ਦਾ ਐਡੀਟਰ ਨਿਊਜ.ਚੰਡੀਗੜ। ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਣ ਵਾਲਾ ਹੈ, ਕਾਂਗਰਸ ਨਾਲ ਜੁੜੇ ਸੂਤਰਾਂ ਦੀ ਜੇਕਰ ਮੰਨੀਏ ਤਾਂ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਜਸਵੀਰ ਸਿੰਘ ਡਿੰਪਾ ਤੇ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਸਕਦੇ ਹਨ, ਹਾਲਾਂਕਿ ਦਾ ਐਡੀਟਰ ਨਿਊਜ ਇਸਦੀ ਅਧਿਕਾਰਿਤ ਪੁਸ਼ਟੀ ਨਹੀਂ ਕਰ ਰਿਹਾ ਹੈ। ਆਮ ਆਦਮੀ ਪਾਰਟੀ ਕਾਂਗਰਸ ਨੂੰ ਪੰਜਾਬ ਵਿੱਚ ਉਸ ਸਮੇਂ ਝਟਕਾ ਦੇਣ ਜਾ ਰਹੀ ਹੈ ਜਦੋਂ ਕਿ ਦਿੱਲੀ ਸਰਕਾਰ ਨਾਲ ਸਬੰਧਿਤ ਆਰਡੀਨੈਂਸ ਦੇ ਮਾਮਲੇ ਵਿੱਚ ਕਾਂਗਰਸ ਤੋਂ ਹਮਾਇਤ ਹਾਸਿਲ ਕਰਨ ਲਈ ਤਰਲੋਮੱਛੀ ਹੋ ਰਹੀ ਹੈ, ਜੇਕਰ ਇਹ ਦੋਵੇਂ ਮੈਂਬਰ ਪਾਰਲੀਮੈਂਟ ਕਾਂਗਰਸ ਨੂੰ ਛੱਡ ਕੇ ਜਾਂਦੇ ਹਨ ਤਾਂ ਇਸ ਨਾਲ ਜਿੱਥੇ ਕਾਂਗਰਸ ਲਈ ਵੱਡਾ ਝਟਕਾ ਹੈ ਉੱਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲਈ ਵੀ ਵੱਡੀ ਨਾਮੋਸ਼ੀ ਦਾ ਕਾਰਨ ਬਣੇਗਾ ਤੇ ਇਸ ਝਟਕੇ ਤੋਂ ਬਾਅਦ ਪੰਜਾਬ ਵਿੱਚ ਰਾਜਾ ਵੜਿੰਗ ਦੀ ਲੀਡਰਸ਼ਿਪ ਉੱਪਰ ਵੀ ਬੜੇ ਸਵਾਲ ਉੱਠਣੇ ਲਾਜਮੀ ਹਨ। ਕਾਂਗਰਸ ਨਾਲ ਜੁੜੇ ਹੋਏ ਸੂਤਰਾਂ ਦੀ ਮੰਨੀਏ ਤਾਂ ਇਨ੍ਹਾਂ ਆਗੂਆਂ ਦੀ ਬਕਾਇਦਾ ਤੌਰ ਉੱਪਰ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਦੱਸਿਆ ਜਾ ਰਿਹਾ ਹੈ ਇਹ ਇਸ ਸ਼ਰਤ ਉੱਪਰ ਜਾ ਰਹੇ ਹਨ ਕਿ ਆਮ ਆਦਮੀ ਪਾਰਟੀ ਇਨ੍ਹਾਂ ਨੂੰ ਮੌਜੂਦਾ ਹਲਕਿਆਂ ਤੋਂ 2024 ਦੀ ਲੋਕ ਸਭਾ ਚੋਣ ਵਿੱਚ ਟਿਕਟਾਂ ਦੇਵੇਗੀ। ਇੱਥੇ ਇਹ ਵੀ ਜਿਕਰਯੋਗ ਹੈ ਕਿ ਇਨ੍ਹਾਂ ਦੋਵਾਂ ਆਗੂਆਂ ਦੀਆਂ ਕਾਂਗਰਸ ਪਾਰਟੀ ਲਈ ਸਰਗਰਮੀਆਂ ਪਿਛਲੇ ਸਮੇਂ ਤੋਂ ਕਾਫੀ ਘੱਟ ਦਿਖਾਈ ਦੇ ਰਹੀਆਂ ਹਨ ਤੇ ਇਹ ਪੰਜਾਬ ਦੀ ਕਾਂਗਰਸ ਲੀਡਰਸ਼ਿਪ ਤੋਂ ਵੀ ਕਾਫੀ ਔਖੇ ਨਜ਼ਰ ਆ ਰਹੇ ਹਨ, ਇੱਥੇ ਜਿਕਰਯੋਗ ਹੈ ਕਿ ਜਦੋਂ ਤੋਂ ਰਾਜਾ ਵੜਿੰਗ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਬਣੇ ਹਨ ਉਸ ਸਮੇਂ ਤੋਂ ਪੰਜਾਬ ਵਿੱਚ ਕਾਂਗਰਸ ਦਾ ਗ੍ਰਾਫ ਲਗਾਤਾਰ ਘੱਟ ਰਿਹਾ ਹੈ ਕਿਉਂਕਿ ਪਾਰਟੀ ਅੰਦਰ ਇਸ ਗੱਲ ਦੀ ਚਰਚਾ ਜੋਰਾਂ ਉੱਪਰ ਹੈ ਕਿ ਰਾਜਾ ਵੜਿੰਗ ਦੀ ਆਪ ਸਰਕਾਰ ਨਾਲ ਕਥਿਤ ਡੀਲ ਹੋਈ ਹੈ ਇਸੇ ਡੀਲ ਤਹਿਤ ਹੀ ਰਾਜਾ ਵੜਿੰਗ ਸਰਕਾਰ ਦੇ ਖਿਲਾਫ ਚੁੱਪ ਕਰਕੇ ਬੈਠੇ ਹੋਏ ਹਨ ਤੇ ਇਸੇ ਡੀਲ ਦਾ ਪਰਛਾਵਾ ਜਲੰਧਰ ਲੋਕ ਸਭਾ ਦੀ ਜਿਮਨੀ ਚੋਣ ਵਿੱਚ ਵੀ ਦੇਖਣ ਨੂੰ ਮਿਲਿਆ ਹੈ। ਦਾ ਐਡੀਟਰ ਵੱਲੋਂ ਇਨ੍ਹਾਂ ਦੋਵਾਂ ਆਗੂਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਲੇਕਿਨ ਕਿਸੇ ਨੇ ਵੀ ਫੋਨ ਨਹੀਂ ਚੁੱਕਿਆ।
ਔਜਲਾ ਤੇ ਡਿੰਪਾ ਕਾਂਗਰਸੀ ਹੱਥ ਛੱਡ ਕੇ, ਝਾੜੂ ਚੁੱਕਣ ਦੀ ਤਿਆਰੀ ਵਿੱਚ।