ਦਾ ਐਡੀਟਰ ਨਿਊਜ — ਗੁਰਦੁਆਰਾ ਸਿੰਘ ਸਭਾ ਭਾਈ ਵੀਰ ਸਿੰਘ ਪਿੰਡ ਨੰਗਲ ਈਸ਼ਰ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਬੱਤ ਦੇ ਭਲੇ, ਅਤੇ ਪ੍ਰਮਾਤਮਾ ਦੇ ਸ਼ੁਕਰਾਨੇ ਲਈ ‘ਗੁਰਮਤਿ ਸਮਾਗਮ’ ਦਾ ਆਯੋਜਨ ਕੀਤਾ ਗਿਆ। ਸਵੇਰੇ ਅਮ੍ਰਿਤ ਵੇਲੇ ਨਿੱਤਨੇਮ ਦੀਆਂ ਬਾਣੀਆਂ ਉਪਰੰਤ ਸਮੂਹ ਸੰਗਤਾਂ ਵਲੋਂ ਸ਼੍ਰੀ ਸੁਖਮਨੀ ਸਾਹਿਬ ਦੀ ਬਾਣੀ ਦੇ ਭੋਗ ਪਾਏ ਗਏ। ਭੋਗ ਉਪਰੰਤ ਭਾਈ ਕਰਨਦੀਪ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਹਰਮਨਜੀਤ ਸਿੰਘ ਨੰਗਲ ਈਸ਼ਰ ਵਾਲੇ ਅਤੇ ਬਾਬਾ ਹਰਦੇਵ ਸਿੰਘ ਖਾਲਸਾ ਬਰਿਆਣਾ ਵਾਲਿਆਂ ਦੇ ਜਥਿਆਂ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।
ਇਸ ਸਮੇਂ ਸਟੇਜ ਸਕੱਤਰ ਦੀ ਭੂਮਿਕਾ ਸ ਹਰਵਿੰਦਰ ਸਿੰਘ ਨੰਗਲ ਈਸ਼ਰ ਵਲੋਂ ਬਾਖੂਬੀ ਨਿਭਾਈ ਗਈ। ਸਮਾਗਮ ਦੇ ਅੰਤ ਵਿੱਚ ਲੰਬੜਦਾਰ ਸ ਰਣਜੀਤ ਸਿੰਘ ਵਲੋਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਸਮਾਗਮ ਨੂੰ ਸਫਲ ਬਣਾਉਣ ਵਿਚ ਸ ਸੁਰਿੰਦਰ ਸਿੰਘ ਪੰਚ, ਸ ਸੁਮਿੱਤਰ ਸਿੰਘ, ਮਾਸਟਰ ਅਵਤਾਰ ਸਿੰਘ, ਮਾਸਟਰ ਗੁਰਬਚਨ ਸਿੰਘ, ਸ ਹਰਕਮਲਦੀਪ ਸਿੰਘ, ਗਿਆਨੀ ਮਹਿੰਦਰ ਸਿੰਘ, ਸ਼੍ਰੀ ਰੋਹਿਤ ਕੁਮਾਰ, ਸ ਸੁਰਿੰਦਰ ਸਿੰਘ ਸ਼ਿੰਦੀ, ਸ ਕੁਲਵੀਰ ਸਿੰਘ, ਸ ਕਾਸ਼ਿਵਪ੍ਰੀਤ ਸਿੰਘ, ਸ ਸਵਲੀਨ ਸਿੰਘ, ਸ ਅਵਤਾਰ ਸਿੰਘ ਬਾਠ ਨੇ ਅਹਿਮ ਯੋਗਦਾਨ ਪਾਇਆ। ਇਸ ਸਮੇਂ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।