ਮੇਰੇ ਲਹੂ ਦਾ ਇਕ-ਇਕ ਕਤਰਾ ਦੇਸ਼ ਭਗਤਾਂ ਅਤੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਪ੍ਰਤੀ ਸਮਰਪਿਤ – CM ਮਾਨ

– ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦਾ ਤਹੱਈਆ
– ਪੰਜਾਬੀਆਂ ਨੂੰ ਵਤਨਪ੍ਰਸਤੀ ਲਈ ‘ਫਰਜ਼ੀ ਰਾਸ਼ਟਰਵਾਦੀਆਂ’ ਤੋਂ ਐਨ.ਓ.ਸੀ. ਲੈਣ ਦੀ ਲੋੜ ਨਹੀਂ
– ਪੰਜਾਬ ਛੇਤੀ ਹੀ ਨਸ਼ਾ ਮੁਕਤ ਅਤੇ ਭ੍ਰਿਸ਼ਟਾਚਾਰ ਮੁਕਤ ਸੂਬਾ ਬਣੇਗਾ
– ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਪਟਿਆਲਾ ਵਿਖੇ ਕੌਮੀ ਝੰਡਾ ਲਹਿਰਾਇਆ

ਪਟਿਆਲਾ, 15 ਅਗਸਤ 2023 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾ ਕੇ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਕੌਮੀ ਨਾਇਕਾਂ ਦੇ ਸੁਪਨੇ ਸਾਕਾਰ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਇਸ ਨੇਕ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਆਪਣੇ ਖੂਨ ਦਾ ਇਕ-ਇਕ ਕਤਰਾ ਲੇਖੇ ਲਾ ਦੇਣਗੇ।

Banner Add

ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਇੱਥੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਵਿਚ ਪੈਦਾਇਸ਼ੀ ਤੌਰ ਉਤੇ ਅਗਵਾਈ ਕਰਨ ਦੀ ਕਾਬਲੀਅਤ ਹੁੰਦੀ ਹੈ ਅਤੇ ਇਹ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ ਰਹਿ ਸਕਦੇ ਪਰ ਪੰਜਾਬੀਆਂ ਦੀ ਬੇਅੰਤ ਊਰਜਾ ਨੂੰ ਪ੍ਰਫੁੱਲਤ ਕਰਨ ਦੀ ਲੋੜ ਹੈ, ਜਿਸ ਲਈ ਸੂਬਾ ਸਰਕਾਰ ਵੱਡੇ ਉਪਰਾਲੇ ਕਰ ਰਹੀ ਹੈ।

ਉਨ੍ਹਾਂ ਕਿਹਾ, “ਉਹ ਦਿਨ ਦੂਰ ਨਹੀਂ, ਜਦੋਂ ਇਨ੍ਹਾਂ ਉਪਰਾਲਿਆਂ ਸਦਕਾ ਪੰਜਾਬ, ਦੇਸ਼ ਦਾ ਸਿਰਮੌਰ ਸੂਬਾ ਹੋਵੇਗਾ। ਇਕ ਵਾਰ ਪੰਜਾਬ ਨੇ ਦੇਸ਼ ਦੀ ਅਗਵਾਈ ਕਰ ਲਈ ਤਾਂ ਉਸ ਵੇਲੇ ਭਾਰਤ, ਦੁਨੀਆ ਨੂੰ ਸੇਧ ਦੇਵੇਗਾ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਬੰਧ ਵਿਚ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਜੋ ਸਹੀ ਮਾਅਨਿਆਂ ਵਿਚ ਸਾਡੇ ਕੌਮੀ ਨਾਇਕਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬੀਆਂ ਵੱਲੋਂ ਨਿਭਾਈ ਗਈ ਭੂਮਿਕਾ ਸੂਰਬੀਰਤਾ ਅਤੇ ਕੁਰਬਾਨੀ ਦੀ ਅਜਿਹੀ ਮਿਸਾਲ ਹੈ, ਜਿਸ ਦਾ ਦੁਨੀਆ ਭਰ ਵਿੱਚ ਕੋਈ ਸਾਨੀ ਨਹੀਂ। ਉਨ੍ਹਾਂ ਕਿਹਾ ਕਿ 80 ਫੀਸਦੀ ਤੋਂ ਵੱਧ ਮਹਾਨ ਯੋਧੇ ਅਤੇ ਦੇਸ਼ ਭਗਤ ਜਿਨ੍ਹਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਜਾਂ ਕਿਸੇ ਨਾ ਕਿਸੇ ਰੂਪ ਵਿੱਚ ਅੰਗਰੇਜ਼ਾਂ ਦੇ ਜ਼ੁਲਮਾਂ ਦਾ ਸ਼ਿਕਾਰ ਹੋਏ, ਪੰਜਾਬੀ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਬਾ ਰਾਮ ਸਿੰਘ, ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰਾਂ ਸੂਰਬੀਰਾਂ ਨੇ ਆਜ਼ਾਦੀ ਦੇ ਉਦੇਸ਼ ਦੀ ਪ੍ਰਾਪਤੀ ਲਈ ਆਪਣੇ ਖੂਨ ਦੀ ਇੱਕ-ਇੱਕ ਬੂੰਦ ਲੇਖੇ ਲਾ ਦਿੱਤੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਅੱਜ ਵੀ ਇਸ ਸੂਬੇ ਦੇ ਬਹਾਦਰ ਲੋਕ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਦੇ ਨਾਲ-ਨਾਲ ਦੇਸ਼ ਦੇ ਸਰਬਪੱਖੀ ਵਿਕਾਸ ਦੇ ਯੁੱਗ ਦੀ ਸ਼ੁਰੂਆਤ ਕਰਨ ਲਈ ਸਖ਼ਤ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਭਾਰਤ ਨੂੰ ਅੰਦਰੂਨੀ ਜਾਂ ਬਾਹਰੀ ਹਮਲੇ ਦੀ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨਾ ਪਿਆ ਹੈ ਤਾਂ ਬਹਾਦਰ ਪੰਜਾਬੀਆਂ ਨੇ ਹਮੇਸ਼ਾ ਮੋਹਰੀ ਹੋ ਕੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਗੱਲ ਦੁਨੀਆ ਜਾਣਦੀ ਹੈ ਕਿ ਸੂਬੇ ਦੇ ਮਿਹਨਤਕਸ਼ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਦੀ ਅੰਨ ਸੁਰੱਖਿਆ ਲਈ ਜਰਖੇਜ਼ ਮਿੱਟੀ ਅਤੇ ਪਾਣੀ ਦੇ ਰੂਪ ਵਿੱਚ ਬੇਸ਼ਕੀਮਤੀ ਕੁਦਰਤੀ ਸੋਮੇ ਵੀ ਦਾਅ ਉਤੇ ਲਾ ਦਿੱਤੇ। ਉਨ੍ਹਾਂ ਕਿਹਾ ਕਿ ਮੌਸਮ ਦੇ ਹਾਲਾਤ ਅਨੁਕੂਲ ਨਾ ਹੋਣ ਦੇ ਬਾਵਜੂਦ ਕੌਮੀ ਅਨਾਜ ਭੰਡਾਰ ਵਿੱਚ ਸੂਬੇ ਦਾ ਯੋਗਦਾਨ ਹਮੇਸ਼ਾ ਸਿਖਰ ‘ਤੇ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਆਧੁਨਿਕ ਭਾਰਤ ਦੀ ਸਿਰਜਣਾ ਵਿੱਚ ਪੰਜਾਬੀਆਂ ਦੀ ਸ਼ਾਨਦਾਰ ਭੂਮਿਕਾ ਨੂੰ ਵੀ ਚੇਤੇ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੂੰ ਦੇਸ਼ ਦੀ ਸੇਵਾ ਕਰਨ ਅਤੇ ਜਬਰ-ਜ਼ੁਲਮ ਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਜਜ਼ਬਾ ਮਹਾਨ ਗੁਰੂਆਂ ਪਾਸੋਂ ਵਿਰਸੇ ਦੇ ਰੂਪ ਵਿਚ ਮਿਲਿਆ ਹੈ ਅਤੇ ਅੱਜ ਵੀ ਪੰਜਾਬੀ ਅਨਿਆਂ ਦੇ ਖਿਲਾਫ਼ ਡਟ ਕੇ ਖੜ੍ਹਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮੁਗਲਾਂ ਦੇ ਜ਼ੁਲਮ ਵਿਰੁੱਧ ਆਵਾਜ਼ ਬੁਲੰਦ ਕੀਤੀ ਜਦੋਂਕਿ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਅੱਤਿਆਚਾਰ ਦੇ ਵਿਰੁੱਧ ਲੜਦਿਆਂ ਸ਼ਹੀਦੀ ਪ੍ਰਾਪਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪੰਥ ਦੀ ਖ਼ਾਤਰ ਆਪਣਾ ਸਰਬੰਸ ਕੁਰਬਾਨ ਕਰ ਦਿੱਤਾ, ਜਿਸ ਦੀ ਦੁਨੀਆ ਦੇ ਇਤਿਹਾਸ ਵਿੱਚ ਮਿਸਾਲ ਨਹੀਂ ਮਿਲਦੀ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦ ਪੰਜਾਬ ਦੇ ਹਰ ਪਿੰਡ ਤੋਂ ਹਨ। ਉਨ੍ਹਾਂ ਕਿਹਾ ਕਿ ਅੱਜ ਵੀ ਸੂਬੇ ਦੇ ਜਵਾਨ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਹਨ, ਚਾਹੇ ਉਹ ਪਾਕਿਸਤਾਨ, ਬੰਗਲਾਦੇਸ਼ ਜਾਂ ਚੀਨ ਦੀਆਂ ਸਰਹੱਦਾਂ ਹੋਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁਝ ਲੋਕ ਭਰਮ-ਭੁਲੇਖੇ ਦਾ ਏਨੀ ਬੁਰੀ ਤਰ੍ਹਾਂ ਸ਼ਿਕਾਰ ਹਨ ਕਿ ਉਹ ਸਾਨੂੰ ਵਤਨਪ੍ਰਸਤੀ ਸਿਖਾਉਣ ਦੀ ਕੋਸ਼ਿਸ਼ ਕਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਵਤਨਪ੍ਰਸਤੀ ਲਈ ਪੰਜਾਬੀਆਂ ਨੂੰ ਇਨ੍ਹਾਂ ‘ਫਰਜ਼ੀ ਰਾਸ਼ਟਰਵਾਦੀਆਂ’ ਤੋਂ ਐਨ.ਓ.ਸੀ. ਦੀ ਲੋੜ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਅਤੇ ਦੇਸ਼ ਭਗਤਾਂ ਦਾ ਇੱਕ-ਨੁਕਾਤੀ ਏਜੰਡਾ ਦੇਸ਼ ਨੂੰ ਸਾਮਰਾਜਦਵਾਦ ਤੋਂ ਮੁਕਤ ਕਰਵਾਉਣਾ ਸੀ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੂੰ ਹਮੇਸ਼ਾ ਇਹ ਚਿੰਤਾ ਰਹਿੰਦੀ ਸੀ ਕਿ ਆਜ਼ਾਦੀ ਤੋਂ ਬਾਅਦ ਦੇਸ਼ ਕਿਨ੍ਹਾਂ ਦੇ ਹੱਥਾਂ ਵਿੱਚ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜ਼ਾਦੀ ਦੇ 76 ਸਾਲ ਬਾਅਦ ਵੀ ਦੇਸ਼ ਭ੍ਰਿਸ਼ਟਾਚਾਰ, ਗਰੀਬੀ, ਬੇਰੁਜ਼ਗਾਰੀ ਆਦਿ ਦੇ ਜੰਜਾਲ ਵਿੱਚ ਜਕੜਿਆ ਹੋਇਆ ਹੈ।

