ਪਰਮਿੰਦਰ ਸਿੰਘ ਬਰਿਆਣਾ
ਦਾ ਐਡੀਟਰ ਨਿਊਜ, ਅਮ੍ਰਿੰਤਸਰ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 16 ਜੂਨ ਨੂੰ ਕਾਰਜਕਾਰਨੀ ਕਮੇਟੀ ਦੀ ਦੁਬਾਰਾ ਮੀਟਿੰਗ ਰੱਖੇ ਜਾਣ ਤੋਂ ਬਾਅਦ ਪੰਥਕ ਹਲਕਿਆਂ ਵਿੱਚ ਇਹ ਚਰਚਾ ਛਿੜ ਗਈ ਹੈ ਕਿ ਇਸ ਮੀਟਿੰਗ ਦੌਰਾਨ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰੀ ਦੇ ਅਹੁਦੇ ਤੋਂ ਫਾਰਗ ਕੀਤਾ ਜਾ ਸਕਦਾ ਹੈ, ਹਾਲਾਂਕਿ ਇਸ ਤੋਂ ਪਹਿਲਾਂ ਵੀ ਜਿਹੜੀ ਮੀਟਿੰਗ ਪਿਛਲੇ ਦਿਨੀਂ ਹੋਈ ਸੀ, ਉਸ ਵਿੱਚ ਵੀ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਏ ਜਾਣ ਦੀ ਤਜ਼ਵੀਜ ਸੀ ਲੇਕਿਨ ਮਾਮਲਾ ਸਿਰੇ ਨਹੀਂ ਚੜ੍ਹ ਸਕਿਆ ਅਤੇ ਹਰਪ੍ਰੀਤ ਸਿੰਘ ਆਪਣਾ ਅਹੁੱਦਾ ਬਚਾਉਣ ਵਿਚ ਕਾਮਯਾਬ ਹੋ ਗਏ ਸਨ ਅਤੇ ਨਾਲ ਹੀ ਉਸ ਵਕਤ ਦਾ ਐਡੀਟਰ ਨਿਊਜ਼ ਨੇ ਇਸ ਗੱਲ ਦਾ ਦਾਅਵਾ ਵੀ ਕੀਤਾ ਸੀ ਕਿ ਉਸ ਮੀਟਿੰਗ ਤੋਂ ਪਹਿਲਾ ਕੋਈ ਵੀ ਸਿੰਘ ਸਾਹਿਬਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਅਹੁੱਦਾ ਲੈਣ ਲਈ ਮੰਨਿਆ ਨਹੀਂ ਸੀ ਅਤੇ ਸਾਰਿਆਂ ਨੇ ਕੋਈ ਨਾ ਕੋਈ ਬਹਾਨਾ ਬਣਾ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਇਹ ਜਿੰਮੇਵਾਰੀ ਲੈਣ ਤੋਂ ਆਪਣੀ ਅਸਮਰੱਥਾ ਜ਼ਾਹਰ ਕਰ ਦਿੱਤੀ ਸੀ, ਜਿਸ ਤੇ ਉਸ ਮੀਟਿੰਗ ਵਿਚ ਜਥੇਦਾਰੀ ਬਾਰੇ ਕੋਈ ਫੈਸਲਾ ਨਹੀਂ ਹੋ ਸਕਿਆ ਸੀ। ਜੇਕਰ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਜੁੜੇ ਹੋਏ ਸੂਤਰਾਂ ਦੀ ਮੰਨੀਏ ਤਾਂ ਇਸ ਮੀਟਿੰਗ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਅਹੱੁਦੇ ਤੋਂ ਮੁਕਤ ਕੀਤਾ ਜਾ ਰਿਹਾ ਹੈ, ਫਿਲਹਾਲ ਮਿਲੀ ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਲਈ ਜੋ ਤਜ਼ਵੀਜ ਸਾਹਮਣੇ ਆ ਰਹੀ ਹੈ ਉਸ ਵਿੱਚ ਪਹਿਲੀ ਤਜਵੀਜ ਵਿੱਚ ਤਖ਼ਤ ਸ੍ਰੀ ਅਨੰਦਪੁਰ ਸਾਹਿਬ ਦੇ ਮੌਜੂਦਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਜਥੇਦਾਰੀ ਸੌਂਪੀ ਜਾ ਸਕਦੀ ਹੈ, ਦੂਸਰੀ ਤਜਵੀਜ ਵਿੱਚ ਇਹ ਗੱਲ ਨਿੱਕਲ ਕੇ ਸਾਹਮਣੇ ਆ ਰਹੀ ਹੈ ਕਿ ਦਮਦਮੀ ਟਕਸਾਲ ਦੇ ਉਘੇ ਕਥਾਵਾਚਕ ਗਿਆਨੀ ਜੰਗਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜਥੇਦਾਰੀ ਸੌਂਪੀ ਜਾ ਸਕਦੀ ਹੈ, ਜੋ ਕਿ ਇਸ ਵਕਤ ਅਮਰੀਕਾ ਵਿਚ ਰਹਿ ਰਹੇ ਹਨ ਅਤੇ ਉਹ ਦਮਦਮੀ ਟਕਸਾਲ ਦੇ ਮੁੱਖੀ ਰਹੇ ਗਿਆਨੀ ਠਾਕੁਰ ਸਿੰਘ ਦੇ ਕਾਫੀ ਨਜਦੀਕੀ ਰਹੇ ਹਨ। ਇਸ ਸਬੰਧੀ ਹੋਰ ਜਾਣਕਾਰੀ ਅਨੁਸਾਰ ਇਨ੍ਹਾਂ ਦੋਹਾਂ ਤੋਂ ਇਲਾਵਾ ਜੱਥੇਦਾਰ ਮਲਕੀਤ ਸਿੰਘ ਵਰਪਾਲ ਦਾ ਨਾਮ ਵੀ ਚੱਲ ਰਿਹਾ ਹੈ, ਲੇਕਿਨ ਉਨ੍ਹਾਂ ਨਾਲ ਜੁੜੇ ਕੁੱਝ ਵਿਵਾਦ ਉਹਨਾਂ ਦੇ ਲਈ ਰਾਹ ਦਾ ਰੋੜਾ ਬਣ ਰਹੇ ਹਨ, ਦੱਸਿਆ ਜਾ ਰਿਹਾ ਹੈ ਕਿ ਕੁਝ ਸਾਲ ਪਹਿਲਾਂ ਉਹ ਦੋ ਸਾਲ ਦਾ ਵੀਜ਼ਾ ਲੈ ਕੇ ਹਾਂਗਕਾਂਗ ਗਏ ਸਨ ਜਿੱਥੇ ਉਨ੍ਹਾਂ ਨੇ ਇੱਕ ਗੁਰਦੁਆਰਾ ਸਾਹਿਬ ਵਿੱਚ ਗ੍ਰੰਥੀ ਦੀ ਸੇਵਾ ਕਰਨੀ ਸੀ ਲੇਕਿਨ ਇਕ ਬੇਹੱਦ ਗੰਭੀਰ ਵਿਵਾਦ ਕਰਕੇ ਇਹਨਾਂ ਨੂੰ ਅੱਠ ਮਹੀਨਿਆਂ ਵਿਚ ਹੀ ਵਾਪਸ ਭੇਜ ਦਿੱਤਾ ਗਿਆ ਸੀ, ਇਸ ਗੱਲ ਨੂੰ ਲੈ ਕਿ ਉਹਨਾਂ ਸਾਲਾਂ ਵਿਚ ਸ਼੍ਰੋਮਣੀ ਕਮੇਟੀ ਅਤੇ ਪੰਥਕ ਹਲਕਿਆਂ ਵਿਚ ਕਾਫੀ ਚਰਚਾ ਰਹੀ ਸੀ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਦਾ ਅਹੁੱਦਾ ਵੀ ਦਿੱਤਾ ਗਿਆ ਸੀ ਲੇਕਿਨ ਇਸੇ ਵਿਵਾਦ ਕਰਕੇ ਹੀ ਕੁਝ ਘੰਟਿਆਂ ਵਿਚ ਹੀ ਇਹਨਾਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਦਾ ਅਹੁੱਦਾ ਵਾਪਸ ਲੈ ਲਿਆ ਗਿਆ ਸੀ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿਚ ਰਿਟਾਇਰ ਹੋ ਰਹੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗਿਆਨੀ ਜਗਤਾਰ ਸਿੰਘ ਲੁਧਿਆਣਾ ਵਾਲਿਆਂ ਨੂੰ ਵੀ ਫਾਰਗ ਕੀਤਾ ਜਾ ਰਿਹਾ ਹੈ ਅਤੇ ਇਹਨਾਂ ਦੇ ਸਥਾਨ ਤੇ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਲਗਉਣ ਦਾ ਫੈਸਲਾ ਵੀ ਇਸ ਮੀਟਿੰਗ ਵਿੱਚ ਲਿਆ ਜਾ ਰਿਹਾ ਹੈ
ਅਜੀਤ ਦੇ ਹੱਕ ਵਿਚ ਮਤਾ
ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਹੈ ਪਿਛਲੇ ਸਮੇਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਜੀਤ ਅਖ਼ਬਾਰ ਦੇ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਵਿਚਕਾਰ ਪੈਦਾ ਹੋਏ ਵਿਵਾਦ ਨੂੰ ਲੈ ਕੇ ਸਰਕਾਰ ਵੱਲੋਂ ਜਿਹੜੀ ਵਿਜੀਲੈਂਸ ਜਾਂਚ ਬਰਜਿੰਦਰ ਸਿੰਘ ਹਮਦਰਦ ਦੇ ਖਿਲਾਫ ਸ਼ੁਰੂ ਕੀਤੀ ਹੋਈ ਹੈ ਉਸ ਨੂੰ ਲੈ ਕੇ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਏਸ ਅੰਤ੍ਰਿਗ ਕਮੇਟੀ ਦੀ ਮੀਟਿੰਗ ਵਿਚ ਇਕ ਮਤਾ ਪਾਸ ਕਰ ਸਕਦੀ ਹੈ ਇੱਥੇ ਇਹ ਵੀ ਗੱਲ ਜਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਲਗਾਤਾਰ ਬਰਜਿੰਦਰ ਸਿੰਘ ਹਮਦਰਦ ਦੇ ਹੱਕ ਵਿੱਚ ਪਿਛਲੇ ਕਾਫੀ ਸਮੇਂ ਤੋਂ ਖੜ੍ਹੇ ਨਜ਼ਰ ਆ ਰਹੇ ਹਨ।
ਐੱਸ.ਜੀ.ਪੀ.ਸੀ.ਅੰਤ੍ਰਿਗ ਕਮੇਟੀ ਨੇ ਫਿਰ ਪਾਈ ਮਧਾਣੀ, ਘਿਓ ਆਉਣ ਦੇ ਆਸਾਰ