ਦਾ ਐਡੀਟਰ ਨਿਊਜ.ਚੰਡੀਗੜ੍ਹ ——— ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤੀ ਹਾਕੀ ਟੀਮ ਵਿਚ ਸ਼ਾਮਲ ਪੰਜਾਬ ਦੇ ਖਿਡਾਰੀਆਂ ਦੀ ਪਿੱਠ ਥਾਪੜੀ ਜਿਨ੍ਹਾਂ ਨੇ ਹਾਲ ਹੀ ਏਸ਼ੀਅਨ ਹਾਕੀ ਚੈਂਪੀਅਨ ਦੇ ਫਾਈਨਲ ਵਿਚ ਮਲੇਸ਼ੀਆ ਨੂੰ ਹਰਾ ਕੇ ਟੂਰਨਾਮੈਂਟ ਜਿੱਤ ਕੇ ਮੁਲਕ ਦਾ ਨਾਮ ਰੌਸ਼ਨ ਕੀਤਾ। ਹਾਕੀ ਖਿਡਾਰੀਆਂ ਨੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉਤੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਟੋਕੀਓ ਵਿਖੇ ਹੋਈਆਂ ਓਲੰਪਿਕ ਖੇਡਾਂ ਵਿਚ ਵੀ ਭਾਰਤੀ ਹਾਕੀ ਟੀਮ ਨੇ 41 ਸਾਲਾਂ ਮਗਰੋਂ ਤਮਗਾ ਜਿੱਤ ਕੇ ਇਤਿਹਾਸ ਸਿਰਜਿਆ ਸੀ ਅਤੇ ਪੰਜਾਬ ਲਈ ਇਹ ਪ੍ਰਾਪਤੀ ਹੋਰ ਵੀ ਮਾਣ ਵਾਲੀ ਸੀ ਕਿਉਂਕਿ ਉਸ ਮੌਕੇ ਇਸ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਸਮੇਤ 10 ਖਿਡਾਰੀ ਪੰਜਾਬ ਨਾਲ ਸਬੰਧਤ ਸਨ। ਹਾਲ ਹੀ ਏਸ਼ੀਅਨ ਚੈਂਪੀਅਨ ਟਰਾਫੀ ਵਿੱਚ ਜੇਤੂ ਝੰਡਾ ਬੁਲੰਦ ਕਰਨ ਵਾਲੀ ਭਾਰਤੀ ਟੀਮ ਵਿਚ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਉਪ ਕਪਤਾਨ ਹਾਰਦਿਕ ਸਿੰਘ ਸਮੇਤ 12 ਖਿਡਾਰੀ ਪੰਜਾਬ ਦੇ ਹਨ। ਇਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਹੋਰ ਹਾਜ਼ਰ ਸਨ। ਦੂਜੇ ਪਾਸੇ ਖੇਡ ਪ੍ਰੇਮੀ ਜੋ ਆਸ ਲਗਾ ਕੇ ਬੈਠੇ ਸਨ ਕਿ ਮੁੱਖ ਮੰਤਰੀ ਜੇਤੂ ਖਿਡਾਰੀਆਂ ਲਈ ਵੱਡਾ ਐਲਾਨ ਕਰ ਸਕਦੇ ਹਨ ਲੇਕਿਨ ਅਜਿਹਾ ਫਿਲਹਾਲ ਕੁਝ ਨਹੀਂ ਹੋਇਆ।
ਮੁੱਖ ਮੰਤਰੀ ਨੇ ਏਸ਼ੀਅਨ ਹਾਕੀ ਚੈਂਪੀਅਨ ਜੇਤੂਆਂ ਦੀ ਪਿੱਠ ਥਾਪੜੀ, ਵੱਡਾ ਐਲਾਨ ਨਹੀਂ