ਕੈਪਟਨ ਦਾ ਪਲਟਵਾਰ, ਬਾਦਲ ਦੀਆਂ ਧਮਕੀਆਂ ਤੋਂ ਮੈਂ ਨਹੀਂ ਡਰਦਾ
-ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਢੁੱਕਵੇਂ ਕਦਮ ਚੁੱਕਾਂਗੇ
ਦਾ ਐਡੀਟਰ ਬਿਊਰੋ,ਚੰਡੀਗੜ-ਗੈਰ ਕਾਨੂੰਨੀ ਸਰਗਰਮੀਆਂ ਰੋਕੂ ਐਕਟ (ਯੂ.ਏ.ਪੀ.ਏ.) ਤਹਿਤ ਕੀਤੀਆਂ ਗਈਆਂ ਹਾਲੀਆਂ ਗ੍ਰਿਫਤਾਰੀਆਂ ‘ਤੇ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੀ ਗਈ ਧਮਕੀ ‘ਤੇ ਕਰੜੀ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਪੰਜਾਬ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਕਾਨੂੰਨ ਅਨੁਸਾਰ ਸਭ ਢੁੱਕਵੇਂ ਕਦਮ ਚੁੱਕਣਗੇ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਦੀਆਂ ਧਮਕੀਆਂ ਉਨਾਂ ਨੂੰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਰਾਹ ਤੋਂ ਹਟਾ ਨਹੀਂ ਸਕਦੀਆਂ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਦੇ ਦਾਅਵੇ ਅਨੁਸਾਰ ਯੂ.ਏ.ਪੀ.ਏ. ਤਹਿਤ ਪੰਜਾਬ ਪੁਲਿਸ ਵੱਲੋਂ ਗਲਤ ਢੰਗ ਨਾਲ ਗ੍ਰਿਫਤਾਰ ਕਰਨ ਜਾਂ ਮਾਮਲਾ ਦਰਜ ਸਬੰਧੀ ਕੋਈ ਵਿਸ਼ੇਸ਼ ਕੇਸ ਉਨਾਂ ਦੇ ਧਿਆਨ ਵਿੱਚ ਹੈ ਤਾਂ ਅਕਾਲੀ ਦਲ ਪ੍ਰਧਾਨ ਬੇਲੋੜੀ ਬਿਆਨਬਾਜ਼ੀ ਦੀ ਥਾਂ ਉਨਾਂ ਨੂੰ ਇਸ ਦੀ ਸੂਚੀ ਭੇਜ ਸਕਦੇ ਹਨ। ਉਨਾਂ ਸਾਫ ਕੀਤਾ ਕਿ ਕਿਸੇ ‘ਤੇ ਵੀ ਝੂਠਾ ਮਾਮਲਾ ਦਰਜ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਮੁੱਖ ਮੰਤਰੀ ਨੇ ਅਗਾਂਹ ਕਿਹਾ ਕਿ ਯੂ.ਏ.ਪੀ.ਏ. ਕਾਫੀ ਸਮਾਂ ਪਹਿਲਾ ਤੋਂ ਹੀ ਵਜੂਦ ਵਿਚ ਹੈ ਅਤੇ ਸੁਖਬੀਰ ਸਿੰਘ ਬਾਦਲ ਨੂੰ ਇਹ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਇਸ ਐਕਟ ਤਹਿਤ ਪੰਜਾਬ ਵਿੱਚ 60 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਸਨ। ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਐਸ.ਐਫ.ਜੇ. ਨੂੰ ਭਾਰਤ ਸਰਕਾਰ ਵੱਲੋਂ ਗੈਰ-ਕਾਨੂੰਨੀ ਸੰਸਥਾ ਐਲਾਨਿਆ ਜਾ ਚੁੱਕਾ ਹੈ ਅਤੇ ਇਸ ਦੇ ਮੁਖੀ ਗੁਰਪਤਵੰਤ ਪੰਨੂੰ ਨੂੰ ਅੱਤਵਾਦੀ ਘੋਸ਼ਿਤ ਕੀਤਾ ਗਿਆ ਹੈ।