– ਹਲਕਾ ਇੰਚਾਰਜ ਸਰਬਜੋਤ ਸਾਬੀ ਦੇ ਗ੍ਰਹਿ ਵਿਖੇ ਜ਼ਿਲ੍ਹਾ ਪ੍ਰਧਾਨ ਦਾ ਸਨਮਾਨ
ਮੁਕੇਰੀਆ ——- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਥਾਪੇ ਗਏ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਦਾ ਮੁਕੇਰੀਆ ਹਲਕੇ ਦੇ ਇੰਚਾਰਜ ਤੇ ਪਾਰਟੀ ਦੇ ਸਕੱਤਰ ਜਨਰਲ ਸਰਬਜੋਤ ਸਿੰਘ ਸਾਬੀ ਦੇ ਗ੍ਰਹਿ ਵਿਖੇ ਪੁੱਜਣ ’ਤੇ ਪਾਰਟੀ ਵਰਕਰਾਂ ਤੇ ਆਗੂਆਂ ਵੱਲੋਂ ਜੋਰਦਾਰ ਸਵਾਗਤ ਕੀਤਾ ਗਿਆ ਤੇ ਇਸ ਦੌਰਾਨ ਉਨ੍ਹਾਂ ਨਾਲ ਵਿਸ਼ੇਸ਼ ਤੌਰ ’ਤੇ ਪੁੱਜੇ ਪਾਰਟੀ ਦੇ ਸੀਨੀਅਰ ਆਗੂ ਬਲਵੀਰ ਸਿੰਘ ਮਿਆਣੀ ਦਾ ਵੀ ਸਨਮਾਨ ਕੀਤਾ ਗਿਆ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਸਰਬਜੋਤ ਸਿੰਘ ਸਾਬੀ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਲਏ ਜਾ ਰਹੇ ਫੈਸਲਿਆਂ ਨਾਲ ਪਾਰਟੀ ਜ਼ਮੀਨੀ ਪੱਧਰ ’ਤੇ ਮਜਬੂਤ ਹੋ ਰਹੀ ਹੈ ਤੇ ਲਖਵਿੰਦਰ ਸਿੰਘ ਲੱਖੀ ਨੂੰ ਜਿਲ੍ਹੇ ਦੀ ਜਿੰਮੇਵਾਰੀ ਸੌਂਪਣਾ ਬਹੁਤ ਹੀ ਸ਼ਲਾਘਾਯੋਗ ਫੈਸਲਾ ਹੈ ਜਿਸ ਨਾਲ ਭਵਿੱਖ ਅੰਦਰ ਪਾਰਟੀ ਹੋਰ ਮਜ਼ਬੂਤੀ ਨਾਲ ਅੱਗੇ ਵਧੇਗੀ। ਉਨ੍ਹਾਂ ਕਿਹਾ ਕਿ ਲਖਵਿੰਦਰ ਸਿੰਘ ਲੱਖੀ ਨੂੰ ਪਾਰਟੀ ਹਾਈਕਮਾਂਡ ਵੱਲੋਂ ਅੱਜ ਤੱਕ ਜਿਹੜੀ ਵੀ ਜਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਇਨ੍ਹਾਂ ਵੱਲੋਂ ਪੂਰੀ ਤਨਦੇਹੀ ਨਾਲ ਨਿਭਾਇਆ ਗਿਆ ਤੇ ਸਾਨੂੰ ਪੂਰਾ ਵਿਸ਼ਵਾਸ਼ ਹੈ ਕਿ ਜ਼ਿਲ੍ਹਾ ਪ੍ਰਧਾਨ ਦੀ ਜਿੰਮੇਵਾਰੀ ਵੀ ਪੂਰੀ ਲਗਨ ਤੇ ਮੇਹਨਤ ਨਾਲ ਨਿਭਾਉਣਗੇ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਪਾਰਟੀ ਹਾਈਕਮਾਂਡ ਤੇ ਜਿਲ੍ਹਾ ਪ੍ਰਧਾਨ ਵੱਲੋਂ ਦਿੱਤੇ ਜਾਣ ਵਾਲੇ ਆਦੇਸ਼ਾਂ ਨੂੰ ਇਨ-ਬਿਨ ਲਾਗੂ ਕੀਤਾ ਜਾਵੇਗਾ। ਸਰਬਜੋਤ ਸਾਬੀ ਨੇ ਕਿਹਾ ਕਿ ਜਿਲ੍ਹਾ ਹੁਸ਼ਿਆਰਪੁਰ ਅਕਾਲੀ ਦਲ ਦਾ ਗੜ੍ਹ ਰਿਹਾ ਹੈ ਤੇ ਜਿਲ੍ਹੇ ਦੀਆਂ ਸਾਰੀਆਂ 7 ਵਿਧਾਨ ਸਭਾ ਸੀਟਾਂ ਜਿੱਤਣ ਪ੍ਰਤੀ ਪਾਰਟੀ ਪੂਰੀ ਤਰ੍ਹਾਂ ਸਮਰੱਥ ਹੈ, ਉਨ੍ਹਾਂ ਲੋਕ ਕਿ ਸੂਬੇ ਵਿੱਚ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਕਿਉਂਕਿ ਇਸ ਸਰਕਾਰ ਨੇ ਜੋ ਵਾਅਦੇ ਕੀਤੇ ਸਨ ਉਹ ਵਫਾ ਨਹੀਂ ਹੋ ਰਹੇ ਬਲਕਿ ਸਰਕਾਰ ਇੱਕ ਤੋਂ ਬਾਅਦ ਦੂਜੀ ਗਲਤੀ ਕਰ ਰਹੀ ਹੈ ਜਿਸ ਕਾਰਨ ਲੋਕਾਂ ਦਾ ਵਿਸ਼ਵਾਸ਼ ਇਸ ਸਰਕਾਰ ਤੋਂ ਉੱਠ ਚੁੱਕਾ ਹੈ ਲੇਕਿਨ ਦੂਜੇ ਪਾਸੇ ਅਕਾਲੀ ਦਲ ਲਗਾਤਾਰ ਅੱਗੇ ਵੱਧ ਰਿਹਾ ਹੈ ਕਿਉਂਕਿ ਸੂਬੇ ਦੇ ਲੋਕ ਜਾਣ ਚੁੱਕੇ ਹਨ ਕਿ ਅਕਾਲੀ ਦਲ ਹੀ ਪੰਜਾਬ ਦੀ ਇਕਲੌਤੀ ਹਮਦਰਦ ਪਾਰਟੀ ਹੈ।
ਇਸ ਸਮੇਂ ਜਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਵੱਲੋਂ ਮੁਕੇਰੀਆ ਹਲਕੇ ਦੇ ਸਮੂਹ ਪਾਰਟੀ ਵਰਕਰਾਂ ਤੇ ਆਗੂਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਈਸ਼ਰ ਸਿੰਘ ਮੰਝਪੁਰ, ਅਨਿਲ ਠਾਕੁਰ ਮਾਨਸਰ, ਜਸਵਿੰਦਰ ਸਿੰਘ ਬਿੱਟੂ, ਸੌਦਾਗਰ ਸਿੰਘ ਚਨੌਰ, ਲਖਵਿੰਦਰ ਸਿੰਘ ਟਿੰਮੀ, ਕਿਸ਼ਨਪਾਲ ਸਿੰਘ ਬਿੱਟੂ ਸਨਿਆਲ, ਬਲਦੇਵ ਸਿੰਘ ਕੌਂਲਪੁਰ, ਮਨਜੀਤ ਸਿੰਘ ਕੌਂਲਪੁਰ, ਰਾਜੇਸ਼ ਰੱਤੂ, ਭਜਨ ਸਿੰਘ ਮਹਿੰਦੀਪੁਰ, ਰਛਪਾਲ ਸਿੰਘ ਰੰਗਾ, ਅਰਵਿੰਦਰ ਸਿੰਘ ਪਿ੍ਰੰਸ, ਲਖਵੀਰ ਸਿੰਘ ਮਾਨਾ, ਅਮਰੀਕ ਸਿੰਘ ਜਲਾਲਾ, ਹਰਦੇਵ ਸਿੰਘ ਬੱਬੀ, ਹਰਦੀਪ ਸਿੰਘ ਸਾਬੀ, ਚੀਫ ਨਿਰਮਲ ਸਿੰਘ ਟਾਂਡਾ ਰਾਮ ਸਹਾਏ, ਤਜਿੰਦਰਪਾਲ ਸਿੰਘ ਬੱਬਲ ਆਦਿ ਵੀ ਮੌਜੂਦ ਸਨ।