ਦਾ ਐਡੀਟਰ ਨਿਊਜ.ਚੰਡੀਗੜ੍ਹ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਅਮਲ ਸ਼ੁਰੂ ਹੋ ਗਿਆ ਹੈ ਜਿਸਦੇ ਤਹਿਤ ਚੀਫ ਕਮਿਸ਼ਨਰ ਗੁਰਦੁਆਰਾ ਚੋਣਾ ਜਸਟਿਸ ਐੱਸ.ਐੱਸ.ਸਾਰੋਂ (ਰਿਟਾਇਰਡ) ਵੱਲੋਂ ਪੰਜਾਬ ਦੇ ਮੁੱਖ ਸਕੱਤਰ, ਵਧੀਕ ਮੁੱਖ ਸਕੱਤਰ ਤੇ ਸਮੂਹ ਜਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂੰ ਨੂੰ ਪੱਤਰ ਜਾਰੀ ਕਰਕੇ ਆਦੇਸ਼ ਦਿੱਤੇ ਹਨ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਮਿ੍ਰਤਸਰ ਦੇ ਨਵੇਂ ਬੋਰਡ ਦੇ ਗਠਨ ਲਈ ਵੋਟਰ ਸੂਚੀਆਂ ਦੀ ਤਿਆਰੀ ਦਾ ਕੰਮ ਆਰੰਭ ਕਰਵਾਇਆ ਜਾਵੇ। ਪੱਤਰ ਵਿੱਚ ਕਿਹਾ ਗਿਆ ਹੈ ਕਿ ਸਿੱਖ ਗੁਰਦੁਆਰਾ ਐਕਟ 1925 ਦੀ ਧਾਰਾ-48 ਅਨੁਸਾਰ ਵੋਟਰ ਸੂਚੀਆਂ ਤਿਆਰ ਕੀਤੀਆਂ ਜਾਣੀਆਂ ਹਨ। ਇਨ੍ਹਾਂ ਚੋਣਾਂ ਵਿੱਚ ਹਿੱਸਾ ਲੈਣ ਵਾਲਾ ਵੋਟਰ 18 ਸਾਲ ਦੀ ਉਮਰ ਤੋਂ ਵੱਧ ਦਾ ਹੋਣਾ ਚਾਹੀਦਾ ਹੈ ਤੇ ਉਹ ਦਾੜ੍ਹੀ ਜਾਂ ਕੇਸ ਨਾ ਕੱਟਦਾ ਹੋਵੇ ਤੇ ਨਾ ਹੀ ਸ਼ਰਾਬ ਤੇ ਤੰਬਾਕੂ ਦਾ ਸੇਵਨ ਕਰਦਾ ਹੋਵੇ। ਨਵੇਂ ਵੋਟਰ ਜੋ ਆਪਣੀ ਵੋਟ ਬਣਾਉਣਾ ਚਾਹੁੰਦੇ ਹਨ ਉਹ ਇਸ ਲਈ ਆਪਣੇ ਹਲਕੇ ਦਾ ਪਟਵਾਰੀ ਕੋਲ ਪਹੁੰਚ ਕਰਕੇ ਆਪਣਾ ਨਾਮ ਦਰਜ ਕਰਵਾ ਸਕਦੇ ਹਨ। ਇੱਥੇ ਜਿਕਰਯੋਗ ਹੈ ਸਮੇਂ-ਸਮੇਂ ’ਤੇ ਵੱਖ-ਵੱਖ ਪੰਥਕ ਧਿਰਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾ ਕਰਵਾਉਣ ਲਈ ਆਵਾਜ ਚੁੱਕੀ ਜਾਂਦੀ ਰਹੀ ਹੈ ਤੇ ਹੁਣ ਜਾਰੀ ਹੋਏ ਇਸ ਤਾਜਾ ਪੱਤਰ ਤੋਂ ਬਾਅਦ ਵੱਖ-ਵੱਖ ਧਿਰਾਂ ਵੱਲੋਂ ਚੋਣਾਂ ਲਈ ਤਿਆਰੀਆਂ ਖਿੱਚੀਆਂ ਜਾਣੀਆਂ ਤੈਅ ਹਨ। ਇੱਥੇ ਜਿਕਰਯੋਗ ਹੈ ਕਿ ਇਸ ਸਮੇਂ ਸ. ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਦਾ ਅਮਲ ਸ਼ੁਰੂ, ਵੋਟਰ ਸੂਚੀਆਂ ਤਿਆਰ ਕਰਵਾਉਣ ਦੇ ਨਿਰਦੇਸ਼