– ਹੁਸ਼ਿਆਰਪੁਰ ਸਾਈਕਲੋਥਾਨ ਦੇਸ਼ ਵਿੱਚ ਰਿਕਾਰਡ ਬਣਾਏਗੀ-ਪਰਮਜੀਤ ਸੱਚਦੇਵਾ
ਦਾ ਐਡੀਟਰ ਨਿਊਜ.ਹੁਸ਼ਿਆਰਪੁਰ —– ਫਿੱਟ ਬਾਈਕਰ ਕਲੱਬ ਵੱਲੋਂ ਪਹਿਲੀ ਸੱਚਦੇਵਾ ਸਟਾਕਸ ਹੁਸ਼ਿਆਰਪੁਰ ਸਾਈਕਲੋਥਾਨ 2023 ਜੂੂਨੀਅਰ ਜੋ ਕਿ 1 ਅਕਤੂਬਰ ਨੂੰ ਕਰਵਾਈ ਜਾ ਰਹੀ ਹੈ ਸਬੰਧੀ ਪੂਰੀ ਸਰਗਰਮੀ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤੇ ਇਸੇ ਕੜੀ ਤਹਿਤ ਅੱਜ ਕਲੱਬ ਦੇ ਮੈਂਬਰਾਂ ਵੱਲੋਂ ਪ੍ਰਧਾਨ ਸ.ਪਰਮਜੀਤ ਸਿੰਘ ਸੱਚਦੇਵਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨਾਲ ਉਨ੍ਹਾਂ ਦੇ ਦਫਤਰ ਪਹੁੰਚ ਕੇ ਮੁਲਾਕਾਤ ਕੀਤੀ ਗਈ ਤੇ ਇਸ ਦੌਰਾਨ ਡੀ.ਸੀ. ਵੱਲੋਂ ਇਸ ਸਾਈਕਲੋਥਾਨ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਦਿੱਤੀ ਜਾਣ ਵਾਲੀ ਟੀ-ਸ਼ਰਟ ਰਿਲੀਜ ਕੀਤੀ ਗਈ ਤੇ ਨਾਲ ਹੀ ਕਲੱਬ ਦੇ ਮੈਂਬਰਾਂ ਨੂੰ ਇਸ ਸਾਈਕਲੋਥਾਨ ਦੀ ਵਧਾਈ ਦਿੰਦਿਆ ਭਰੋਸਾ ਦਿਵਾਇਆ ਗਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ।
ਇਸ ਮੌਕੇ ਏ.ਡੀ.ਸੀ.ਰਾਹੁਲ ਚਾਂਬਾ, ਮਿਸ. ਜੋਆ ਸਿਦੀਕੀ, ਸਰਬਜੀਤ, ਉੱਤਮ ਸਿੰਘ ਸਾਬੀ, ਸੰਜੀਪ ਸੋਹਲ, ਸੰਦੀਪ ਸੂਦ, ਦੌਲਤ ਸਿੰਘ, ਗੁਰਮੇਲ ਸਿੰਘ, ਤਰਲੋਚਨ ਸਿੰਘ ਆਦਿ ਹਾਜਰ ਸਨ। ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਸੱਚਦੇਵਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਕਿਹਾ ਗਿਆ ਹੈ ਕਿ ਜਲਦ ਹੀ ਇਸ ਸਬੰਧ ਵਿੱਚ ਸਿੱਖਿਆ ਵਿਭਾਗ, ਸੇਹਤ ਵਿਭਾਗ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਦੀ ਇੱਕ ਸਾਂਝੀ ਮੀਟਿੰਗ ਸੱਦੀ ਜਾਵੇਗੀ ਜਿਸ ਵਿੱਚ ਸਾਈਕਲੋਥਾਨ ਦੀ ਸਫਲਤਾ ਲਈ ਵਿਚਾਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਾਈਕਲੋਥਾਨ ਵਿੱਚ ਜਿਲ੍ਹੇ ਦੇ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ-ਕਾਲਜਾਂ ਦੇ 3 ਹਜਾਰ ਦੇ ਲੱਗਭੱਗ ਵਿਦਿਆਰਥੀ ਹਿੱਸਾ ਲੈਣਗੇ ਜੋ ਕਿ ਆਪਣੇ ਆਪ ਵਿੱਚ ਇੱਕ ਰਿਕਾਰਡ ਹੋਵੇਗਾ ਕਿਉਂਕਿ ਇਸ ਤਰ੍ਹਾਂ ਦੀ ਈਵੇਂਟ ਹੁਣ ਤੱਕ ਦੇਸ਼ ਦੇ ਕਿਸੇ ਵੀ ਸੂਬੇ ਵਿੱਚ ਨਹੀਂ ਹੋਇਆ।
ਪਰਮਜੀਤ ਸਿੰਘ ਸੱਚਦੇਵਾ ਨੇੇ ਦੱਸਿਆ ਕਿ 100 ਵਲੰਟੀਅਰ ਇਸ ਸਬੰਧ ਵਿੱਚ ਵੱਖ-ਵੱਖ ਸਕੂਲਾਂ-ਕਾਲਜਾਂ ਵਿੱਚ ਪਹੁੰਚ ਕਰਕੇ ਵਿਦਿਆਰਥੀਆਂ ਦੀ ਰਜਿਸਟਰੇਸ਼ਨ ਕਰਨਗੇ। ਇਸ ਸਾਈਕਲੋਥਾਨ ਵਿੱਚ 10 ਸਾਲ ਤੋਂ ਘੱਟ ਉਮਰ ਦੇ ਵਿਦਿਆਰਥੀ 3 ਕਿਲੋਮੀਟਰ ਦੀ ਰੇਸ ਵਿੱਚ ਹਿੱਸਾ ਲੈਣਗੇ ਤੇ ਇਸ ਤੋਂ ਜਿਆਦਾ ਉਮਰ ਦੇ ਵਿਦਿਆਰਥੀ 15 ਕਿਲੋਮੀਟਰ ਦੀ ਦੂਰੀ ਤੈਅ ਕਰਨਗੇ, ਇਹ ਸਾਈਕਲ ਰੈਲੀ ਸੱਚਦੇਵਾ ਸਟਾਕਸ ਦੇ ਮੁੱਖ ਦਫਤਰ ਤੋਂ ਸ਼ੁਰੂ ਹੋਵੇਗੀ ਜੋ ਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋ ਦੀ ਨਿੱਕਲੇਗੀ। ਪਰਮਜੀਤ ਸੱਚਦੇਵਾ ਨੇ ਦੱਸਿਆ ਕਿ ਇਸ ਰੈਲੀ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਤੋਂ ਰਜਿਸਟੇਰਸ਼ਨ ਦੀ ਕੋਈ ਫੀਸ ਨਹੀਂ ਲਈ ਜਾਵੇਗੀ ਤੇ ਜਿੰਨੇ ਵੀ ਵਿਦਿਆਰਥੀ ਹਿੱਸਾ ਲੈਣਗੇ ਉਨ੍ਹਾਂ ਨੂੰ ਟੀ-ਸ਼ਰਟ, ਸਰਟੀਫਿਕੇਟ ਤੇ ਰਿਫਰੈਸ਼ਮੈਂਟ ਦਿੱਤੀ ਜਾਵੇਗੀ ਤੇ ਨਾਲ ਹੀ ਸਾਈਕਲ ਰੈਲੀ ਦੇ ਰੂਟ ਵਿੱਚ ਥਾਂ-ਥਾਂ ਪਾਣੀ ਦਾ ਪ੍ਰਬੰੰਧ ਕੀਤਾ ਜਾਵੇਗਾ।