ਦਾ ਐਡੀਟਰ ਨਿਊਜ਼, ਚੰਡੀਗੜ੍ਹ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਬੇਹੱਦ ਕਰੀਬੀ ਰਹੇ ਭਰਤਇੰਦਰ ਸਿੰਘ ਚਾਹਲ ਨੂੰ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇਣ ਤੋਂ ਨਾਂਹ ਕਰ ਦਿੱਤੀ ਹੈ ਲੇਕਿਨ ਉਹਨਾਂ ਨੂੰ ਥੋੜੀ ਰਾਹਤ ਜ਼ਰੂਰ ਦਿੱਤੀ ਹੈ। ਉਹਨਾਂ ਵੱਲੋਂ ਅੰਤਰਿਮ ਜ਼ਮਾਨਤ ਮੰਗਣ ਸੰਬੰਧੀ ਜਿਹੜੀ ਰਿਟ ਪਟੀਸ਼ਨ ਹਾਈ ਕੋਰਟ ਵਿੱਚ ਦਾਇਰ ਕੀਤੀ ਗਈ ਸੀ ਉਸ ਦੇ ਸਬੰਧ ਵਿੱਚ ਜਿਹੜੇ ਆਡਰ ਅਪਲੋਡ ਹੋਏ ਹਨ, ਉਸ ਵਿੱਚ ਹਾਈ ਕੋਰਟ ਦੇ ਮਾਨਯੋਗ ਜਸਟਿਸ ਰਾਜਮੋਹਨ ਸਿੰਘ ਨੇ ਭਰਤਇੰਦਰ ਚਾਹਲ ਨੂੰ ਇਹ ਹਦਾਇਤ ਕੀਤੀ ਹੈ ਕਿ ਉਹ ਉਨ੍ਹਾਂ ਖਿਲਾਫ਼ ਚੱਲ ਰਹੀ ਵਿਜੀਲੈਂਸ ਜਾਂਚ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਅੱਗੇ ਪੇਸ਼ ਹੋ ਕੇ ਆਪਣਾ ਸਾਰਾ ਰਿਕਾਰਡ ਪੇਸ਼ ਕਰਨ ਅਤੇ ਜਾਂਚ ਵਿੱਚ ਸ਼ਾਮਲ ਹੋਣ ਅਤੇ ਨਾਲ ਹੀ ਪੰਜਾਬ ਵਿਜੀਲੈਂਸ ਬਿਊਰੋ ਨੂੰ ਇਹ ਹਦਾਇਤ ਕੀਤੀ ਹੈ ਕਿ ਉਹ ਇਸ ਮਾਮਲੇ ਵਿਚ ਆਪਣੀ ਜਾਂਚ ਰਿਪੋਰਟ ਹਾਈਕੋਰਟ ਨੂੰ ਸੌਂਪੇ ਅਤੇ ਉਸ ਰਿਪੋਰਟ ਦੇ ਆਧਾਰ ਤੇ ਸੀ ਹਾਈਕੋਰਟ ਉਹਨਾਂ ਖਿਲਾਫ ਐਫਆਈਆਰ ਦਾ ਫੈਸਲਾ ਲਵੇਗੀ। ਇਥੇ ਇਹ ਗੱਲ ਜ਼ਿਕਰਯੋਗ ਹੈ ਕਿ ਭਰਤਇੰਦਰ ਸਿੰਘ ਚਾਹਲ ਦੇ ਖਿਲਾਫ਼ ਪੰਜਾਬ ਵਿਜੀਲੈਂਸ ਬਿਊਰੋ ਆਮਦਨ ਤੋਂ ਜਿਆਦਾ ਸਰੋਤ ਦੀ ਜਾਂਚ ਕਰ ਰਹੀ ਹੈ ਅਤੇ ਵਿਜੀਲੈਂਸ ਬਿਊਰੋ ਚਾਹਲ ਨੂੰ ਦਸ ਤੋਂ ਜਿਆਦਾ ਵਾਰ ਤਫਤੀਸ਼ ਵਿੱਚ ਸ਼ਾਮਲ ਹੋਣ ਲਈ ਸੰਮਨ ਕਰ ਚੁੱਕੀ ਹੈ ਲੇਕਿਨ ਚਾਹਲ ਤਫਤੀਸ਼ ਵਿੱਚ ਸ਼ਾਮਲ ਹੋਣ ਤੋਂ ਬਚਦੇ ਰਹੇ ਹਨ। ਵਿਜੀਲੈਂਸ ਦੇ ਸੂਤਰਾਂ ਮੁਤਾਬਕ ਬਿਊਰੋ ਨੂੰ ਚਾਹਲ ਦੇ ਖਿਲਾਫ ਅਹਿਮ ਸਬੂਤ ਹੱਥ ਲੱਗੇ ਹਨ, ਜਿਸ ਵਿਚ ਇਹ ਗੱਲ ਸਾਹਮਣੇ ਆ ਰਹੀ ਹੈ ਕੀ ਚਾਹਲ ਨੇ ਕਰੋੜਾਂ ਰੁਪਏ ਦੀ ਜਾਇਦਾਦ ਬਣਾਈ ਹੈ, ਜਿਸ ਵਿੱਚ ਪਟਿਆਲੇ ਦਾ ਆਲੀਸ਼ਾਨ ਰਿਜ਼ੋਰਟ ਵੀ ਸ਼ਾਮਲ ਹੈ।
ਚਾਹਲ ਨੂੰ ਜ਼ਮਾਨਤ ਤੋਂ ਨਾਂਹ, ਜਾਂਚ ਵਿੱਚ ਸ਼ਾਮਿਲ ਹੋਣ, ਐਫ.ਆਈ.ਆਰ ਤੇ ਫੈਸਲਾਂ ਹਾਈਕੋਰਟ ਕਰੇਗੀ।