ਦਾ ਐਡੀਟਰ ਨਿਊਜ਼, ਚੰਡੀਗੜ੍ਹ। ਡੇਰਾ ਸੱਚਾ ਸੌਦਾ ਦੀ ਨੈਸ਼ਨਲ ਅਗਜੈਕਟਿਵ ਕਮੇਟੀ ਦੇ ਮੈਂਬਰ ਸੰਦੀਪ ਬਰੇਟਾ ਨੂੰ ਬੰਗਲੌਰ ਤੋਂ ਲਿਆਉਣ ਲਈ ਪੰਜਾਬ ਪੁਲਿਸ ਦੀ ਟੀਮ ਰਵਾਨਾ ਹੋ ਗਈ ਹੈ। ਇਸ ਸਬੰਧੀ ਬੇਅਦਬੀ ਦੇ ਕੇਸਾਂ ਦੀ ਜਾਂਚ ਕਰ ਰਹੀ ਐਸਆਈਟੀ ਦੇ ਮੁਖੀ ਆਈ.ਜੀ ਐਸਪੀਐਸ ਪਰਮਾਰ ਨੇ ਦੱਸਿਆ ਕਿ ਸੰਦੀਪ ਬਰੇਟਾ ਦੀ ਪਹਿਲਾਂ ਤੋਂ ਹੀ ਐਲਉਸੀ ਜਾਰੀ ਕੀਤੀ ਹੋਈ ਸੀ ਅਤੇ ਪੰਜਾਬ ਪੁਲਿਸ ਕਰਨਾਟਕਾ ਪੁਲਿਸ ਦੇ ਨਾਲ ਸੰਪਰਕ ਵਿਚ ਹੈ। ਸੰਦੀਪ ਬਰੇਟਾ ਦੀ ਭੂਮਿਕਾ ਬਾਰੇ ਪੁੱਛੇ ਜਾਣ ਸਬੰਧੀ ਆਈਜੀ ਪਰਮਾਰ ਨੇ ਦੱਸਿਆ ਕਿ ਇਹ ਪ੍ਰਮੁੱਖ ਸਾਜਿਸ਼ਕਰਤਾ ਹੈ ਅਤੇ ਜਦ ਇਸ ਨੂੰ ਇੱਥੇ ਲਿਆਂਦਾ ਜਾਵੇਗਾ ਤਾਂ ਇਸ ਤੋਂ ਪੁੱਛਗਿੱਛ ਕੀਤੀ ਜਾਵੇਗੀ ਅਤੇ ਕਈ ਅਹਿਮ ਖੁਲਾਸੇ ਹੋ ਸਕਦੇ ਹਨ। ਇਸ ਸਬੰਧੀ ਹੋਰ ਮਿਲੀ ਜਾਣਕਾਰੀ ਸੰਦੀਪ ਬਰੇਟਾ ਨੂੰ ਕੱਲ ਫਰੀਦਕੋਟ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬਰੇਟਾ ਤੋਂ ਬਰਗਾੜੀ ਅਤੇ ਨਾਲ ਦੇ ਇਲਾਕਿਆਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਦੇ ਸਬੰਧ ਵਿਚ ਕਈ ਅਹਿਮ ਖੁਲਾਸੇ ਹੋ ਸਕਦੇ ਹਨ ਅਤੇ ਇਸ ਦੀ ਪੁੱਛਗਿਛ ਤੋਂ ਬਾਅਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੀ ਪੁੱਛਗਿੱਛ ਲਈ ਲਿਆਂਦਾ ਜਾ ਸਕਦਾ ਹੈ।
ਬਰੇਟਾ ਨੂੰ ਲਿਆਉਣ ਲਈ ਪੰਜਾਬ ਪੁਲਿਸ ਬੰਗਲੌਰ ਰਵਾਨਾ।