ਦਾ ਐਡੀਟਰ ਨਿਊਜ.ਜਲੰਧਰ। ਲੋਕ ਸਭਾ ਹਲਕਾ ਜਲੰਧਰ ਦੀ ਹੋ ਰਹੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵੱਖ-ਵੱਖ ਮੁਲਾਜਿਮ ਯੂਨੀਅਨਾਂ ਨਾਲ ਬੀਤੇ ਕੱਲ ਦੇਸ਼ ਭਗਤ ਯਾਦਗਾਰ ਹਾਲ ਵਿੱਚ ਕੀਤੀ ਗਈ ਮੀਟਿੰਗ ਦਾ ਚੋਣ ਕਮਿਸ਼ਨ ਵੱਲੋਂ ਨੋਟਿਸ ਲਿਆ ਗਿਆ ਹੈ ਅਤੇ ਕਮਿਸ਼ਨ ਦੇ ਰਿਟਰਨਿੰਗ ਅਧਿਕਾਰੀ ਵੱਲੋਂ ਜਲੰਧਰ ਦੇ ਜਿਲਾ ਸਿੱਖਿਆ ਅਫਸਰ ਨੂੰ ਨੋਟਿਸ ਕੱਢਦੇ ਹੋਏ ਇਸ ਮਾਮਲੇ ਵਿੱਚ 25 ਅਪ੍ਰੈਲ ਨੂੰ ਹੀ ਜਵਾਬ ਦੇਣ ਲਈ ਕਿਹਾ ਹੈ। ਰਿਟਰਨਿੰਗ ਅਧਿਕਾਰੀ ਵੱਲੋਂ ਕੱਢੇ ਗਏ ਨੋਟਿਸ ਵਿੱਚ ਜਿਲਾ ਸਿੱਖਿਆ ਅਧਿਕਾਰੀ ਨੂੰ ਦੱਸਿਆ ਗਿਆ ਹੈ ਕਿ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਵੱਲੋਂ ਕਮਿਸ਼ਨ ਨੂੰ ਇੱਕ ਸ਼ਿਕਾਇਤ ਕੀਤੀ ਗਈ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਮੰਤਰੀ ਹਰਜੋਤ ਬੈਂਸ ਨੇ 23 ਅਪ੍ਰੈਲ ਨੂੰ ਜਲੰਧਰ ਵਿੱਚ ਵੱਖ-ਵੱਖ ਯੂਨੀਅਨਾਂ ਦੀ ਮੀਟਿੰਗ ਬੁਲਾਈ ਜਿਸ ਵਿੱਚ ਸਰਕਾਰੀ ਮੁਲਾਜਿਮ ਮੌਜੂਦ ਸਨ ਤੇ ਮੀਟਿੰਗ ਦੌਰਾਨ ਮੁਲਾਜਿਮਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿੱਚ ਵੋਟ ਪਾਉਣ ਲਈ ਮਜਬੂਰ ਕੀਤਾ ਗਿਆ ਜੋ ਕਿ ਚੋਣ ਜਾਬਤੇ ਦੀ ਉਲੰਘਣਾ ਹੈ। ਇਸ ਸ਼ਿਕਾਇਤ ਦੇ ਆਧਾਰ ’ਤੇ ਚੋਣ ਕਮਿਸ਼ਨ ਵੱਲੋਂ ਜਿਲਾ ਸਿੱਖਿਆ ਅਫਸਰ ਨੂੰ ਨੋਟਿਸ ਕੱਢ ਕੇ ਜਵਾਬ ਮੰਗਿਆ ਗਿਆ ਹੈ।
ReplyForward
|