ਦਾ ਐਡੀਟਰ ਨਿਊਜ.ਚੰਡੀਗੜ੍ਹ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕਥਿਤ ਅਸ਼ਲੀਲ ਵੀਡੀਓ ਦੇ ਮਾਮਲੇ ਵਿੱਚ ਰਾਸ਼ਟਰੀ ਐੱਸ.ਸੀ.ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਤੀਜਾ ਨੋਟਿਸ ਜਾਰੀ ਕੀਤਾ ਗਿਆ ਹੈ ਤੇ ਇਸ ਨੋਟਿਸ ਵਿੱਚ ਪੰਜਾਬ ਸਰਕਾਰ ਤੋਂ ਇਸ ਗੱਲ ਦੀ ਪੂਰੀ ਰਿਪੋਰਟ ਮੰਗੀ ਹੈ ਕਿ ਸਰਕਾਰ ਨੇ ਹੁਣ ਤੱਕ ਕੀ ਕੀਤਾ ਹੈ, ਦੱਸ ਦਈਏ ਕਿ ਕਮਿਸ਼ਨ ਵੱਲੋਂ ਇਸ ਤੋਂ ਪਹਿਲਾ ਪੰਜਾਬ ਸਰਕਾਰ ਨੂੰ ਦੋ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਦਾ ਪੰਜਾਬ ਸਰਕਾਰ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ। ਕਮਿਸ਼ਨ ਦੇ ਰਾਸ਼ਟਰੀ ਚੇਅਰਮੈਨ ਵਿਜੇ ਸਾਂਪਲਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਇਸ ਮਾਮਲੇ ਵਿੱਚ ਲਾਪ੍ਰਵਾਹ ਤਰੀਕੇ ਨਾਲ ਕੰਮ ਕਰ ਰਹੀ ਹੈ ਕਿਉਂਕਿ ਨਾ ਤਾਂ ਪੀੜਤ ਦੇ ਬਿਆਨ ਦਰਜ ਕਰਵਾਏ ਜਾ ਰਹੇ ਹਨ ਤੇ ਨਾ ਹੀ ਉਸ ਨੂੰ ਲੋੜੀਦੀ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਦੱਸ ਦਈਏ ਕਿ ਜਲੰਧਰ ਲੋਕ ਸਭਾ ਦੀ ਹੋਈ ਜਿਮਨੀ ਚੋਣ ਤੋਂ ਪਹਿਲਾ ਕਾਂਗਰਸ ਦੇ ਵਿਧਾਇਕ ਸੁੱਖਪਾਲ ਸਿੰਘ ਖਹਿਰਾ ਵੱਲੋਂ ਇੱਕ ਕਥਿਤ ਅਸ਼ਲੀਲ ਵੀਡੀਓ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪ ਕੇ ਉਸ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਸੀ ਤੇ ਉਸ ਵੀਡੀਓ ਵਿੱਚ ਕਥਿਤ ਤੌਰ ’ਤੇ ਲਾਲ ਚੰਦ ਕਟਾਰੂ ਚੱਕ ਤੇ ਇੱਕ ਨੌਜਵਾਨ ਦਰਮਿਆਨ ਗੈਰ-ਕੁਦਰਤੀ ਸਬੰਧ ਹੋਣ ਦਾ ਦਾਅਵਾ ਕੀਤਾ ਗਿਆ ਸੀ ਲੇਕਿਨ ਹਾਲੇ ਤੱਕ ਇਸ ਮਾਮਲੇ ਦੀ ਸੱਚਾਈ ਬਾਹਰ ਨਹੀਂ ਆ ਸਕੀ।
ਕਟਾਰੂਚੱਕ ਮਾਮਲਾ, ਐੱਸ.ਸੀ.ਕਮਿਸ਼ਨ ਵੱਲੋਂ ਸਰਕਾਰ ਨੂੰ ਤੀਜਾ ਨੋਟਿਸ