ਦਾ ਐਡੀਟਰ ਨਿਊਜ.ਹੁਸ਼ਿਆਰਪੁਰ। ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿੱਚ ਵਿਧਾਇਕ ਡਾ. ਰਵਜੋਤ ਸਿੰਘ ਦੀ ਅਗਵਾਈ ਹੇਠ ਕਾਂਗਰਸ ਨੂੰ ਵੱਡਾ ਝਟਕਾ ਦਿੰਦੇ ਹੋਏ ਨਗਰ ਕੌਂਸਲ ਸ਼ਾਮਚੁਰਾਸੀ ਤੇ ਨਗਰ ਕੌਂਸਲ ਹਰਿਆਣਾ ’ਤੇ ਕਬਜਾ ਕਰਦੇ ਹੋਏ ਦੋਵੇਂ ਨਗਰ ਕੌਂਸਲਾਂ ਵਿੱਚ ਆਪਣੇ ਪ੍ਰਧਾਨ ਨਿਯੁਕਤ ਕਰ ਦਿੱਤੇ ਹਨ। ਨਗਰ ਕੌਂਸਲ ਸ਼ਾਮਚੁਰਾਸੀ ਜਿਸਦੇ ਪ੍ਰਧਾਨ ਕਾਂਗਰਸ ਦੇ ਨਿਰਮਲ ਕੁਮਾਰ ਸਨ ਨੇ ਬਿਨਾਂ ਕਿਸੇ ਸ਼ਰਤ ਆਪ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਸਾਥੀ ਕੌਂਸਲਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ ਜਿਨ੍ਹਾਂ ਦਾ ਨਗਰ ਕੌਂਸਲ ਦਫਤਰ ਪੁੱਜ ਕੇ ਵਿਧਾਇਕ ਡਾ. ਰਵਜੋਤ ਸਿੰਘ ਵੱਲੋਂ ਸਵਾਗਤ ਕੀਤਾ ਗਿਆ , ਇਸੇ ਤਰ੍ਹਾਂ ਨਗਰ ਕੌਂਸਲ ਹਰਿਆਣਾ ਵਿੱਚ ਸੰਜੇ ਕਪਿਲਾ ਨੂੰ ਪ੍ਰਧਾਨ ਥਾਪਿਆ ਗਿਆ ਹੈ, ਦੋਵਾਂ ਨਗਰ ਕੌਂਸਲਾਂ ਵਿੱਚ ਪ੍ਰਧਾਨ ਥਾਪਣ ਸਮੇਂ ਵਿਧਾਇਕ ਡਾ. ਰਵਜੋਤ ਸਿੰਘ ਮੌਕੇ ’ਤੇ ਮੌਜੂਦ ਰਹੇ। ਇਸ ਸਮੇਂ ਵਿਧਾਇਕ ਡਾ. ਰਵਜੋਤ ਨੇ ਕਿਹਾ ਕਿ ਸ਼ਾਮਚੁਰਾਸੀ ਤੇ ਹਰਿਆਣਾ ਵਿੱਚ ਕਾਂਗਰਸ ਦਾ ਪੱਤਾ ਸਾਫ ਹੋ ਚੁੱਕਾ ਹੈ ਅਤੇ ਹੁਣ ਅਸੀਂ ਸਭ ਰਲਮਿਲ ਕੇ ਵਿਕਾਸ ਦੀ ਇੱਕ ਨਵੀਂ ਕਹਾਣੀ ਲਿਖਾਂਗੇ ਜਿਸ ਵਿੱਚ ਪੱਖਪਾਤ ਲਈ ਕੋਈ ਥਾਂ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਿਨਾ ਕਿਸੇ ਪੱਖਪਾਤ ਤੋਂ ਵਿਕਾਸ ਕਰਵਾ ਰਹੀ ਹੈ ਤੇ ਇਹੀ ਕਾਰਨ ਹੈ ਕਿ ਲੋਕ ਆਪ ਨਾਲ ਜੁੜ ਰਹੇ ਹਨ। ਇਸ ਮੌਕੇ ਪ੍ਰਧਾਨ ਨਿਰਮਲ ਕੁਮਾਰ ਤੇ ਵਾਈਸ ਪ੍ਰਧਾਨ ਕੁਲਜੀਤ ਸਿੰਘ ਹੁੰਦਲ ਨੇ ਕਿਹਾ ਕਿ ਵਿਧਾਇਕ ਡਾ. ਰਵਜੋਤ ਸਿੰਘ ਵੱਲੋਂ ਹਲਕੇ ਦੇ ਵਿਕਾਸ ਲਈ ਕੀਤੀ ਜਾ ਰਹੀ ਮੇਹਨਤ ਤੋਂ ਸਭ ਖੁਸ਼ ਹਨ ਤੇ ਦੂਜੇ ਪਾਸੇ ਕਾਂਗਰਸ ਦੇ ਆਗੂ ਆਪਸੀ ਧੜੇਬੰਦੀ ਦਾ ਬੁਰੀ ਤਰ੍ਹਾਂ ਸ਼ਿਕਾਰ ਹੋ ਚੁੱਕੇ ਹਨ ਜਿਨ੍ਹਾਂ ਨੂੰ ਆਮ ਲੋਕਾਂ ਦੀ ਬਿਲਕੁਲ ਵੀ ਪ੍ਰਵਾਹ ਨਹੀਂ ਹੈ ਤੇ ਇਹੀ ਕਾਰਨ ਹੈ ਕਿ ਅੱਜ ਅਸੀਂ ਸਾਥੀ ਕੌਂਸਲਰਾਂ ਨਾਲ ਮਿਲ ਕੇ ਆਪ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ ਹੈ ਤੇ ਹੁਣ ਵਿਧਾਇਕ ਡਾ. ਰਵਜੋਤ ਦੀ ਅਗਵਾਈ ਵਿੱਚ ਸ਼ਾਮਚੁਰਾਸੀ ਦਾ ਰਿਕਾਰਡ ਵਿਕਾਸ ਕਰਵਾਇਆ ਜਾਵੇਗਾ। ਇਸ ਸਮੇਂ ਜਿਲਾ ਯੋਜਨਾ ਬੋਰਡ ਦੀ ਚੇਅਰਪਰਸਨ ਮੈਡਮ ਕਮਲਜੀਤ ਕੌਰ, ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ, ਈ.ਓ. ਚੰਦਰ ਮੋਹਨ ਸਮੇਤ ਹੋਰ ਲੋਕ ਵੀ ਮੌਜੂਦ ਸਨ।
ਸਾਬਕਾ ਵਿਧਾਇਕ ਆਦੀਆ ਲਈ ਵੱਡਾ ਝਟਕਾ
ਸ਼ਾਮਚੁਰਾਸੀ ਹਲਕੇ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਪਵਨ ਕੁਮਾਰ ਆਦੀਆ ਲਈ ਇਹ ਵੱਡਾ ਸਿਆਸੀ ਝਟਕਾ ਹੈ ਜੋ ਕਿ ਸ਼ਾਂਤ ਸੁਭਾਅ ਵਿੱਚ ਰਹਿਣ ਵਾਲੇ ਆਪ ਦੇ ਵਿਧਾਇਕ ਡਾ. ਰਵਜੋਤ ਸਿੰਘ ਵੱਲੋਂ ਦਿੱਤਾ ਗਿਆ ਹੈ। ਸ਼ਾਮਚੁਰਾਸੀ ਨਗਰ ਕੌਂਸਲ ਦੇ ਪ੍ਰਧਾਨ ਨਿਰਮਲ ਕੁਮਾਰ ਪਵਨ ਆਦੀਆ ਦੇ ਕਾਫੀ ਕਰੀਬੀ ਸਾਥੀ ਰਹੇ ਹਨ ਲੇਕਿਨ ਹੁਣ ਨਿਰਮਲ ਨੂੰ ਕਾਂਗਰਸ ਗੰਦੇ ਪਾਣੀ ਵਾਲਾ ਛੱਪੜ ਜਾਪਣ ਲੱਗਾ ਹੈ ਜਿਸ ਉਪਰੰਤ ਉਨ੍ਹਾਂ ਇਸ ਵਿੱਚੋ ਬਾਹਰ ਨਿਕਲਣਾ ਹੀ ਠੀਕ ਸਮਝਿਆ ਲੱਗਦਾ ਹੈ। ਇਸੇ ਤਰ੍ਹਾਂ ਨਗਰ ਕੌਂਸਲ ਹਰਿਆਣਾ ਵਿੱਚ ਵੀ ਪਹਿਲਾ ਕਾਂਗਰਸ ਦੀ ਪਕੜ ਸੀ ਲੇਕਿਨ ਉਹ ਵੀ ਹੱਥੋ ਖਿਸਕ ਚੁੱਕਾ ਹੈ।
ਹੱਥ ’ਚੋ ਖਿਸਕੇ ਸ਼ਾਮਚੁਰਾਸੀ ਤੇ ਹਰਿਆਣਾ, ਡਾ. ਰਵਜੋਤ ਕਰਨਗੇ ਇਲਾਜ