ਅੰਮ੍ਰਿਤਸਰ 10 ਅਗਸਤ 2023 – ਅੰਮ੍ਰਿਤਸਰ ਜ਼ਿਲ੍ਹੇ ਦੀ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਡਰੱਗ ਤਸਕਰੀ ਦੇ ਇੱਕ ਵੱਡੇ ਮਾਡਿਊਲ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 3 ਤਸਕਰਾਂ ਨੂੰ ਕਾਬੂ ਕੀਤਾ ਹੈ। ਤਸਕਰਾਂ ਕੋਲੋਂ 12 ਕਿੱਲੋ ਹੈਰੋਇਨ ਵੀ ਜ਼ਬਤ ਕੀਤੀ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦਿਆਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਫੜੀ ਗਈ ਦੀ ਹੈਰੋਇਨ ਕੀਮਤ 84 ਕਰੋੜ ਰੁਪਏ ਦਾਸੀ ਆ ਰਹੀ ਹੈ।
ਡੀਜੀਪੀ ਗੌਰਵ ਯਾਦਵ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਨ੍ਹਾਂ ਤਿੰਨਾਂ ਸਮੱਗਲਰਾਂ ਦੇ ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਹਨ ਅਤੇ 12 ਕਿਲੋ ਹੈਰੋਇਨ ਦੀ ਇਹ ਖੇਪ ਸਰਹੱਦ ਪਾਰੋਂ ਲਿਆਂਦੀ ਗਈ ਸੀ। ਤਿੰਨੇ ਤਸਕਰ ਇਸ ਖੇਪ ਨੂੰ ਹੋਰ ਸਮੱਗਲਰਾਂ ਤੱਕ ਪਹੁੰਚਾਉਣ ਵਾਲੇ ਸਨ ਪਰ ਇਸ ਤੋਂ ਪਹਿਲਾਂ ਹੀ ਪੁਲੀਸ ਨੇ ਮੁਲਜ਼ਮਾਂ ਨੂੰ ਫੜ ਲਿਆ।
In an intelligence-based operation @AmritsarRPolice has recovered 12 Kg Heroin and arrested 3 accused.
Accused were on their way to deliver the consignment. The accused have been in touch with #Pakistan based smugglers. (1/2) pic.twitter.com/OBfFdFDqYN
— DGP Punjab Police (@DGPPunjabPolice) August 10, 2023
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲੀਸ ਨੇ ਲੋਪੋਕੇ ਥਾਣੇ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸ ਤੋਂ ਬਾਅਦ ਮੁਲਜ਼ਮਾਂ ਤੋਂ ਉਨ੍ਹਾਂ ਦੇ ਪਾਕਿਸਤਾਨੀ ਸਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ ਜਾਵੇਗੀ, ਜਿਨ੍ਹਾਂ ਨੂੰ ਇਹ ਖੇਪ ਅੱਗੇ ਪਹੁੰਚਾਈ ਜਾਣੀ ਸੀ ਅਤੇ ਕਿਸ ਦੀ ਸਲਾਹ ‘ਤੇ ਇਹ ਖੇਪ ਪ੍ਰਾਪਤ ਕਰਨ ਲਈ ਸਰਹੱਦ ‘ਤੇ ਪਹੁੰਚੀ ਸੀ।