ਦਾ ਐਡੀਟਰ ਨਿਊਜ.ਹੁਸ਼ਿਆਰਪੁਰ। ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿੱਚ ਪੈਂਦੇ ਵੱਖ-ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਹਾਲਤ ਸੁਧਾਰਨ ਲਈ ਵਿਧਾਇਕ ਡਾ. ਰਵਜੋਤ ਸਿੰਘ ਵੱਲੋਂ ਕਈ ਪਿੰਡਾਂ ਦਾ ਦੌਰਾ ਕੀਤਾ ਗਿਆ ਤੇ ਸੜਕਾਂ ਦਾ ਜਾਇਜਾ ਲਿਆ ਗਿਆ, ਇਸ ਸਮੇਂ ਪੀ.ਡਬਲਿਊ.ਡੀ.ਦੇ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਇਸ ਸਮੇਂ ਵਿਧਾਇਕ ਡਾ. ਰਵਜੋਤ ਸਿੰਘ ਨੇ ਕਿਹਾ ਕਿ ਜਲਦ ਹੀ ਸੜਕਾਂ ਦੇ ਨਿਰਮਾਣ ਦਾ ਕਾਰਜ ਸ਼ੁਰੂ ਕਰਵਾ ਦਿੱਤਾ ਜਾਵੇਗਾ, ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਕਿ ਜਲਦ ਹੀ ਸਾਰੀਆਂ ਸੜਕਾਂ ਪ੍ਰਤੀ ਪ੍ਰੋਜੈਕਟ ਤਿਆਰ ਕੀਤਾ ਜਾਵੇ ਤਾਂ ਜੋ ਜਲਦ ਸਰਕਾਰ ਤੋਂ ਪ੍ਰਵਾਨਗੀ ਲਈ ਜਾ ਸਕੇ। ਵਿਧਾਇਕ ਰਵਜੋਤ ਨੇ ਕਿਹਾ ਕਿ ਵਿਕਾਸ ਦੇ ਮਾਮਲੇ ਵਿੱਚ ਕਿਸੇ ਤਰ੍ਹਾਂ ਦਾ ਵੀ ਪੱਖਪਾਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕਾ ਸ਼ਾਮਚੁਰਾਸੀ ਦੀ ਹਰ ਇੱਕ ਸੜਕ ਦੀ ਜਿੱਥੇ ਰਿਪੇਅਰ ਕਰਵਾਈ ਜਾਵੇਗੀ ਉੱਥੇ ਹੀ ਨਵੀਆਂ ਸੜਕਾਂ ਦਾ ਵੀ ਨਿਰਮਾਣ ਵੀ ਕਰਵਾਇਆ ਜਾਵੇਗਾ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਰਮੇਸ਼, ਅਜੇ, ਗੁਰਪ੍ਰੀਤ ਸਿੰਘ, ਤਰਲੋਕ ਸਿੰਘ, ਜਸਵੀਰ ਸਿੰਘ, ਸੁਰੇਸ਼ ਸ਼ਰਮਾ, ਅਰੁਣ ਡਡਵਾਲ, ਸੋਨੂੰ, ਸ਼ਸ਼ੀ, ਡਾ. ਪਰਮਜੀਤ, ਦੀਪਕ, ਹਰੀਸ਼ ਆਦਿ ਵੀ ਮੌਜੂਦ ਸਨ।
ਵਿਧਾਇਕ ਰਵਜੋਤ ਨੇ ਅਧਿਕਾਰੀਆਂ ਨਾਲ ਲਿੰਕ ਸੜਕਾਂ ਦਾ ਲਿਆ ਜਾਇਜਾ