ਮੁੱਖ ਮੰਤਰੀ ਨੇ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਸੱਭਿਆਚਾਰਕ ਵਿਰਸੇ ਤੋਂ ਜਾਣੂ ਕਰਵਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਨੇ ਆਜ਼ਾਦੀ ਸੰਗਰਾਮ ਵਿੱਚ ਮੁੱਖ ਭੂਮਿਕਾ ਨਿਭਾਈ ਸੀ, ਪਰ ਇਸ ਨੂੰ ਦੇਸ਼ ਦੇ ਬਟਵਾਰੇ ਦਾ ਖਾਮਿਆਜ਼ਾ ਵੀ ਭੁਗਤਣਾ ਪਿਆ ਕਿਉਂਕਿ 10 ਲੱਖ ਲੋਕ ਹਿਜਰਤ ਕਰ ਗਏ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਗਰੇਜ਼ਾਂ ਵੱਲੋਂ ਖਿੱਚੀ ਗਈ ਲਕੀਰ ਨੇ ਦੇਸ਼ ਵਾਸੀਆਂ ਖਾਸ ਕਰਕੇ ਪੰਜਾਬੀਆਂ ਨੂੰ ਡੂੰਘੇ ਜ਼ਖਮ ਦਿੱਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਉਤੇ ਚਲਦਿਆਂ ਪੰਜਾਬ ਦੀ ਤਕਦੀਰ ਦੇ ਨਕਸ਼ ਘੜਨ ਲਈ ਸੂਬਾ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਹੋਰ ਮਜ਼ਬੂਤ ਬਣਾਉਣ ਉਤੇ ਧਿਆਨ ਕੇਂਦਰਿਤ ਕੀਤਾ ਹੋਇਆ ਹੈ। ਇਸ ਦਿਸ਼ਾ ਵਿਚ ਸੂਬੇ ਭਰ ਵਿਚ 117 ‘ਸਕੂਲ ਆਫ਼ ਐਮੀਨੈਂਸ’ ਦੀ ਸਥਾਪਨਾ ਕੀਤੀ ਜਾ ਰਹੀ ਹੈ। ਆਹਲਾ ਦਰਜੇ ਦੇ ਬੁਨਿਆਦੀ ਢਾਂਚੇ ਨਾਲ ਲੈਸ ਇਹ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਗੇ ਜਿਸ ਦੇ ਤਹਿਤ ਇਨ੍ਹਾਂ ਨੂੰ ਇੰਜਨੀਅਰਿੰਗ, ਲਾਅ, ਕਾਮਰਸ, ਯੂ.ਪੀ.ਐਸ.ਸੀ. ਅਤੇ ਐਨ.ਡੀ.ਏ. ਸਮੇਤ ਪੇਸ਼ੇਵਰ ਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰੀ ਕਰਵਾਈ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਦੇ ਮਕਸਦ ਨਾਲ ਸਰਕਾਰ ਨੇ ਸੂਬੇ ਵਿੱਚ 659 ਆਮ ਆਦਮੀ ਕਲੀਨਿਕ ਖੋਲ੍ਹੇ ਹਨ ਅਤੇ ਇਨ੍ਹਾਂ ਵਿੱਚੋਂ 76 ਕਲੀਨਿਕ ਇਸ ਆਜ਼ਾਦੀ ਦਿਹਾੜੇ ਉਤੇ ਸਮਰਪਿਤ ਕੀਤੇ ਗਏ ਹਨ। ਇਨ੍ਹਾਂ ਕਲੀਨਿਕਾਂ ਨਾਲ ਸੂਬੇ ਦੇ ਸਿਹਤ ਖੇਤਰ ਵਿਚ ਇਨਕਲਾਬੀ ਬਦਲਾਅ ਆਇਆ ਹੈ ਕਿਉਂਕਿ ਇਨ੍ਹਾਂ ਕਲੀਨਿਕਾਂ ਵਿਚ ਆਉਣ ਵਾਲੇ 95 ਫੀਸਦੀ ਤੋਂ ਵੱਧ ਮਰੀਜ਼ ਬਿਮਾਰੀਆਂ ਤੋ ਠੀਕ ਹੋਏ ਹਨ। ਆਮ ਆਦਮੀ ਕਲੀਨਿਕ ਪੰਜਾਬ ਦੇ ਸਿਹਤ ਸੰਭਾਲ ਢਾਂਚੇ ਦੀ ਕਾਇਆ ਕਲਪ ਕਰਨ ਦਾ ਆਧਾਰ ਬਣ ਕੇ ਉਭਰੇ ਹਨ ਕਿਉਂਕਿ 15 ਅਗਸਤ, 2022 ਤੋਂ ਸ਼ੁਰੂ ਹੋਏ ਇਨ੍ਹਾਂ ਕਲੀਨਿਕਾਂ ਵਿੱਚ ਹੁਣ ਤੱਕ ਤਕਰੀਬਨ 44 ਲੱਖ ਤੋਂ ਵੱਧ ਮਰੀਜ਼ ਇਲਾਜ ਲਈ ਆ ਚੁੱਕੇ ਹਨ ਜਿਨ੍ਹਾਂ ਨੂੰ ਦਵਾਈਆਂ, ਜਾਂਚ ਤੇ ਟੈਸਟ ਦੀ ਸਹੂਲਤ ਮੁਫ਼ਤ ਦਿੱਤੀ ਗਈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਪੁਲਿਸ ਦੀ ਕਮੀ ਨੂੰ ਦੂਰ ਕਰਨ ਲਈ ਪੰਜਾਬ ਪੁਲਿਸ ਵਿੱਚ ਹਰ ਸਾਲ 1800 ਕਾਂਸਟੇਬਲਾਂ ਅਤੇ 300 ਸਬ-ਇੰਸਪੈਕਟਰਾਂ ਦੀ ਭਰਤੀ ਕਰਨ ਦਾ ਪੈਮਾਨਾ ਪਹਿਲਾਂ ਹੀ ਨਿਰਧਾਰਤ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਾਲ ਦੀ ਇਸ ਭਰਤੀ ਦਾ ਨੋਟੀਫਿਕੇਸ਼ਨ ਜਨਵਰੀ ਵਿੱਚ ਹੋਇਆ ਸੀ ਅਤੇ ਨਤੀਜਾ ਸਤੰਬਰ ਮਹੀਨੇ ਵਿੱਚ ਆ ਜਾਵੇਗਾ ਅਤੇ ਇਸ ਦੇ ਲਈ ਫਿਜ਼ੀਕਲ ਟੈਸਟ ਅਕਤੂਬਰ-ਨਵੰਬਰ ਮਹੀਨੇ ਵਿੱਚ ਹੋਵੇਗਾ ਅਤੇ ਉਸ ਤੋਂ ਅਗਲੇ ਮਹੀਨੇ ਦਸੰਬਰ ਵਿਚ ਇਹ ਉਮੀਦਵਾਰ ਭਰਤੀ ਹੋ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਅਤੇ ਨਸ਼ਿਆਂ ਦੀ ਅਲਾਮਤ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਮਿਲ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਸਾਲ ਇਕ ਜੁਲਾਈ ਨੂੰ ਲੋਕਾਂ ਨੂੰ ਮੁਫਤ ਬਿਜਲੀ ਦੇਣ ਦੀ ਗਰੰਟੀ ਸ਼ੁਰੂ ਕੀਤੀ ਸੀ। ਉਨ੍ਹਾਂ ਕਿਹਾ ਕਿ ਉਦੋਂ ਤੋਂ ਸੂਬੇ ਦੇ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ ਅਤੇ ਪਿਛਲੀ ਜੁਲਾਈ ਤੋਂ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਘਰੇਲੂ ਖਪਤਕਾਰਾਂ ਦੇ ਨਾਲ-ਨਾਲ ਦੇਸ਼ ਦੇ ਅਨਾਜ ਉਤਪਾਦਕਾਂ ਨੂੰ ਵੀ ਸੂਬੇ ਵਿੱਚ ਮੁਫਤ ਅਤੇ ਨਿਰਵਿਘਨ ਬਿਜਲੀ ਮਿਲ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਉਦਯੋਗਿਕ ਵਿਕਾਸ ਦੇ ਖੇਤਰ ਵਿੱਚ ਪਹਿਲਾਂ ਹੀ ਉੱਤਮ ਸਥਾਨ ਹਾਸਲ ਕਰ ਰਿਹਾ ਹੈ ਕਿਉਂਕਿ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਸੂਬਾ, ਦੇਸ਼ ਵਿੱਚ ਨਿਵੇਸ਼ ਲਈ ਸਭ ਤੋਂ ਸੁਖਾਵੇਂ ਮਾਹੌਲ ਵਾਲੇ ਸੂਬੇ ਵਜੋਂ ਉੱਭਰਿਆ ਹੈ। ਉਨ੍ਹਾਂ ਕਿਹਾ ਕਿ ਟਾਟਾ ਸਟੀਲ ਅਤੇ ਹੋਰ ਵੱਡੀਆਂ ਕੰਪਨੀਆਂ ਨੇ ਸੂਬੇ ਵਿੱਚ ਵੱਡੇ ਪੱਧਰ ਉਤੇ ਨਿਵੇਸ਼ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਦੇ ਅੰਕੜਿਆਂ ਅਨੁਸਾਰ ਸੂਖਮ, ਛੋਟੀਆਂ ਅਤੇ ਦਰਮਿਆਨੀਆਂ ਇਕਾਈਆਂ (ਐੱਮ.ਐੱਸ.ਐੱਮ.ਈਜ਼) ਦੀ ਰਜਿਸਟ੍ਰੇਸ਼ਨ ਦੇ ਮਾਮਲੇ ਵਿੱਚ ਪੰਜਾਬ, ਉੱਤਰੀ ਭਾਰਤ ਵਿੱਚ ਸਭ ਤੋਂ ਅੱਗੇ ਹੈ।

ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਲਈ ਸਖ਼ਤ ਰੁਖ਼ ਅਪਣਾਉਂਦਿਆਂ ਮੁੱਖ ਮੰਤਰੀ ਨੇ ਅਗਲੇ ਆਜ਼ਾਦੀ ਦਿਹਾੜੇ ਤੱਕ ਪੰਜਾਬ ਨੂੰ ‘ਨਸ਼ਾ ਮੁਕਤ’ ਸੂਬਾ ਬਣਾਉਣ ਦਾ ਸੰਕਲਪ ਲਿਆ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਦੀ ਰੂਪ-ਰੇਖਾ ਤਿਆਰ ਕਰ ਲਈ ਹੈ ਅਤੇ ਇਸ ਨੂੰ ਲੋਕਾਂ ਦੇ ਸਹਿਯੋਗ ਨਾਲ ਅਮਲੀ ਰੂਪ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਦੀ ਇਸ ਠੋਸ ਵਿਉਂਤਬੰਦੀ ਸਦਕਾ ਆਜ਼ਾਦੀ ਦਿਵਸ-2024 ਤੱਕ ਸੂਬੇ ਵਿੱਚੋਂ ਨਸ਼ਿਆਂ ਦੀ ਜਕੜ ਨੂੰ ਮੁਕੰਮਲ ਤੌਰ ਉਤੇ ਖ਼ਤਮ ਕਰ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਕੌਮੀ ਨਾਇਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਿਹਤ, ਸਿੱਖਿਆ, ਰੁਜ਼ਗਾਰ, ਵਪਾਰ ਅਤੇ ਖੇਤੀਬਾੜੀ ਖੇਤਰਾਂ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਨੇ ਅਫਸੋਸ ਜ਼ਾਹਰ ਕੀਤਾ ਕਿ ਆਜ਼ਾਦੀ ਦੇ 76 ਸਾਲ ਬੀਤ ਜਾਣ ਤੋਂ ਬਾਅਦ ਵੀ ਸ਼ਹੀਦਾਂ ਦੇ ਸੁਪਨੇ ਪੂਰੇ ਨਹੀਂ ਹੋਏ ਅਤੇ ਪੂਰਾ ਦੇਸ਼ ਇਨ੍ਹਾਂ ਮਹਾਨ ਨਾਇਕਾਂ ਦਾ ਕਰਜ਼ਦਾਰ ਹੈ, ਜਿਨ੍ਹਾਂ ਦੇ ਸੁਪਨਿਆਂ ਨੂੰ ਅਜੇ ਸਾਕਾਰ ਕੀਤਾ ਜਾਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਲਈ ਸੂਬਾ ਸਰਕਾਰ ਇਨ੍ਹਾਂ ਖੇਤਰਾਂ ‘ਤੇ ਵੱਧ ਧਿਆਨ ਦੇ ਰਹੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਦੀ ਸਖ਼ਤੀ ਸਦਕਾ ਪੰਜਾਬ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਨ ਵੱਲ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਪਹਿਲਾਂ ਹੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਉਤੇ ਪਹਿਰਾ ਦੇ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਖਜ਼ਾਨੇ ਵਿੱਚੋਂ ਫੰਡਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਤੋਂ ਪਹਿਲਾਂ ਦੀਆਂ ਸਰਕਾਰਾਂ ਵਾਂਗ ਖਜ਼ਾਨਾ ਖਾਲੀ ਹੋਣ ਦਾ ਢੰਡੋਰਾ ਨਹੀਂ ਪਿੱਟਦੇ ਸਗੋਂ ਸਾਡੀ ਸਰਕਾਰ ਲੋਕਾਂ ਦੀ ਭਲਾਈ ਉਤੇ ਇਕ-ਇਕ ਪੈਸਾ ਲਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੀ ਹੋ ਰਹੀ ਅੰਨ੍ਹੀ ਲੁੱਟ ਨੂੰ ਠੱਲ੍ਹ ਪਾਈ ਹੈ ਅਤੇ ਹੁਣ ਇਨ੍ਹਾਂ ਫੰਡਾਂ ਦੀ ਵਰਤੋਂ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਹੋ ਰਹੀ ਹੈ।

