ਦਾ ਐਡੀਟਰ ਨਿਊਜ਼, ਚੰਡੀਗੜ੍ਹ। ਅਜੀਤ ਅਖ਼ਬਾਰ ਸਮੂਹ ਦੇ ਸੰਪਾਦਕ ਡਾਕਟਰ ਬਰਜਿੰਦਰ ਸਿੰਘ ਹਮਦਰਦ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ, ਹਾਈ ਕੋਰਟ ਨੇ ਪੰਜਾਬ ਵਿਜੀਲੈਂਸ ਬਿਊਰੋ ਨੂੰ ਬਰਜਿੰਦਰ ਸਿੰਘ ਹਮਦਰਦ ਨੂੰ ਗ੍ਰਿਫਤਾਰ ਕਰਨ ਤੋ ਪਹਿਲਾਂ ਸੱਤ ਦਿਨ ਦਾ ਨੋਟਿਸ ਦੇਣ ਲਈ ਆਦੇਸ਼ ਦਿੱਤਾ ਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਹਾਈ ਕੋਰਟ ਦੇ ਮਾਨਯੋਗ ਜਸਟਿਸ ਵਿਨੋਦ ਐਸ ਭਾਰਦਵਾਜ ਨੇ ਸੁਣਵਾਈ ਕਰਦਿਆਂ ਨੇ ਇਹ ਆਦੇਸ਼ ਦਿੱਤੇ ਹਨ।ਇਸ ਤੋ ਪਹਿਲਾਂ ਹਮਦਰਦ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿੱਚ ਉਨ੍ਹਾਂ ਨੇ ਜੰਗੇ ਅਜ਼ਾਦੀ ਮੈਮੋਰੀਅਲ ਦੀ ਹੋ ਰਹੀ ਵਿਜੀਲੈਂਸ ਜਾਂਚ ਨੂੰ ਬੰਦ ਕਰਕੇ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਅਪੀਲ ਕੀਤੀ ਸੀ। ਉਨ੍ਹਾਂ ਨੇ ਆਪਣੀ ਪਟੀਸ਼ਨ ਵਿਚ ਜਿੱਥੇ ਪੰਜਾਬ ਸਰਕਾਰ ਨੂੰ ਧਿਰ ਬਣਾਇਆ ਹੈ, ਉੱਥੇ ਉਹਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਤੀ ਤੌਰ ਤੇ ਧਿਰ ਬਣਾਇਆ ਹੈ। ਕਰੀਬ ਢਾਈ ਸੌ ਸਫ਼ਿਆਂ ਦੀ ਇਸ ਪਟੀਸ਼ਨ ਵਿੱਚ ਹਮਦਰਦ ਨੇ ਪੰਜਾਬ ਸਰਕਾਰ ਤੇ ਗੰਭੀਰ ਦੋਸ਼ ਲਗਾਏ ਹਨ ਅਤੇ ਕਿਹਾ ਹੈ ਕਿ ਉਹਨਾਂ ਨੂੰ ਜਾਣ-ਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਬਰਜਿੰਦਰ ਸਿੰਘ ਹਮਦਰਦ ਨੂੰ ਹਾਈ ਕੋਰਟ ਤੋਂ ਰਾਹਤ, ਵਿਜੀਲੈਂਸ ਨੂੰ ਦੇਣਾ ਹੋਵੇਗਾ ਸੱਤ ਦਿਨ ਦਾ ਨੋਟਿਸ