ਦਾ ਐਡੀਟਰ ਨਿਊਜ਼, ਚੰਡੀਗੜ। ਅਜੀਤ ਅਖ਼ਬਾਰ ਸਮੂਹ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਦੇ ਮਾਮਲੇ ਦੀ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ 1 ਜੂਨ ਨੂੰ ਸੁਣਵਾਈ ਹੋਣ ਜਾ ਰਹੀ ਹੈ, ਇਸ ਤੋਂ ਪਹਿਲਾਂ ਇਹ ਗੱਲ ਸਾਹਮਣੇ ਆਈ ਸੀ ਕਿ ਬਰਜਿੰਦਰ ਸਿੰਘ ਹਮਦਰਦ ਨੇ ਵਿਜੀਲੈਂਸ ਜਾਂਚ ਦੇ ਖਿਲਾਫ ਪੰਜਾਬ ਐਂਡ ਹਰਿਆਣਾ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਬਰਜਿੰਦਰ ਸਿੰਘ ਹਮਦਰਦ ਦੇ ਕੇਸ ਦੀ ਸੁਣਵਾਈ ਹਾਈ ਕੋਰਟ ਦੇ ਮਾਨਯੋਗ ਜਸਟਿਸ ਰਾਜਮੋਹਨ ਸਿੰਘ ਕਰਨਗੇ। ਇੱਥੇ ਇਹ ਗੱਲ ਵਰਨਣ ਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਬਰਜਿੰਦਰ ਸਿੰਘ ਹਮਦਰਦ ਨੂੰ ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਪ੍ਰਾਜੈਕਟ ਦੀ ਚੱਲ ਰਹੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਕੀਤਾ ਸੀ,ਜਿਸ ਤੇ ਹਮਦਰਦ ਨੇ ਪੇਸ਼ ਹੋਣ ਲਈ ਵਿਜੀਲੈਂਸ ਤੋਂ 10 ਦਿਨ ਦਾ ਸਮਾਂ ਮੰਗਿਆ ਸੀ । 1 ਜੂਨ ਨੂੰ ਹੋਣ ਜਾ ਰਹੀ ਸੁਣਵਾਈ ਦੌਰਾਨ ਹਮਦਰਦ ਵੱਲੋਂ ਹਾਈਕੋਰਟ ਦੇ ਸੀਨੀਅਰ ਵਕੀਲ ਆਰਐਸ ਚੀਮਾ ਪੇਸ਼ ਹੋਣਗੇ । ਹੈਰਾਨੀ ਵਾਲੀ ਗੱਲ ਇਹ ਹੈ ਕਿ ਬਰਜਿੰਦਰ ਸਿੰਘ ਹਮਦਰਦ ਵੱਲੋਂ ਹਾਈ ਕੋਰਟ ਵਿੱਚ ਸਿਵਲ ਰਿਟ ਪਟੀਸ਼ਨ ਦਾਇਰ ਕੀਤੀ ਗਈ ਹੈ ਨਾ ਕੇ ਕ੍ਰਿਮੀਨਲ ।
1 ਜੂਨ ਨੂੰ ਹੋਵੇਗੀ ਹਾਈਕੋਰਟ ਵਿੱਚ ਬਰਜਿੰਦਰ ਸਿੰਘ ਹਮਦਰਦ ਦੇ ਕੇਸ ਦੀ ਸੁਣਵਾਈ