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪਿੰਡਾਂ ਦੇ ਸਰਪੰਚਾਂ ਦੀ ਚੋਣ ਨੂੰ ਸਿਆਸੀ ਪਰਛਾਵੇਂ ਤੋਂ ਮੁਕਤ ਰੱਖਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਬਸੰਮਤੀ ਨਾਲ ਸਰਪੰਚ ਚੁਣਨ ਵਾਲੇ ਪਿੰਡਾਂ ਨੂੰ ਵਿਕਾਸ ਲਈ ਵਿਸ਼ੇਸ਼ ਗਰਾਂਟਾਂ ਦਿੱਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮੰਤਵ ਪੰਚਾਇਤੀ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਹਿੰਸਾ ਨਾ ਹੋਣ ਅਤੇ ਪਿੰਡਾਂ ਦਾ ਸੁਖਾਵਾਂ ਮਾਹੌਲ ਕਾਇਮ ਰੱਖਣ ਨੂੰ ਯਕੀਨੀ ਬਣਾਉਣਾ ਹੈ।

ਸੂਬੇ ਦੇ ਰਜਵਾੜਾਸ਼ਾਹੀ ਨੇਤਾਵਾਂ ‘ਤੇ ਤਿੱਖਾ ਹਮਲਾ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੌਕਾਪ੍ਰਸਤ ਆਗੂ ਕਦੇ ਵੀ ਲੋਕਾਂ ਦੇ ਨਹੀਂ ਬਣੇ ਸਗੋਂ ਆਪਣੇ ਨਿੱਜੀ ਮੁਫਾਦ ਦੀ ਖਾਤਰ ਕਦੇ ਮੁਗਲਾਂ ਨਾਲ ਜਾਂ ਅੰਗਰੇਜ਼ਾਂ ਜਾਂ ਕਾਂਗਰਸ ਅਤੇ ਹੁਣ ਭਾਜਪਾ ਨਾਲ ਸਾਂਝ ਪੁਗਾਉਂਦੇ ਹਨ। ਉਨ੍ਹਾਂ ਕਿਹਾ ਕਿ ਅੰਗਰੇਜ਼ਾਂ ਨੂੰ ਖੁਸ਼ ਕਰਨ ਲਈ ਇਨ੍ਹਾਂ ਲੋਕਾਂ ਨੇ ਸ਼ਹੀਦ ਭਗਤ ਸਿੰਘ ਵਰਗੇ ਕ੍ਰਾਂਤੀਕਾਰੀਆਂ ਨੂੰ ‘ਭਟਕਿਆ ਹੋਇਆ ਨੌਜਵਾਨ’ ਦੱਸਿਆ ਅਤੇ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਵਰਗੇ ਮਹਾਨ ਦੇਸ਼ ਭਗਤਾਂ ’ਤੇ ਜ਼ੁਲਮ ਢਾਹੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਹਮੇਸ਼ਾ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲੋਂ ਆਪਣੇ ਸਵਾਰਥਾਂ ਨੂੰ ਪਹਿਲ ਦਿੱਤੀ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪਰੇਡ ਕਮਾਂਡਰ ਜਸਰੂਪ ਕੌਰ ਬਾਠ, ਆਈ.ਪੀ.ਐਸ. ਦੀ ਅਗਵਾਈ ਵਿਚ ਆਈ.ਟੀ.ਬੀ.ਪੀ., ਪੰਜਾਬ ਪੁਲਿਸ (ਪੁਰਸ਼ ਅਤੇ ਮਹਿਲਾਵਾਂ), ਹਿਮਾਚਲ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ., ਰੈੱਡ ਕਰਾਸ ਦੀ ਸੇਂਟ ਜੌਹਨ ਐਂਬੂਲੈਂਸ ਬ੍ਰਿਗੇਡ, ਸਕਾਊਟਸ ਅਤੇ ਗਾਈਡਜ਼, ਪੀ.ਏ.ਪੀ. ਅਤੇ ਬ੍ਰਾਸ ਬ੍ਰੈਂਡ ਦੀਆਂ ਟੁਕੜੀਆਂ ਦੇ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ।

ਇਸ ਤੋਂ ਪਹਿਲਾਂ ਸੀ.ਐਮ.ਦੀ ਯੋਗਸ਼ਾਲਾ, ਟੈਂਟ ਪੈੱਗਿੰਗ, ਸਕੂਲੀ ਵਿਦਿਆਰਥੀਆਂ ਦੇ ਵੰਨ-ਸੁਵੰਨੇ ਪ੍ਰੋਗਰਾਮ, ਗੱਤਕਾ, ਗਿੱਧਾ, ਭੰਗੜਾ ਅਤੇ ਸਕੂਲ ਤੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਰਵਾਇਤੀ ਲੋਕ ਨਾਚਾਂ ਸਮੇਤ ਰੰਗਾਰੰਗ ਪ੍ਰੋਗਰਾਮ ਨੇ ਦਰਸ਼ਕਾਂ ਦਾ ਮਨ ਮੋਹ ਲਿਆ।
ਮੁੱਖ ਮੰਤਰੀ ਨੇ ਫਰੀਡਮ ਫਾਈਟਰਜ਼ ਐਸੋਸੀਏਸ਼ਨ ਪਟਿਆਲਾ ਦੇ ਮੈਂਬਰਾਂ ਸਮੇਤ ਤਿੰਨ ਸੁਤੰਤਰਤਾ ਸੈਨਾਨੀਆਂ ਮੋਹਕਮ ਸਿੰਘ, ਅਵਤਾਰ ਸਿੰਘ ਅਤੇ ਚਰਨ ਸਿੰਘ ਨੂੰ ਵੀ ਸਨਮਾਨਿਤ ਕੀਤਾ।

Recent Posts

ਅਕਾਲੀ ਦਲ ਵਰਕਿੰਗ ਕਮੇਟੀ ਵਲੋਂ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਮਨਜ਼ੂਰ

ਨਗਰ-ਨਿਗਮ ਚੋਣਾਂ ਤੋਂ 18 ਦਿਨ ਬਾਅਦ ਪਟਿਆਲਾ ਨੂੰ ਮਿਲਿਆ ਨਵਾਂ ਮੇਅਰ, ਪੜ੍ਹੋ ਵੇਰਵਾ

ਕੈਨੇਡਾ ਨਿੱਝਰ ਕਤਲ ਕੇਸ: ਮੁਲਜ਼ਮਾਂ ਨੂੰ ਜ਼ਮਾਨਤ ਨਹੀਂ: ਸੀਬੀਸੀ ਨਿਊਜ਼ ਦਾ ਦਾਅਵਾ – ਸਾਰੀਆਂ ਖ਼ਬਰਾਂ ਝੂਠੀਆਂ, ਮੁਲਜ਼ਮ ਹਿਰਾਸਤ ਵਿੱਚ

ਪਾਕਿਸਤਾਨ ਪੰਜਾਬ ਵਿੱਚ 3 ਹਿੰਦੂ ਅਗਵਾ: ਡਾਕੂਆਂ ਨੇ ਕਿਹਾ- ਸਾਡੇ ਦੋਸਤਾਂ ਨੂੰ ਛੱਡ ਦਿਓ ਨਹੀਂ ਤਾਂ ਮਾਰ ਦੇਵਾਂਗੇ, 16 ਮਜ਼ਦੂਰ ਵੀ ਅਗਵਾ

