ਦਾ ਐਡੀਟਰ ਨਿਊਜ.ਚੰਡੀਗੜ੍ਹ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਕਥਿਤ ਅਸ਼ਲੀਲ ਵੀਡੀਓ ਮਾਮਲੇ ਵਿੱਚ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਾਲ ਚੰਦ ਕਟਾਰੂਚੱਕ ਨੂੰ ਮੰਤਰੀ ਮੰਡਲ ਵਿੱਚੋ ਬਾਹਰ ਕਰਨ ਦੀ ਮੰਗ ਕਰ ਦਿੱਤੀ ਗਈ ਤੇ ਸ਼ਾਇਦ ਇਹ ਦੇਸ਼ ਦੇ ਰਾਜਨੀਤਿਕ ਇਤਹਾਸ ਦੀ ਪਹਿਲੀ ਘਟਨਾ ਹੈ ਜਿਸ ਵਿੱਚ ਕਿਸੇ ਰਾਜਪਾਲ ਵੱਲੋਂ ਇਸ ਤਰ੍ਹਾਂ ਦੇ ਸੰਵੇਦਨਸ਼ੀਲ ਮਾਮਲੇ ਵਿੱਚ ਕਿਸੇ ਮੰਤਰੀ ਨੂੰ ਮੰਤਰੀ ਮੰਡਲ ਵਿੱਚੋ ਹਟਾਉਣ ਦੀ ਸਰਕਾਰ ਨੂੰ ਸਲਾਹ ਦਿੱਤੀ ਗਈ ਹੋਵੇ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਗੇ ਕਿਹਾ ਕਿ ਲਾਲ ਚੰਦ ਕਟਾਰੂਚੱਕ ਵੱਲੋਂ ਵੱਡਾ ਅਪਰਾਧ ਕੀਤਾ ਗਿਆ ਹੈ ਜਿਸ ਨਾਲ ਸਮਾਜਿਕ ਕਦਰਾਂ ਕੀਮਤਾਂ ਦਾ ਘਾਣ ਹੋਇਆ ਹੈ। ਉਨ੍ਹਾਂ ਕਿਹਾ ਕਿ ਮੇਰੇ ਵੱਲੋਂ ਇਸ ਸਬੰਧੀ ਮੁੱਖ ਮੰਤਰੀ ਨੂੰ ਪਹਿਲਾ ਵੀ ਸਲਾਹ ਦਿੱਤੀ ਗਈ ਸੀ ਕਿ ਅਜਿਹੇ ਵਿਅਕਤੀ ਨੂੰ ਮੰਤਰੀ ਮੰਡਲ ਵਿੱਚੋ ਬਾਹਰ ਕੀਤਾ ਜਾਵੇ ਲੇਕਿਨ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ ਤੇ ਹੁਣ ਮੈਂ ਦੋਬਾਰਾ ਮੀਡੀਆ ਰਾਹੀਂ ਇੱਕ ਵਾਰ ਫਿਰ ਮੁੱਖ ਮੰਤਰੀ ਨੂੰ ਯਾਦ ਦਿਵਾਉਣਾ ਚਾਹੁੰਦਾ ਹਾਂ ਕਿ ਇਸ ਵਿਅਕਤੀ ਨੂੰ ਮੰਤਰੀ ਮੰਡਲ ਵਿੱਚੋ ਬਾਹਰ ਕਰਕੇ ਕਾਨੂੰਨ ਮੁਤਾਬਿਕ ਸਜਾ ਦਿੱਤੀ ਜਾਵੇ। ਦੱਸ ਦਈਏ ਕਿ ਕੁਝ ਸਮਾਂ ਪਹਿਲਾ ਕੇਸ਼ਵ ਨਾਮ ਦੇ ਨੌਜਵਾਨ ਨੇ ਮੰਤਰੀ ਲਾਲ ਚੰਦ ਕਟਾਰੂਚੱਕ ਉੱਪਰ ਗੰਭੀਰ ਦੋਸ਼ ਲਗਾਏ ਸਨ ਤੇ ਇਸ ਸਬੰਧੀ ਇੱਕ ਵੀਡੀਓ ਸੀ.ਡੀ. ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪ ਕੇ ਉਸਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ ਤੇ ਉਪਰੰਤ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਸਿੱਟ ਦਾ ਗਠਨ ਵੀ ਕੀਤਾ ਗਿਆ ਸੀ ਲੇਕਿਨ ਹਾਲੇ ਤੱਕ ਗੱਲ ਕਿਸੇ ਤਣ ਪੱਤਣ ਨਹੀਂ ਲੱਗੀ। ਇਸੇ ਮਾਮਲੇ ਨੂੰ ਲੈ ਕੇ ਅੱਜ ਇੱਕ ਵਾਰ ਫਿਰ ਇੱਕ ਟਵੀਟ ਰਾਹੀਂ ਸੁਖਪਾਲ ਸਿੰਘ ਖਹਿਰਾ ਵੱਲੋਂ ਪੰਜਾਬ ਸਰਕਾਰ ’ਤੇ ਨਿਸ਼ਾਨਾ ਲਗਾਇਆ ਗਿਆ ਹੈ ਕਿ ਸਰਕਾਰ ਕਟਾਰੂਚੱਕ ਨੂੰ ਬਚਾਅ ਰਹੀ ਹੈ।
ਕਟਾਰੂਚੱਕ ਦੇ ਬਹਾਨੇ, ਰਾਜਪਾਲ ਨੇ ਸਰਕਾਰ ਵੱਲ ਚਲਾਈ ‘ ਸ਼ਬਦੀ ਕਟਾਰ ’