ਪੰਜਾਬ ਦੇ ਰਾਜਪਾਲ ਨੂੰ ਆਪਣੀ ਹਉਮੈ ਨੂੰ ਤਿਆਗ ਕੇ ਆਮ ਜਨਤਾ ਦੁਆਰਾ ਚੁਣੀ ਗਈ ਪੰਜਾਬ ਸਰਕਾਰ ਨੂੰ ਲੋਕਾਂ ਦੀ ਭਲਾਈ ਲਈ ਕੰਮ ਕਰਨ ਦੇਣਾ ਚਾਹੀਦਾ ਹੈ। ਇਸ ਬਾਰੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜੁਆਇੰਟ ਸਕੱਤਰ ਸੰਦੀਪ ਸੈਣੀ ਨੇ ਕਿਹਾ ਕੇ ਰਾਜਪਾਲ ਭਗਵੰਤ ਮਾਨ ਦੀ ਸਰਕਾਰ ਦਾ ਸਾਥ ਦੇਣ ਅਤੇ ਕੇਂਦਰ ਸਰਕਾਰ ਦਾ ਵੀ ਸਾਥ ਦੇਣ ਤਾਂ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਮ ਆਦਮੀ ਦੇ ਸੁਪਨੇ ਪੂਰੇ ਕੀਤੇ ਜਾ ਸਕਣ।
ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜੁਆਇੰਟ ਸਕੱਤਰ ਸੰਦੀਪ ਸੈਣੀ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਸਰਕਾਰ ਨੂੰ ਪ੍ਰੈੱਸ ਮੁਹਿੰਮ ਰਾਹੀਂ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਦਿੱਤੀ ਗਈ ਚੇਤਾਵਨੀ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਰਾਜਪਾਲ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਕਿਹਾ ਕਿ ਪੰਜਾਬ ਦੇ ਆਮ ਲੋਕਾਂ ਨੇ ਵੱਡੀਆਂ ਆਸਾਂ ਨਾਲ ਭਗਵਤ ਸਿੰਘ ਮਾਨ ਦੀ ਅਗਵਾਈ ਹੇਠ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ, ਤੁਸੀਂ ਆਪ ਵੀ ਲੋਕ ਭਲਾਈ ਦੇ ਕੰਮਾਂ ਵਿੱਚ ਸਹਿਯੋਗ ਦਿਓ ਅਤੇ ਕੇਂਦਰ ਸਰਕਾਰ ਤੋਂ ਵੀ ਸਹਿਯੋਗ ਪ੍ਰਾਪਤ ਕਰੋ। ਦੇਸ਼ ਦੇ ਇਤਿਹਾਸ ‘ਚ ਦਿੱਲੀ ਸਰਕਾਰ ਤੋਂ ਬਾਅਦ ਪੰਜਾਬ ਵਿੱਚ ਇਹ ਪਹਿਲੀ ਸਰਕਾਰ ਹੈ, ਜੋ ਆਮ ਜਨਤਾ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਸਿੱਧੇ ਤੌਰ ‘ਤੇ ਨੀਤੀਆਂ ਲਾਗੂ ਕਰ ਰਹੀ ਹੈ। ਭਗਵੰਤ ਮਾਨ ਨੂੰ ਚਾਹੀਦਾ ਹੈ ਕਿ ਉਹ ਸਰਕਾਰ ਨੂੰ ਆਪਣੀ ਸਰਕਾਰ ਸਮਝ ਕੇ ਲੋਕਾਂ ਦੇ ਹਿੱਤਾਂ ਲਈ ਕੰਮ ਕਰਨ ਲਈ ਹੋਰ ਤਾਕਤ ਪ੍ਰਦਾਨ ਕਰਨ।
ਸੰਦੀਪ ਸੈਣੀ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਰਾਜਪਾਲ ਨੂੰ ਪਤਾ ਹੈ ਕਿ ਸੰਵਿਧਾਨ ਦੀ ਧਾਰਾ 356 ਅਤੇ 124 ਤਹਿਤ ਉਹ ਪੰਜਾਬ ਵਿੱਚ ਰਾਸ਼ਟਰਪਤੀ ਸ਼ਾਸਨ ਲਾਉਣ ਦੀ ਸਿਫ਼ਾਰਸ਼ ਕਰ ਸਕਦੇ ਹਨ, ਪਰ ਰਾਜਪਾਲ ਨੂੰ ਉਸ ਧਾਰਾ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਪੰਜਾਬ ਅਤੇ ਦੇਸ਼ ਨੂੰ ਲੁੱਟਣ ਵਾਲੀਆਂ ਪਿਛਲੀਆਂ ਸਰਕਾਰਾਂ ਦੇ ਆਗੂਆਂ ਨੂੰ ਸਲਾਖਾਂ ਪਿੱਛੇ ਡੱਕਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵਰਗਾ ਮੁੱਖ ਮੰਤਰੀ ਪੰਜਾਬ ਨੂੰ ਪਹਿਲੀ ਵਾਰ ਮਿਲਿਆ ਹੈ ਜੋ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਆਪਣਾ ਹਰ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਅਤੇ ਪੰਜਾਬ ਦੇ ਆਮ ਲੋਕ ਰਾਜਪਾਲ ਨੂੰ ਪੰਜਾਬ ਨੂੰ ਬਚਾਉਣ ਲਈ ਚੱਲ ਰਹੀ ਜੰਗ ਵਿੱਚ ਸਹਿਯੋਗ ਦੀ ਅਪੀਲ ਕਰਦੇ ਹਨ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਜੇ ਵਰਮਾ, ਖੁਸ਼ੀ ਰਾਮ ਧੀਮਾਨ, ਤਰੁਣ ਗੁਪਤਾ, ਸਤੀਸ਼ ਕੁਮਾਰ, ਅਸ਼ੀਸ਼ ਕੁਮਾਰ ਆਦਿ ਹਾਜ਼ਰ ਸਨ।