ਚੰਡੀਗੜ੍ਹ, 9 ਅਗਸਤ 2023 – ਮਨੀਪੁਰ ਵਿੱਚ ਹੋਈ ਹਿੰਸਾ ਦੇ ਵਿਰੋਧ ਵਿੱਚ ਵੱਖ-ਵੱਖ ਭਾਈਚਾਰਿਆਂ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਵਾਲਮੀਕਿ, ਰਵਿਦਾਸੀਆ ਅਤੇ ਈਸਾਈ ਭਾਈਚਾਰੇ ਨੇ ਸਾਂਝੇ ਤੌਰ ’ਤੇ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਇਨ੍ਹਾਂ ਭਾਈਚਾਰਿਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਮਨੀਪੁਰ ਵਿੱਚ ਦਲਿਤ ਔਰਤਾਂ ’ਤੇ ਅੱਤਿਆਚਾਰ ਹੋ ਰਹੇ ਹਨ ਪਰ ਕੇਂਦਰ ਦੀ ਭਾਜਪਾ ਸਰਕਾਰ ਇਸ ਨੂੰ ਰੋਕਣ ਵਿੱਚ ਨਾਕਾਮ ਰਹੀ ਹੈ। ਇਹ ਸ਼ਰਮਨਾਕ ਹੈ ਕਿ ਸਰਕਾਰ ਦੀ ਨਾਕਾਮੀ ਤੋਂ ਬਾਅਦ ਸੁਪਰੀਮ ਕੋਰਟ ਨੂੰ ਖੁਦ ਨੋਟਿਸ ਲੈਣਾ ਪਿਆ।
ਬੰਦ ਦਾ ਸੱਦਾ ਦੇਣ ਵਾਲੇ ਸਾਰੇ ਭਾਈਚਾਰਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਬੰਦ ਪੂਰੀ ਤਰ੍ਹਾਂ ਸ਼ਾਂਤਮਈ ਹੋਵੇਗਾ। ਉਨ੍ਹਾਂ ਦੇ ਬੰਦ ਦੌਰਾਨ ਕੋਈ ਵੀ ਹੰਗਾਮਾ ਨਹੀਂ ਕਰੇਗਾ। ਬੰਦ ਕਰਨ ਜਾ ਰਹੇ ਭਾਈਚਾਰਿਆਂ ਦਾ ਸਾਂਝੇ ਤੌਰ ‘ਤੇ ਕਹਿਣਾ ਹੈ ਕਿ ਬੇਸ਼ੱਕ ਬਾਜ਼ਾਰ ਤੋਂ ਲੈ ਕੇ ਹਾਈਵੇਅ ਤੱਕ ਬੰਦ ਰਹਿਣਗੇ। ਉਨ੍ਹਾਂ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਰੱਖਣ ਦੀ ਅਪੀਲ ਵੀ ਕੀਤੀ ਹੈ ਪਰ ਇਸ ਦੌਰਾਨ ਐਮਰਜੈਂਸੀ ਸੇਵਾਵਾਂ, ਐਂਬੂਲੈਂਸ, ਫਾਇਰ ਬ੍ਰਿਗੇਡ ਨੂੰ ਬਿਲਕੁਲ ਵੀ ਬੰਦ ਨਹੀਂ ਕੀਤਾ ਜਾਵੇਗਾ।