ਹੁਸ਼ਿਆਰਪੁਰ 26 ਅਗਸਤ 2023 – ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਵਰਖਾ ਹੋਣ ਕਾਰਨ ਪੰਜਾਬ ਦੇ ਵੱਖ ਵੱਖ ਇਲਾਕਿਆਂ ਵਿੱਚ ਹੜ੍ਹ ਆਉਣ ਕਾਰਨ ਪੰਜਾਬ ਦੇ ਲੋਕਾਂ ਦੀ ਵੱਡੀ ਪੱਧਰ ਤੇ ਤਬਾਹੀ ਹੋ ਚੁੱਕੀ ਹੈ ਪਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਲਈ ਕੋਈ ਵੀ ਸਹਾਇਤਾ ਰਾਸ਼ੀ ਜਾਰੀ ਨਾ ਕਰਨਾ ਸਰਕਾਰ ਦੀ ਬਦਨੀਤੀ ਨੂੰ ਦਰਸਾਉਂਦਾ ਹੈ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀਵਾਲਾ ਜ਼ਿਲਾ ਜਰਨਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਇੱਕ ਪ੍ਰੈਸ ਨੋਟ ਰਾਹੀਂ ਕੀਤਾ ਇਸ ਸਮੇਂ ਸਿੰਗੜੀਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਲਾਨ ਕੀਤਾ ਗਿਆ ਸੀ ਕਿ 15 ਅਗਸਤ ਤੱਕ ਗਿਰਦਾਵਰੀਆਂ ਕਰਵਾ ਕੇ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਨੂੰ ਮੁਆਵਜਾ ਦੇ ਦੇਵਾਂਗੇ ਪਰ ਅਫਸੋਸ ਦੀ ਗੱਲ ਹੈ ਕਿ ਅਨੇਕਾਂ ਹੀ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਹਾਲੇ ਤੱਕ ਗਿਰਦਾਵਰੀ ਵੀ ਨਹੀਂ ਹੋਈ ਇਸ ਸਮੇਂ ਉਨ੍ਹਾਂ ਨੇ ਕਿਹਾ ਕਿ ਪੀੜਿਤ ਕਿਸਾਨਾਂ ਨੂੰ ਤੁਰੰਤ ਬਿਨ੍ਹਾਂ ਕਿਸੇ ਦੇਰੀ ਦੇ ਮੁਆਵਜਾ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਨੂੰ ਆਪਣੇ ਆਰਥਿਕ ਹਾਲਾਤ ਸੁਧਾਰਨ ਵਿੱਚ ਮੱਦਦ ਮਿਲ ਸਕੇ ਉਹਨਾਂ ਨੇ ਕਿਹਾ ਕਿ ਜੇ ਸਮਾਂ ਰਹਿੰਦਿਆਂ ਸਰਕਾਰ ਨੇ ਲੋਕਾਂ ਦੀ ਬਾਂਹ ਨਾ ਫੜੀ ਤਾਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਵਿੱਚ ਸੰਗਰੂਰ ਦੀ ਜ਼ਿਮਨੀ ਚੋਣ ਵਾਂਗ ਲੱਕ ਤੋੜਵੀਂ ਹਾਰ ਦੇਣਗੇ।
ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਲਈ ਰਾਹਤ ਰਾਸ਼ੀ ਜਾਰੀ ਨਾ ਕਰਨਾ ਸਰਕਾਰ ਦੀ ਬਦਨੀਅਤ :- ਸਿੰਗੜੀਵਾਲਾ