ਦੇਸ਼ ਵਿੱਚ ਕੋਰੋਨਾ ਵਰਗੇ HMPV ਵਾਇਰਸ ਦੇ ਹੁਣ ਤੱਕ 12 ਮਾਮਲੇ ਆਏ ਸਾਹਮਣੇ

I.N.D.I.A ਬਲਾਕ ਨੂੰ ਖਤਮ ਕਰ ਦੇਣਾ ਚਾਹੀਦਾ ਹੈ: ਨਾ ਏਜੰਡਾ ਹੈ ਅਤੇ ਨਾ ਹੀ ਲੀਡਰਸ਼ਿਪ; ਆਖਰੀ ਮੀਟਿੰਗ ਵੀ ਸਾਢੇ 7 ਮਹੀਨੇ ਪਹਿਲਾਂ ਹੋਈ ਸੀ – ਉਮਰ ਅਬਦੁੱਲਾ

Same-Sex Marriage ‘ਤੇ ਮੁੜ ਵਿਚਾਰ ਕਰਨ ਵਾਲੀਆਂ ਪਟੀਸ਼ਨਾਂ ਰੱਦ: ਸੁਪਰੀਮ ਕੋਰਟ ਨੇ ਕਿਹਾ – ‘ਮਾਨਤਾ ਨਾ ਦੇਣ ਦਾ ਫੈਸਲਾ ਸਹੀ’

ਯੂਪੀ ਦੇ ਮੇਰਠ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦਾ ਕਤਲ: ਪਤੀ-ਪਤਨੀ ਸਮੇਤ 3 ਧੀਆਂ ਦੀਆਂ ਮਿਲੀਆਂ ਲਾਸ਼ਾਂ

ਚੰਡੀਗੜ੍ਹ ‘ਚ ਬੰਗਲੇ ‘ਤੇ ਗ੍ਰਨੇਡ ਹਮਲੇ ਦਾ ਮਾਮਲਾ: ਹੈਪੀ ਪਾਸੀਆ ਖਿਲਾਫ ਗ੍ਰਿਫ਼ਤਾਰੀ ਵਾਰੰਟ ਜਾਰੀ

ਪੰਜਾਬ-ਚੰਡੀਗੜ੍ਹ ਵਿੱਚ 2 ਦਿਨਾਂ ਲਈ ਮੀਂਹ ਦੀ ਚੇਤਾਵਨੀ: ਚੱਲਣਗੀਆਂ ਠੰਢੀਆਂ ਹਵਾਵਾਂ, ਤਾਪਮਾਨ ‘ਚ ਹੋਵੇਗੀ ਗਿਰਾਵਟ

ਸ਼ੰਭੂ ਸਰਹੱਦ ‘ਤੇ ਸਲਫਾਸ ਖਾਣ ਵਾਲੇ ਕਿਸਾਨ ਦਾ ਖੁਦਕੁਸ਼ੀ ਨੋਟ ਮਿਲਿਆ: ਲਿਖਿਆ- ਸਰਕਾਰ ਨੂੰ ਜਗਾਉਣ ਲਈ ਦਿੱਤੀ ਜਾਨ

ਪੰਜਾਬ ਨੇ ਕੇਂਦਰ ਸਰਕਾਰ ਨੂੰ ਭੇਜਿਆ ਜਵਾਬ: ਖੇਤੀਬਾੜੀ ਮਾਰਕੀਟਿੰਗ ਨੀਤੀ ਦਾ ਖਰੜਾ ਮਨਜ਼ੂਰ ਨਹੀਂ, ਸੱਤ ਕਾਰਨ ਵੀ ਦੱਸੇ

ਅੰਮ੍ਰਿਤਸਰ ‘ਚ ਇੱਕ ਹੋਰ ਪੁਲਿਸ ਥਾਣੇ ਦੇ ਬਾਹਰ ਇੱਕ ਵਾਰ ਫੇਰ ਧਮਾਕਾ: ਪੁਲਿਸ ਨੇ ਕਿਹਾ – ਕਾਰ ਦਾ ਰੇਡੀਏਟਰ ਫਟਿਆ

ਸ਼ੰਭੂ ਬਾਰਡਰ ਅਤੇ ਡੱਲੇਵਾਲ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ: ਅੰਦੋਲਨ ਦੇ ਸਮਰਥਨ ਵਿੱਚ SKM ਕਮੇਟੀ ਖਨੌਰੀ ਬਾਰਡਰ ਪਹੁੰਚੇਗੀ

ਡੇਰਾ ਰਾਧਾ ਸੁਆਮੀ ਬਿਆਸ ਆਉਣ ਵਾਲੀ ਸੰਗਤ ਲਈ ਡੇਰੇ ਵੱਲੋਂ ਵੱਡਾ ਐਲਾਨ, ਪੜ੍ਹੋ ਵੇਰਵਾ

ਸ਼ੰਭੂ ਸਰਹੱਦ ‘ਤੇ ਕਿਸਾਨ ਨੇ ਸਲਫਾਸ ਨਿਗਲ ਕੇ ਕੀਤੀ ਖੁਦਕੁਸ਼ੀ

26ਵੀਂ ਵਰ੍ਹੇਗੰਢ ‘ਤੇ ਪਤੀ-ਪਤਨੀ ਨੇ ਕੀਤੀ ਖੁਦਕੁਸ਼ੀ: ਵਿਆਹ ਵਾਲਾ ਜੋੜਾ ਪਾ ਕੀਤੀ ਪਾਰਟੀ, ਫੇਰ ਲਿਆ ਫਾਹਾ

ਯੂਨਸ ਸਰਕਾਰ ਨੇ ਸ਼ੇਖ ਹਸੀਨਾ ਦਾ ਪਾਸਪੋਰਟ ਕੀਤਾ ਰੱਦ: ਗ੍ਰਿਫ਼ਤਾਰੀ ਵਾਰੰਟ ਵੀ ਜਾਰੀ, ਭਾਰਤ ਨੇ ਵਧਾਇਆ ਦਾ ਵੀਜ਼ਾ

ਅਮਰੀਕਾ ਦੇ 3 ਜੰਗਲਾਂ ਵਿੱਚ ਲੱਗੀ ਅੱਗ ਨੇ ਮਚਾਈ ਤਬਾਹੀ, ਅੱਗ 3000 ਏਕੜ ਵਿੱਚ ਫੈਲੀ

ਪੰਜਾਬ ਵਿੱਚ 2 ਦਿਨ ਮੀਂਹ ਦੀ ਸੰਭਾਵਨਾ: 9 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦਾ ਅਲਰਟ

ਸੁਪਰੀਮ ਕੋਰਟ ਨੇ ਆਪਣਾ ਅਤੇ ਰਾਸ਼ਟਰਪਤੀ ਦਾ ਫੈਸਲਾ ਬਦਲਿਆ: 25 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਕੈਦੀ ਨੂੰ ਕੀਤਾ ਰਿਹਾਅ

ਇਸਰੋ ਨੇ ਦੂਜੀ ਵਾਰ SPADEX ਮਿਸ਼ਨ ਦੀ ਡੌਕਿੰਗ ਕੀਤੀ ਮੁਲਤਵੀ: ਦੋਵੇਂ ਪੁਲਾੜ ਯਾਨ ਪੁਲਾੜ ਵਿੱਚ ਜੋੜੇ ਜਾਣੇ ਸੀ

ਦਿੱਲੀ ਵਿਧਾਨ ਸਭਾ ਚੋਣਾਂ ਵਿੱਚ INDIA ਦੀਆਂ ਸਹਿਯੋਗੀ ਪਾਰਟੀਆਂ ਨੇ ਕਾਂਗਰਸ ਨੂੰ ਛੱਡ ‘ਆਪ’ ਨੂੰ ਦਿੱਤਾ ਸਮਰਥਨ

ਤਿਰੂਪਤੀ ਮੰਦਰ ‘ਚ ਭਗਦੜ, 6 ਦੀ ਮੌਤ – 40 ਜ਼ਖਮੀ

ਡੱਲੇਵਾਲ ਦੀ ਸਿਹਤ ਨਾਜ਼ੁਕ- ਬੋਲਣ ਵਿੱਚ ਆ ਰਹੀ ਮੁਸ਼ਕਲ, ਮਿਲਣਾ ਕੀਤਾ ਬੰਦ: ਡਾਕਟਰ ਨੇ ਕਿਹਾ- ਬਲੱਡ ਪ੍ਰੈਸ਼ਰ ਘੱਟ ਰਿਹਾ

ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ 10 ਜਨਵਰੀ ਨੂੰ, ਸੁਖਬੀਰ ਬਾਦਲ ਦੇ ਅਸਤੀਫੇ ਫੈਸਲੇ ’ਤੇ ਲਿਆ ਜਾਵੇਗਾ ਫੈਸਲਾ

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਪੰਜਾਬ ‘ਚ HMPV ਵਾਇਰਸ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ: ਬੱਚਿਆਂ ਤੇ ਬਜ਼ੁਰਗਾਂ ਨੂੰ ਮਾਸਕ ਪਹਿਨਣ ਦੀ ਸਲਾਹ

ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ: ਬੰਬੀਹਾ ਗੈਂਗ ਦੇ 2 ਮੈਂਬਰ ਕਰਾਸ ਫਾਇਰਿੰਗ ਤੋਂ ਬਾਅਦ ਕਾਬੂ

NIA ਵੱਲੋਂ ਹੈਪੀ ਪਾਸੀਆ ‘ਤੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ

ਲੁਧਿਆਣਾ ਕੋਰਟ ਬਲਾਸਟ ਮਾਮਲਾ: 4 ਮੁਲਜ਼ਮਾਂ ਦੀ ਜਾਇਦਾਦ ਕੀਤੀ ਗਈ ਅਟੈਚ

ਚੰਡੀਗੜ੍ਹ ਸਮੇਤ ਪੰਜਾਬ ਦੇ 11 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ: ਸੰਘਣੀ ਧੁੰਦ ਛਾਈ ਰਹੇਗੀ

ਜਲੰਧਰ ਦੀ ਹਰਸੀਰਤ ਬਣੀ ਜੂਨੀਅਰ ਮਿਸ ਇੰਡੀਆ: ਗੁਜਰਾਤ ਦੀ ਪ੍ਰਿਅੰਸ਼ਾ ਰਹੀ ਦੂਜੇ ਸਥਾਨ ‘ਤੇ

ਚੰਡੀਗੜ੍ਹ ‘ਚ ਐਡਵਾਇਜ਼ਰ ਦਾ ਅਹੁਦਾ ਖਤਮ, ਪੜ੍ਹੋ ਵੇਰਵਾ

ਸਲਮਾਨ ਖਾਨ ਦੇ ਘਰ ਬਣਾਈ ਗਈ ਬੁਲੇਟ ਪਰੂਫ ਦੀਵਾਰ: ਹਾਈ ਰੈਜ਼ੋਲਿਊਸ਼ਨ ਕੈਮਰੇ ਵੀ ਲਗਾਏ ਗਏ

‘ਵਨ ਨੇਸ਼ਨ ਵਨ ਇਲੈਕਸ਼ਨ’ ‘ਤੇ ਅੱਜ ਹੋਵੇਗੀ ਜੇਪੀਸੀ ਦੀ ਬੈਠਕ

ਵੀ ਨਾਰਾਇਣਨ ਬਣਾਏ ਗਏ ਇਸਰੋ ਦੇ ਨਵੇਂ ਚੇਅਰਮੈਨ

ਜਗਜੀਤ ਡੱਲੇਵਾਲ ਦੀ ਹਾਲਤ ਨਾਜ਼ੁਕ: ਬੋਲਣ ‘ਚ ਆ ਰਹੀ ਦਿੱਕਤ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਚ ਬਣੀ ਪੜਤਾਲ ਕਮੇਟੀ ਹੋਣੀ ਚਾਹੀਦੀ ਹੈ ਖਾਰਜ – ਗਿਆਨੀ ਰਘਬੀਰ ਸਿੰਘ

ਮਾਤਾ ਵੈਸ਼ਣੋ ਦੇਵੀ ਜਾਣ ਵਾਲੀਆਂ ਰੇਲ ਗੱਡੀਆਂ ਰੱਦ

ਸੁਖਬੀਰ ਬਾਦਲ ਦੇ ਅਸਤੀਫੇ ਨੂੰ ਲੈ ਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ, ਪੜ੍ਹੋ ਵੇਰਵਾ

ਸਲਮਾਨ ਖਾਨ ਦੇ ਘਰ ਗਲੈਕਸੀ ਅਪਾਰਟਮੈਂਟ ਦੀ ਬਾਲਕੋਨੀ ਵਿੱਚ ਮੁਰੰਮਤ ਦਾ ਕੰਮ ਜਾਰੀ, ਵਧਾਈ ਗਈ ਸੁਰੱਖਿਆ

ਕੰਗਨਾ ਦੀ ਫਿਲਮ ਐਮਰਜੈਂਸੀ ਦਾ ਟ੍ਰੇਲਰ ਰਿਲੀਜ਼: ਵਿਵਾਦਪੂਰਨ ਦ੍ਰਿਸ਼ਾਂ ਨੂੰ ਹਟਾਉਣ ਤੋਂ ਬਾਅਦ 17 ਜਨਵਰੀ ਨੂੰ ਹੋਵੇਗੀ ਰਿਲੀਜ਼

ਚੰਡੀਗੜ੍ਹ ‘ਚ ਬਹੁ ਮੰਜ਼ਿਲਾ ਇਮਾਰਤ ਹੋਈ ਢਹਿਢੇਰੀ

ਅੱਜ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਮਿਲਣ ਖਨੌਰੀ ਬਾਰਡਰ ਜਾਵੇਗੀ ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ

ਅੱਜ ਤੋਂ ਪੰਜਾਬ ‘ਚ 3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ: ਪੀਆਰਟੀਸੀ-ਪਨਬਸ ਮੁਲਾਜ਼ਮ ਹੜਤਾਲ ‘ਤੇ

ਪੰਜਾਬ ‘ਚ ਅੱਜ ਫੇਰ ਪਵੇਗਾ ਮੀਂਹ, ਰਾਤ ਵੇਲੇ ਹਲਕੀ ਬੂੰਦਾ-ਬਾਂਦੀ ਹੋਈ, 18 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ

ਮੁੜ ਸਿਆਸਤ ‘ਚ ਸਰਗਰਮ ਹੋਏ ਕੈਪਟਨ ਅਮਰਿੰਦਰ, ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ: ਪੰਜਾਬ ਦੇ ਕਈ ਮੁੱਦਿਆਂ ‘ਤੇ ਕੀਤੀ ਚਰਚਾ

ਕਿਸਾਨ ਅੰਦੋਲਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ: ਸ਼ੰਭੂ ਬਾਰਡਰ ਖੋਲ੍ਹਣ ਅਤੇ ਡੱਲੇਵਾਲ ਨੂੰ ਹਸਪਤਾਲ ‘ਚ ਭਰਤੀ ਕਰਵਾਉਣ ਨੂੰ ਲੈ ਕੇ ਹੋਵੇਗੀ ਸੁਣਵਾਈ

ਪੰਜਾਬ ‘ਚ ਭਲਕੇ 6 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ

ਗਾਜ਼ਾ ‘ਚ ਇਜ਼ਰਾਇਲ ਦੀ ਏਅਰ ਸਟ੍ਰਾਈਕ, IDF ਦੇ ਹਮਲੇ ‘ਚ 70 ਫਲਸਤੀਨੀਆਂ ਦੀ ਮੌਤ

ਚੰਡੀਗੜ੍ਹ ‘ਚ 11 ਜਨਵਰੀ ਤੱਕ ਵਧੀਆਂ ਸਕੂਲਾਂ ਦੀਆਂ ਛੁੱਟੀਆਂ

ਚੀਨ ‘ਚ ਫੈਲ ਰਹੇ ਨਵੇਂ ਵਾਇਰਸ ‘ਤੇ ਸਿਹਤ ਮੰਤਰਾਲੇ ਨੇ ਕਿਹਾ, ‘ਚਿੰਤਾ ਦੀ ਕੋਈ ਲੋੜ ਨਹੀਂ, ਭਾਰਤ ਪੂਰੀ ਤਰ੍ਹਾਂ ਤਿਆਰ’

