ਹੁਸ਼ਿਆਰਪੁਰ,07 ਸਤੰਬਰ 2023 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਪਿਛਲੇ 12 ਸਾਲ ਤੋਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਨਾ ਕਰਾਉਣ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਮੈਂਬਰ ਪਾਰਲੀਮੈਂਟ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਜਮਹੂਰੀਅਤ ਦਿਨ ਉੱਤੇ 15 ਸਤੰਬਰ ਨੂੰ “ਜ਼ਮਹੂਰੀਅਤ ਬਹਾਲ ਕਾਨਫਰੰਸ” ਅੰਮ੍ਰਿਤਸਰ ਵਿਖੇ ਕੀਤੀ ਜਾ ਰਹੀ ਹੈ ਜਿਸ ਨੂੰ ਸਫਲ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਜ਼ਿਲ੍ਹਾ ਜਥੇਬੰਦੀ ਦੀ ਇੱਕ ਵਿਸ਼ੇਸ਼ ਮੀਟਿੰਗ ਮਾਸਟਰ ਕੁਲਦੀਪ ਸਿੰਘ ਮਸੀਤੀ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ ਹੇਠ 09 ਸਤੰਬਰ ਦਿਨ ਸ਼ੁਕਰਵਾਰ ਨੂੰ 11 ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹੁਸ਼ਿਆਰਪੁਰ ਵਿਖੇ ਹੋ ਰਹੀ ਹੈ ਇਸ ਸਬੰਧੀ ਜਾਣਕਾਰੀ ਇੱਕ ਪ੍ਰੈਸ ਨੋਟ ਰਾਹੀਂ ਗੁਰਨਾਮ ਸਿੰਘ ਸਿੰਗੜੀਵਾਲਾ ਜ਼ਿਲਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਦਿੱਤੀ ਇਸ ਸਮੇਂ ਸਿੰਗੜੀਵਾਲਾ ਨੇ ਕਿਹਾ ਮੀਟਿੰਗ ਵਿੱਚ ਪਾਰਟੀ ਦੇ ਕੌਮੀ ਜਰਨਲ ਸਕੱਤਰ ਤੇ ਜ਼ਿਲ੍ਹਾ ਇੰਚਾਰਜ ਮਾਸਟਰ ਕਰਨੈਲ ਸਿੰਘ ਨਾਰੀਕੇ ਵਿਸ਼ੇਸ਼ ਰੂਪ ਵਿੱਚ ਹਾਜ਼ਰ ਹੋਣਗੇ ਤੇ ਪਾਰਟੀ ਪ੍ਰੋਗਰਾਮ ਤਹਿਤ ਜ਼ੁੰਮੇਵਾਰੀਆਂ ਤੈਅ ਕਰਨਗੇ ਤੇ ਇਸ ਮੀਟਿੰਗ ਵਿੱਚ ਪਾਰਟੀ ਆਗੂ ਸਾਹਿਬਾਨ ਅਤੇ ਮੈਂਬਰ ਸਾਹਿਬਾਨ ਹਾਜ਼ਰ ਹੋਣਗੇ।
ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ “ਜਮਹੂਰੀਅਤ ਬਹਾਲ ਕਾਨਫਰੰਸ” ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ 9 ਸਤੰਬਰ ਨੂੰ – ਸਿੰਗੜੀਵਾਲਾ