ਦਾ ਐਡੀਟਰ ਨਿਊਜ਼, ਦਿੱਲੀ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੱਕ ਕਟਾਰੂ ਦੀਆਂ ਮੁਸ਼ਕਲਾਂ ਲਗਾਤਾਰ ਵਧ ਰਹੀਆਂ ਹਨ। ਕੇਸ਼ਵ ਨਾ ਦੇ ਇਕ ਵਿਅਕਤੀ ਨੇ ਐਸ ਸੀ ਕਮਿਸ਼ਨ ਭਾਰਤ ਸਰਕਾਰ ਨੂੰ ਕੈਬਨਿਟ ਮੰਤਰੀ ਕਟਾਰੂਚੱਕ ਦੇ ਖਿਲਾਫ ਇਕ ਸ਼ਿਕਾਇਤ ਦਾਇਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਮੰਤਰੀ ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਹਨਾਂ ਨੇ ਉਸ ਦਾ ਸਰੀਰਕ ਸ਼ੋਸ਼ਣ ਕੀਤਾ ਹੈ, ਉਸਨੇ ਕਿਹਾ ਕਿ ਜਦ ਤੋਂ ਪੰਜਾਬ ਦੇ ਗਵਰਨਰ ਨੂੰ ਉਸ ਦੀ ਵੀਡੀਓ ਦਿੱਤੀ ਗਈ ਹੈ, ਉਸ ਸਮੇਂ ਤੋਂ ਉਸ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ ਅਤੇ ਉਹ ਕਿਸੇ ਤਰ੍ਹਾਂ ਆਪਣੀ ਜਾਨ ਬਚਾ ਦਿੱਲੀ ਪਹੁੰਚਿਆ ਹੈ, ਇੱਥੇ ਹੀ ਬੱਸ ਨਹੀਂ ਉਸ ਦੀ ਮਦਦ ਕਰਨ ਵਾਲਿਆਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਇੱਥੇ ਇਹ ਗੱਲ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਉਸ ਦੀ ਇਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਉਸ ਨੇ ਆਪਣੇ ਨਾਲ ਹੱਡਬੀਤੀ ਬਿਆਨ ਕੀਤੀ ਸੀ