ਦੁਨੀਆ ਦੀ ਸਭ ਤੋਂ ਬਜ਼ੁਰਗ ਔਰਤ ਦਾ ਦਿਹਾਂਤ: ਜਾਪਾਨ ਦੀ ਟੋਮੀਕੋ ਨੇ 116 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਦੇਵਜੀਤ ਸੈਕੀਆ BCCI ਦੇ ਸੈਕਟਰੀ ਹੋਣਗੇ: ਨਾਮਜ਼ਦਗੀ ਕੀਤੀ ਦਾਖਲ, ਮੁਕਾਬਲੇ ‘ਚ ਕੋਈ ਹੋਰ ਉਮੀਦਵਾਰ ਨਹੀਂ

ਪੰਜਾਬ-ਚੰਡੀਗੜ੍ਹ ‘ਚ ਮੀਂਹ ਦਾ ਅਲਰਟ: ਸੀਤ ਲਹਿਰ ਜਾਰੀ, ਤਾਪਮਾਨ ‘ਚ 3 ਡਿਗਰੀ ਦੀ ਗਿਰਾਵਟ

ਡਾ. ਮਨਮੋਹਨ ਸਿੰਘ ਨੂੰ ‘ਪੰਥ ਰਤਨ’ ਸਨਮਾਨ ਦੇਣ ਦੀ ਮੰਗ: ਰਾਜਾ ਵੜਿੰਗ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖਿਆ ਪੱਤਰ

ਪੰਜਾਬ ‘ਚ 15 ਹਾਈਵੇਅ ਪ੍ਰਾਜੈਕਟ ਰੁਕੇ: ਕਿਸਾਨਾਂ ਨੇ ਜ਼ਮੀਨ ਦੇਣ ਤੋਂ ਕੀਤਾ ਇਨਕਾਰ

ਟਰਾਂਸਪੋਰਟਰਾਂ ਤੋਂ ਲੱਖਾਂ ਰੁਪਏ ਦੀ ਰਿਸ਼ਵਤ ਲੈਣ ਵਾਲਾ ਖੇਤਰੀ ਟਰਾਂਸਪੋਰਟ ਅਧਿਕਾਰੀ ਦਾ ਗੰਨਮੈਨ ਵਿਜੀਲੈਂਸ ਵੱਲੋਂ ਕਾਬੂ

ਗੁਰਮੀਤ ਖੁੱਡੀਆਂ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਅੰਦੋਲਨਕਾਰੀ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਦੀ ਅਪੀਲ

ਸਿਡਨੀ ਟੈਸਟ ‘ਚ ਟੀਮ ਇੰਡੀਆ ਦੀ ਸ਼ਰਮਨਾਕ ਹਾਰ: ਆਸਟ੍ਰੇਲੀਆ ਨੇ 6 ਵਿਕਟਾਂ ਨਾਲ ਮੈਚ ਨਾਲ ਹਰਾ ਕੇ 10 ਸਾਲ ਬਾਅਦ 3-1 ਨਾਲ ਜਿੱਤੀ ਬਾਰਡਰ-ਗਾਵਸਕਰ ਟਰਾਫੀ

ਪੰਜਾਬ ਦੇ ਇਸ ਜ਼ਿਲ੍ਹੇ ‘ਚ ਮੰਗਲਵਾਰ 14 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ

ਇਜ਼ਰਾਇਲੀ ਨੇ ਫੇਰ ਕੀਤਾ ਗਾਜ਼ਾ ‘ਤੇ ਹਮਲਾ, ਏਅਰ ਸਟ੍ਰਾਈਕ ‘ਚ 42 ਫਲਸਤੀਨੀਆਂ ਦੀ ਮੌਤ

ਚੀਨ ‘ਚ ਫੈਲਿਆ ਕੋਰੋਨਾ ਵਰਗਾ ਨਵਾਂ ਵਾਇਰਸ: ਛੋਟੇ ਬੱਚੇ ਹੋ ਰਹੇ ਨੇ ਜ਼ਿਆਦਾ ਪ੍ਰਭਾਵਿਤ

ਮਾਂ ਦੇ ਅੰਤਿਮ ਸਸਕਾਰ ਦੌਰਾਨ ਬੇਟੇ ਦੀ ਮੌਤ: ਸਸਕਾਰ ਕਰਨ ਤੋਂ ਪਹਿਲਾਂ ਸੀਨੇ ‘ਚ ਹੋਇਆ ਸੀ ਦਰਦ ਹੋਇਆ

ਪ੍ਰਯਾਗਰਾਜ ਮਹਾਕੁੰਭ ਲਈ ਪੰਜਾਬ ਤੋਂ 2 ਸਪੈਸ਼ਲ ਟਰੇਨਾਂ ਚੱਲਣਗੀਆਂ

ਜਲੰਧਰ ‘ਚ 2 ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ

ਅਮਰੀਕੀ ਅਖਬਾਰ ਵਾਸ਼ਿੰਗਟਨ ਪੋਸਟ ਨੇ ਲਿਖਿਆ- ਭਾਰਤ ਨੇ ਮੁਈਜ਼ੂ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ, ਪਾਕਿਸਤਾਨ ‘ਚ ਦਾਖਲ ਹੋ ਕੀਤਾ ਹਮਲਾ – ਭਾਰਤ ਨੇ ਰਿਪੋਰਟਾਂ ਨੂੰ ਕੀਤਾ ਰੱਦ

2 ਬੱਚਿਆਂ ਦਾ ਪਿਤਾ ਹਾਂ, ਜਾਣਦਾ ਹਾਂ ਕਿ-ਕੀ ਕਰਨਾ ਹੈ ? ਰਿਟਾਇਰਮੈਂਟ ਨਹੀਂ ਲਈ, ਮੈਚ ‘ਚ ਖੁਦ ਡ੍ਰਾਪ ਹੋਇਆ – ਰੋਹਿਤ ਸ਼ਰਮਾ

ਖਨੌਰੀ ਬਾਰਡਰ ‘ਤੇ ਕਿਸਾਨ ਮਹਾਂਪੰਚਾਇਤ ਅੱਜ, ਕਿਸਾਨ ਆਗੂ ਡੱਲੇਵਾਲ ਕਰਨਗੇ ਸੰਬੋਧਨ

ਪੰਜਾਬ ‘ਚ ਸੰਘਣੀ ਧੁੰਦ, ਕਈ ਥਾਵਾਂ ‘ਤੇ ਵਿਜ਼ੀਬਿਲਟੀ ਜ਼ੀਰੋ, ਮੀਂਹ ਦੀ ਵੀ ਸੰਭਾਵਨਾ

ਸਿਡਨੀ ਟੈਸਟ: ਪਹਿਲੀ ਪਾਰੀ ‘ਚ ਆਸਟ੍ਰੇਲੀਆ 181 ਦੌੜਾਂ ‘ਤੇ ਆਲ ਆਊਟ: ਭਾਰਤ ਨੂੰ ਮਿਲੀ 4 ਦੌੜਾਂ ਦੀ ਬੜ੍ਹਤ

ਕਿਸਾਨ ਅੰਦੋਲਨ ‘ਤੇ ਹੋਣ ਵਾਲੀ ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੀ ਮੀਟਿੰਗ ਰੱਦ

70000 ਰੁਪਏ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਸ਼੍ਰੋਮਣੀ ਅਕਾਲੀ ਦਲ ਮਾਘੀ ਮੇਲੇ ’ਤੇ ਕਰੇਗਾ ਕਾਨਫਰੰਸ, ਸਾਰੇ ਸੀਨੀਅਰ ਆਗੂ ਹੋਣਗੇ ਸ਼ਾਮਲ

ਪੰਜਾਬ ਪੁਲਿਸ ਦੇ 24 ਅਫ਼ਸਰਾਂ/ਅਧਿਕਾਰੀਆਂ ਨੂੰ ਗਣਤੰਤਰ ਦਿਵਸ ਤੇ ਮਿਲੇਗਾ ਮੁੱਖ ਮੰਤਰੀ ਮੈਡਲ, ਦੇਖੋ ਲਿਸਟ

ਸੰਗਰੂਰ ‘ਚ ਮਰਨ ਵਰਤ ‘ਤੇ ਬੈਠੇ ਅਧਿਆਪਕ ਨੂੰ ਪੁਲਿਸ ਨੇ ਧਰਨੇ ‘ਚੋਂ ਚੁੱਕਿਆ

ਅਮਰੀਕਾ: FBI ਨੇ ਮੰਨਿਆ ਟਰੱਕ ਹਮਲਾ ਅੱਤਵਾਦੀ ਹਮਲਾ ਸੀ: ISIS ਅੱਤਵਾਦੀ ਨੇ ਇਕੱਲੇ ਹੀ ਘਟਨਾ ਨੂੰ ਦਿੱਤਾ ਅੰਜਾਮ

