ਮੁੱਖ ਮੰਤਰੀ ਨੇ ਜਿੰਮ ਤੇ ਕੋਚਿੰਗ ਸੈਂਟਰਾਂ ਨੂੰ ਖੋਲਣ ਬਾਰੇ ਮੰਗੇ ਸੁਝਾਅ
ਆਖ਼ਰੀ ਫੈਸਲਾ ਜ਼ਮੀਨੀ ਪੱਧਰ ‘ਤੇ ਸਥਿਤੀ ਦੇ ਮੁਲਾਂਕਣ ਤੇ ਵਿਸਥਾਰਤ ਚਰਚਾ ਮਗਰੋਂ ਲਿਆ ਜਾਵੇਗਾ-
ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਜਿੰਮ ਅਤੇ ਕੋਚਿੰਗ ਸੈਂਟਰਾਂ ਨੂੰ ਖੋਲਣ ਬਾਰੇ ਡਿਪਟੀ ਕਮਿਸ਼ਨਰਾਂ ਦੇ ਸੁਝਾਅ ਮੰਗੇ ਅਤੇ ਕਿਹਾ ਕਿ ਇਸ ਸਬੰਧੀ ਅਤੇ ਅਨਲੌਕ 3.0 ਦੀਆਂ ਹੋਰ ਛੋਟਾਂ ਬਾਰੇ ਅੰਤਿਮ ਫੈਸਲਾ ਉਨਾਂ ਦੇ ਸੁਝਾਅ ਤੇ ਵਿਚਾਰ ਜਾਨਣ ਉਪਰੰਤ ਹੀ ਕੀਤਾ ਜਾਵੇਗਾ। ਕੋਵਿਡ ਉੱਤੇ ਕਾਬੂ ਪਾਉਣ ਅਤੇ ਪ੍ਰਬੰਧਾਂ ਬਾਰੇ ਸਿਹਤ ਅਧਿਕਾਰੀਆਂ ਅਤੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਇਕ ਸਮੀਖਿਆ ਮੀਟਿੰਗ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਕੇਂਦਰ ਸਰਕਾਰ ਨੇ ਕੁਝ ਛੋਟਾਂ ਦਾ ਐਲਾਨ ਕੀਤਾ ਹੈ ਜਿਨਾਂ ਵਿੱਚ ਅਨਲੌਕ 3.0 ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿੰਮ ਖੋਲੇ ਜਾਣਾ ਵੀ ਸ਼ਾਮਲ ਹੈ ਪਰ ਉਨਾਂ ਵੱਲੋਂ ਇਸ ਸਬੰਧੀ ਫੈਸਲਾ ਜ਼ਮੀਨੀ ਸਥਿਤੀ ਤੋਂ ਜਾਣੂੰ ਹੋਣ ਉਪਰੰਤ ਹੀ ਕੀਤਾ ਜਾਵੇਗਾ। ਉਨਾਂ ਡਿਪਟੀ ਕਮਿਸ਼ਨਰਾਂ ਨੂੰ ਇਸ ਮਸਲੇ ਸਬੰਧੀ ਗਹਿਰਾਈ ਨਾਲ ਸੋਚ ਵਿਚਾਰ ਕਰਕੇ ਆਪਣੇ ਸੁਝਾਅ ਅਤੇ ਵਿਚਾਰ ਮੁੱਖ ਸਕੱਤਰ ਵਿਨੀ ਮਹਾਜਨ ਤੱਕ ਪਹੁੰਚਾਉਣ ਲਈ ਕਿਹਾ ਜਿਸ ਤੋਂ ਬਾਅਦ ਸਰਕਾਰ ਦੁਆਰਾ ਵਿਸਥਾਰਤ ਚਰਚਾ ਮਗਰੋਂ ਅੰਤਮ ਫੈਸਲਾ ਲਿਆ ਜਾਵੇਗਾ। ਕੁਝ ਦੁਕਾਨਦਾਰਾਂ ਦੁਆਰਾ ਕੋਵਿਡ ਪ੍ਰੋਟੋਕਾਲ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਉਲੰਘਣਾ ਕਰਨ ਸਬੰਧੀ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦੇ ਹੋਏ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਪਹਿਲੀ ਗਲਤੀ ਹੋਣ ‘ਤੇ ਤਿੰਨ ਦਿਨ ਲਈ ਦੁਕਾਨਾਂ ਬੰਦ ਕੀਤੀਆਂ ਜਾਣ ਅਤੇ ਲਗਾਤਾਰ ਗਲਤੀ ਦੁਹਰਾਏ ਜਾਣ ‘ਤੇ ਜ਼ਿਆਦਾ ਦਿਨ ਲਈ ਇਹ ਕਾਰਵਾਈ ਕੀਤੀ ਜਾਵੇ।