ਦਾ ਐਡੀਟਰ ਨਿਊਜ਼, ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਹਿ ਸਮੇਂ ਤੇ ਇਸ ਗੱਲ ਦਾ ਵੱਡਾ ਖੁਲਾਸਾ ਕਰ ਦਿੱਤਾ ਹੈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿੰਗਸ ਇਲੈਵਨ ਪੰਜਾਬ ਦੇ ਖਿਡਾਰੀ ਜਸਇੰਦਰ ਸਿੰਘ ਤੋਂ ਪੀਪੀਐਸਸੀ ਰਾਹੀ ਨੌਕਰੀ ਦੇਣ ਲਈ 2 ਕਰੋੜ ਰੁਪਏ ਮੰਗੇ ਗਏ ਸਨ ਅਤੇ ਇਹ ਪੈਸੇ ਚੰਨੀ ਨੇ ਆਪਣੇ ਭਤੀਜੇ ਜਸ਼ਨ ਰਾਹੀਂ ਮੰਗੇ ਸਨ ।ਅੱਜ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਰਾਹੀ ਉਹਨਾਂ ਨੇ ਜਸਇੰਦਰ ਸਿੰਘ ਨੂੰ ਮੀਡੀਆ ਸਾਹਮਣੇ ਪੇਸ਼ ਕੀਤਾ ਅਤੇ ਕਿਹਾ ਕਿ ਜਸਵਿੰਦਰ ਸਿੰਘ ਨੇ ਸਪੋਰਟਸ ਕੋਟੇ ਰਾਹੀਂ ਨੌਕਰੀ ਲਈ ਅਪਲਾਈ ਕੀਤਾ ਕੀਤਾ ਸੀ। ਇਨ੍ਹਾਂ ਦੀ ਪਹਿਲਾਂ ਫਾਈਲ ਤਿਆਰ ਹੋ ਕੇ ਪੰਜਾਬ ਦੇ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਾਸ ਗਈ ਸੀ ਅਤੇ ਉਨ੍ਹਾਂ ਨੇ ਭਰੋਸਾ ਦੁਆਇਆ ਸੀ ਕਿ ਉਨ੍ਹਾਂ ਦਾ ਕੇਸ ਕੈਬਨਿਟ ਮੀਟਿੰਗ ਵਿੱਚ ਵਿਚਾਰਿਆ ਜਾਏਗਾ ਕਿਓਂਕਿ ਪੰਜਾਬ ਪੰਜਾਬ ਦੇ ਸਪੋਰਟਸ ਡਿਪਾਰਟਮੈਂਟ ਨੇ ਇਹ ਕਹਿ ਦਿਤਾ ਸੀ ਕਿ ਕ੍ਰਿਕਟ ਦਾ ਕੋਈ ਕੋਟਾ ਨਹੀਂ ਹੈ, ਜਿਸ ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕ੍ਰਿਕਟ ਸਪੋਰਟਸ ਵਿੱਚ ਆਵੇਗਾ ਅਜਿਹਾ ਕਰਨ ਲਈ ਉਹਨਾਂ ਦਾ ਕੇਸ ਕੈਬਨਿਟ ਮੀਟਿੰਗ ਦੌਰਾਨ ਪਾਸ ਕੀਤਾ ਜਾਵੇਗਾ। ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਬਦਲ ਗਏ ਅਤੇ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣ ਗਏ। ਜਦ ਜਸਇੰਦਰ ਸਿੰਘ ਦਾ ਕੇਸ ਚਰਨਜੀਤ ਸਿੰਘ ਚੰਨੀ ਦੇ ਪਾਸ ਗਿਆ ਤਾਂ ਉਨ੍ਹਾਂ ਨੇ ਵੀ ਕਿਹਾ ਕਿ ਇਸ ਨੂੰ ਕੈਬਨਿਟ ਮੀਟਿੰਗ ਪਾਸ ਕਰ ਦਿੱਤਾ ਜਾਵੇਗਾ ਅਤੇ ਨਾਲ ਹੀ ਇਸ਼ਾਰਾ ਕੀਤਾ ਕਿ ਕੈਬਿਨਿਟ ਮੀਟਿੰਗ ਤੋਂ ਪਹਿਲਾਂ ਉਹ ਉਨ੍ਹਾਂ ਦੇ ਭਤੀਜੇ ਜਸ਼ਨ ਨੂੰ ਮਿਲਣ। ਜਦ ਉਹਨਾਂ ਨੇ ਭਤੀਜੇ ਜਸ਼ਨ ਨਾਲ ਮੁਲਾਕਾਤ ਕੀਤੀ ਉਹਨਾਂ ਨੇ ਉਂਗਲਾਂ ਨਾਲ ਦੋ ਦਾ ਇਸ਼ਾਰਾ ਕੀਤਾ, ਲੇਕਿਨ ਉਨ੍ਹਾਂ ਨੇ ਇਸ ਨੂੰ 2 ਕਰੋੜ ਦੀ ਬਜਾਏ ਦੋ ਲੱਖ ਰੁਪਏ ਸਮਝ ਲਿਆ ਅਤੇ ਉਹ ਦੋ ਲੱਖ ਰੁਪਏ ਲੈ ਕੇ ਵੀ ਉਹਨਾਂ ਪਾਸ ਪਹੁੰਚ ਗਏ,ਉਥੇ ਜਦ ਇਸ ਗੱਲ ਦਾ ਪਤਾ ਲੱਗਾ ਕਿ ਇਹ ਦੋ ਲੱਖ ਰੁਪਏ ਲੈ ਕੇ ਆਏ ਹਨ ਚੰਨੀ ਨੇ ਜਸਇੰਦਰ ਸਿੰਘ ਅਤੇ ਉਸ ਦੇ ਪਿਤਾ ਨਾਲ ਬਦਸਲੂਕੀ ਕੀਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਉਸ ਨੂੰ ਨੌਕਰੀ ਦੇਵੇਗੀ ਅਤੇ ਚਰਨਜੀਤ ਸਿੰਘ ਚੰਨੀ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਇਥੇ ਇਹ ਗੱਲ ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ ਚਰਨਜੀਤ ਸਿੰਘ ਚੰਨੀ ਤੇ ਇਹ ਇਲਜ਼ਾਮ ਲਾਇਆ ਸੀ ਕਿ ਉਨ੍ਹਾਂ ਦੇ ਰਿਸ਼ਤੇਦਾਰ ਨੇ ਕਿਸੇ ਖਿਡਾਰੀ ਨੂੰ ਨੌਕਰੀ ਦੇਣ ਲਈ 2 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ ਅਤੇ ਚੰਨੀ ਨੇ ਇਨ੍ਹਾਂ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਸੀ ਅਤੇ ਕਿਹਾ ਕਿ ਉਨ੍ਹਾਂ ਕੋਲ ਕੋਈ ਸਬੂਤ ਹੈ ਤਾਂ ਉਹਨਾਂ ਤੇ ਕਾਰਵਾਈ ਕਰਨ ਨਾਲ ਹੀ ਉਨ੍ਹਾਂ ਨੇ ਚਮਕੌਰ ਸਾਹਿਬ ਦੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਚ ਜਾ ਕੇ ਸੌਂਹ ਖਾਧੀ ਸੀ।
ਚੰਨੀ ਨੇ ਕਿੰਗਜ਼ ਇਲੈਵਨ ਪੰਜਾਬ ਦੇ ਖਿਡਾਰੀ ਜਸਇੰਦਰ ਸਿੰਘ ਤੋਂ ਮੰਗੇ ਸਨ ਦੋ ਕਰੋੜ ਰੁਪਏ।