ਡਿਊਟੀ ‘ਤੇ ਸੌਂ ਰਿਹਾ SI ਮੁਅੱਤਲ: ਐਸਐਸਪੀ ਨੇ ਸਵੇਰੇ 3 ਵਜੇ ਚੈਕ ਪੋਸਟ ‘ਤੇ ਮਾਰਿਆ ਛਾਪਾ, ਕਿਹਾ- ਲਾਪਰਵਾਹੀ ਬਰਦਾਸ਼ਤ ਨਹੀਂ

ਹਰਿਆਣਾ-ਪੰਜਾਬ ਦੇ 12 ਖਿਡਾਰੀਆਂ ਨੂੰ ਮਿਲੇਗਾ ਖੇਡ ਪੁਰਸਕਾਰ

ਪੰਜਾਬ-ਚੰਡੀਗੜ੍ਹ ‘ਚ ਮੀਂਹ ਪੈਣ ਦੀ ਸੰਭਾਵਨਾ: ਵੈਸਟਰਨ ਡਿਸਟਰਬੈਂਸ ਰਹੇਗਾ ਸਰਗਰਮ, ਧੁੰਦ ਦਾ ਕਹਿਰ ਜਾਰੀ

ਪੰਜਾਬ ‘ਚ 3 ਦਿਨ ਤੱਕ ਰਹੇਗੀ ਸਰਕਾਰੀ ਬੱਸ ਸੇਵਾ ਠੱਪ : ਪੀਆਰਟੀਸੀ-ਪਨਬੱਸ ਮੁਲਾਜ਼ਮ ਕਰਨਗੇ ਹੜਤਾਲ

ਲਾਰੈਂਸ ਬਿਸ਼ਨੋਈ ਦਾ ਜੇਲ੍ਹ ‘ਚ ਇੰਟਰਵਿਊ ਮਾਮਲਾ: ਡੀਐਸਪੀ ਬਰਖਾਸਤ, ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਜਾਰੀ ਕੀਤੇ ਹੁਕਮ

ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੀ ਪੰਚਕੂਲਾ ‘ਚ ਮੀਟਿੰਗ ਅੱਜ: ਡੱਲੇਵਾਲ ਦੀ ਸਿਹਤ ਚਿੰਤਾਜਨਕ, ਬੀਪੀ ਲਗਾਤਾਰ ਡਿੱਗ ਰਿਹਾ

ਪੰਜਾਬ ਪੁਲਿਸ ਨੇ ਸਾਲ 2024 ‘ਚ ਵੱਡਾ ਮੀਲ ਪੱਥਰ ਕੀਤਾ ਹਾਸਲ: ਸਮੁੱਚੇ ਹਾਈ-ਪ੍ਰੋਫਾਈਲ ਕੇਸਾਂ ਨੂੰ ਸਫ਼ਲਤਾਪੂਰਵਕ ਕੀਤਾ ਹੱਲ – ਆਈਜੀਪੀ

ਸਵਿਟਜ਼ਰਲੈਂਡ ‘ਚ ਅੱਜ ਤੋਂ ਬੁਰਕਾ ਪਹਿਨਣ ‘ਤੇ ਪਾਬੰਦੀ: ਅਜਿਹਾ ਕਰਨ ਵਾਲਾ 7ਵਾਂ ਯੂਰਪੀ ਦੇਸ਼ ਬਣਿਆ

ਬੁਮਰਾਹ ਬਣ ਸਕਦਾ ਹੈ ‘ਆਈਸੀਸੀ ਕ੍ਰਿਕਟਰ ਆਫ ਦਿ ਈਅਰ’: ਟੈਸਟ ਵਿੱਚ ਵੀ ਨੌਮੀਨੇਟ

ਲਖਨਊ ਦੇ ਹੋਟਲ ‘ਚ ਪਰਿਵਾਰ ਦੇ 5 ਮੈਂਬਰਾਂ ਦਾ ਕਤਲ: ਪਿਓ ਨੇ ਬੇਟੇ ਨਾਲ ਮਿਲ ਕੇ ਪਤਨੀ ਤੇ 4 ਧੀਆਂ ਦੀ ਕੀਤੀ ਹੱਤਿਆ

ਡਾਊਨ ਹੋ ਰਿਹਾ ਕਿਸਾਨ ਆਗੂ ਡੱਲੇਵਾਲ ਦਾ ਬਲੱਡ ਪ੍ਰੈਸ਼ਰ: ਮਰਨ ਵਰਤ ਦਾ ਅੱਜ 37ਵਾਂ ਦਿਨ

ਪੰਜਾਬ ‘ਚ ਫੇਰ ਪਵੇਗਾ ਮੀਂਹ, ਵਧੇਗੀ ਠੰਡ: 14 ਜ਼ਿਲ੍ਹਿਆਂ ‘ਚ ਕੋਲਡ ਵੇਵ ਦਾ ਅਲਰਟ ਜਾਰੀ

ਨਵੇਂ ਸਾਲ 2025 ਮੌਕੇ ਹਰਿਮੰਦਰ ਸਾਹਿਬ ਵਿਖੇ 3 ਘੰਟਿਆਂ ‘ਚ 2 ਲੱਖ ਤੋਂ ਵੱਧ ਸ਼ਰਧਾਲੂ ਹੋਏ ਨਤਮਸਤਕ

ਦਿਲਜੀਤ ਨੇ ਜਿੱਤਿਆ ਪੰਜਾਬੀਆਂ ਦਾ ਦਿਲ: ਲੁਧਿਆਣਵੀਆਂ ਨਾਲ ਮਨਾਏ ਨਵੇਂ ਸਾਲ ਦੇ ਜਸ਼ਨ

ਅੱਜ ਤੋਂ 16 ਰੁਪਏ ਸਸਤਾ ਹੋਇਆ ਕਮਰਸ਼ੀਅਲ ਸਿਲੰਡਰ: ਕਾਰ ਖਰੀਦਣੀ ਹੋਵੇਗੀ ਮਹਿੰਗੀ, ਪੜ੍ਹੋ ਨਵੇਂ ਸਾਲ ਮੌਕੇ ਹੋਣ ਵਾਲੇ 10 ਬਦਲਾਅ

ਪੰਜਾਬ ਸਰਕਾਰ ਨੇ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਵਧਾਈਆਂ

SGPC ਦੀ ਇਕੱਤਰਤਾ: ਚੌੜਾ ਨੂੰ ਪੰਥ ’ਚੋਂ ਛੇਕਣ ਦੀ ਮੰਗ ਦਾ ਮਤਾ ਰੱਦ: ਜਥੇਦਾਰ ਹਰਪ੍ਰੀਤ ਸਿੰਘ ਦੇ ਮਾਮਲੇ ‘ਚ ਜਾਂਚ ਕਮੇਟੀ ਦਾ ਸਮਾਂ ਵਧਾਇਆ

ਪੰਜਾਬ ਸਰਕਾਰ ਵੱਲੋਂ ਪੀ. ਸੀ. ਐੱਸ. ਅਧਿਕਾਰੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ

ਮਲਵਿੰਦਰ ਕੰਗ ਨੇ ਕੇਂਦਰ ਸਰਕਾਰ ਨੂੰ ਡੈੱਡਲਾਕ ਤੋੜਨ ਅਤੇ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਨ ਦੀ ਕੀਤੀ ਅਪੀਲ

ਚੰਦਰਬਾਬੂ ਸਭ ਤੋਂ ਅਮੀਰ ਮੁੱਖ ਮੰਤਰੀ, ਕੁੱਲ 931 ਕਰੋੜ ਰੁਪਏ ਦੀ ਜਾਇਦਾਦ: ਮਮਤਾ 15 ਲੱਖ ਰੁਪਏ ਨਾਲ ਸਭ ਤੋਂ ਗਰੀਬ ਮੁੱਖ ਮੰਤਰੀ

ਪੰਜਾਬ-ਚੰਡੀਗੜ੍ਹ ‘ਚ ਧੁੰਦ ਦਾ ਯੈਲੋ ਅਲਰਟ ਜਾਰੀ