ਦਾ ਐਡੀਟਰ ਨਿਊਜ.ਹੁਸ਼ਿਆਰਪੁਰ ——- ਸਥਾਨਕ ਵਾਰਡ ਨੰਬਰ-40 ਤੋਂ ਕੌਂਸਲਰ ਅਨਮੋਲ ਜੈਨ ਨੂੰ ਆਮ ਆਦਮੀ ਪਾਰਟੀ ਵੱਲੋਂ ਸਸਪੈਂਡ ਕਰ ਦਿੱਤਾ ਹੈ, ਇਸ ਸਬੰਧੀ ਹੁਕਮ ਜਾਰੀ ਕਰਦੇ ਪਾਰਟੀ ਦੀ ਜਿਲ੍ਹਾ ਪ੍ਰਧਾਨ ਕਰਮਜੀਤ ਕੌਰ ਨੇ ਕਿਹਾ ਹੈ ਕਿ ਅਨਮੋਲ ਜੈਨ ਵੱਲੋਂ ਲਗਾਤਾਰ ਸੋਸ਼ਲ ਮੀਡੀਆ ਉੱਪਰ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਦੋਸ਼ ਲਗਾਏ ਜਾ ਰਹੇ ਹਨ, ਇਸ ਲਈ ਤੁਰੰਤ ਪ੍ਰਭਾਵ ਨਾਲ ਜੈਨ ਨੂੰ ਸਸਪੈਂਡ ਕੀਤਾ ਜਾਂਦਾ ਹੈ।
ਉਨ੍ਹਾਂ ਅੱਗੇ ਅਨਮੋਲ ਜੈਨ ਨੂੰ ਕਿਹਾ ਹੈ ਕਿ 2 ਦਿਨ ਦੇ ਅੰਦਰ ਪਾਰਟੀ ਦੇ ਜਿਲ੍ਹਾ ਦਫਤਰ ਪਹੁੰਚ ਕੇ ਉਨ੍ਹਾਂ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਦੇ ਸਬੂਤ ਪੇਸ਼ ਕੀਤੇ ਜਾਣ ਨਹੀਂ ਤਾਂ ਅਨਮੋਲ ਜੈਨ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਜਾਵੇਗਾ। ਦੱਸ ਦਈਏ ਕਿ ਬੀਤੇ ਦਿਨੀਂ ਅਨਮੋਲ ਜੈਨ ਨੇ ਦੋਸ਼ ਲਗਾਏ ਸਨ ਕਿ ਉਸ ਨੂੰ ਝੂਠੇ ਕੇਸ ਵਿੱਚ ਫਸਾਉਣ ਦਾ ਡਰਾਵਾ ਦੇ ਕੇ ਆਪ ਦੇ ਨਾਲ ਸਬੰਧਿਤ ਇੱਕ ਐਡਵੋਕੇਟ ਤੇ ਉਸ ਦੇ ਸਾਥੀ ਨੇ ਆਪ ਵਿੱਚ ਸ਼ਾਮਿਲ ਹੋਣ ਲਈ ਮਜਬੂਰ ਕੀਤਾ ਸੀ। ਅਨਮੋਲ ਜੈਨ ਕਾਂਗਰਸ ਦੀ ਟਿਕਟ ਉੱਪਰ ਕੌਂਸਲਰ ਦੀ ਚੋਣ ਜਿੱਤੇ ਹੋਏ ਹਨ ਤੇ ਲਗਾਤਾਰ ਆਪ ਤੇ ਨਿਸ਼ਾਨੇ ਲਗਾ ਰਹੇ ਹਨ।