕ ਟੀਮ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਲੈ ਕੇ ਗਈ ਹੈ, ਜਿੱਥੇ ਉਨ੍ਹਾਂ ਨੂੰ ਇੱਕ ਅਲੱਗ ਕਮਰੇ ਵਿੱਚ ਰੱਖਿਆ ਜਾ ਰਿਹਾ ਹੈ, ਉਹ ਕਮਰਾ ਉਸ ਬੈਰਕ ਦੇ ਬਿਲਕੁਲ ਨਾਲ ਹੈ ਜਿਸ ਵਿੱਚ ਅੰਮ੍ਰਿਤਪਾਲ ਸਿੰਘ ਦੇ ਬਾਕੀ ਸਾਥੀਆਂ ਨੂੰ ਰੱਖਿਆ ਗਿਆ ਹੈ, ਜਿਨ੍ਹਾਂ ਵਿੱਚ ਪੱਪਲਪ੍ਰੀਤ ਸਿੰਘ ਪ੍ਰਮੁੱਖ ਹੈ। ਇੱਥੇ ਇਹ ਗੱਲ ਵਰਨਣਯੋਗ ਹੈ ਕਿ ਪੁਲਿਸ ਅਫਸਰ ਜੁਗਰਾਜ ਸਿੰਘ ਅਜਨਾਲੇ ਦੀ ਘਟਨਾ ਵਿਚ ਗੰਭੀਰ ਜ਼ਖਮੀ ਹੋ ਗਏ ਸਨ ਅਤੇ ਉਨ੍ਹਾਂ ਦੇ ਸਿਰ ਤੇ ਸੱਟ ਲੱਗੀ ਸੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਅੰਮ੍ਰਿਤਪਾਲ ਸਿੰਘ ਨੂੰ ਉਥੇ ਲਿਜਾਇਆ ਜਾ ਰਿਹਾ ਸੀ ਤਾਂ ਉਹ ਰਸਤੇ ਵਿਚ ਬੜੇ ਸ਼ਾਂਤ ਰਹੇ, ਇਹ ਵੀ ਪਤਾ ਲੱਗਾ ਹੈ ਕਿ ਉਨ੍ਹਾਂ ਨੇ ਪੁਲਸ ਮੁਲਾਜ਼ਿਮਾਂ ਨਾਲ ਅਜਨਾਲੇ ਵਾਲੀ ਘਟਨਾ ਦਾ ਵੀ ਜ਼ਿਕਰ ਕੀਤਾ। ਜਿਸ ਬੈਰਕ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਰੱਖਿਆ ਗਿਆ ਹੈ ਉਸ ਬੈਰਕ ਵਿੱਚ ਸੀਸੀਟੀਵੀ ਕੈਮਰੇ ਲਗਾਏ ਗਏ ਹਨ, ਜਿੱਥੇ ਉਨ੍ਹਾਂ ’ਤੇ 24 ਘੰਟੇ ਜੇਲ੍ਹ ਪ੍ਰਸ਼ਾਸਨ ਦੀ ਨਜਰ ਰਹੇਗੀ।
ਅੰਮ੍ਰਿਤਪਾਲ ਸਿੰਘ ਲਈ ਸਪੈਸ਼ਲ ਜਹਾਜ, ਅਜਨਾਲੇ ’ਚ ਜਖਮੀ ਹੋਏ ਅਧਿਕਾਰੀ ਦੀ ਨਿਗਰਾਨੀ ’ਚ ਉੱਡਿਆ