ਦਾ ਐਡੀਟਰ ਨਿਊਜ.ਹੁਸ਼ਿਆਰਪੁਰ ——- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਨਿਯੁਕਤ ਕੀਤੇ ਗਏ ਜਤਿੰਦਰ ਸਿੰਘ ਲਾਲੀ ਬਾਜਵਾ ਦਾ ਉਨ੍ਹਾਂ ਦੇ ਗ੍ਰਹਿ ਵਿਖੇ ਅਕਾਲੀ ਆਗੂਆਂ ਵੱਲੋਂ ਸਨਮਾਨ ਕੀਤਾ ਗਿਆ, ਇਸ ਮੌਕੇ ਜਗਤਾਰ ਸਿੰਘ ਸਰਕਲ ਪ੍ਰਧਾਨ, ਇਕਬਾਲ ਸਿੰਘ, ਸਾਬਕਾ ਡਿਪਟੀ ਮੇਅਰ ਪ੍ਰੇਮ ਸਿੰਘ ਪਿੱਪਲਾਵਾਲਾ, ਸਾਬਕਾ ਕੌਂਸਲਰ ਸੰਤੋਖ ਸਿੰਘ ਔਜਲਾ, ਸਾਬਕਾ ਕੌਂਸਲਰ ਬਿਕਰਮਜੀਤ ਸਿੰਘ ਕਲਸੀ, ਸਾਬਕਾ ਕੌਂਸਲਰ ਨਰਿੰਦਰ ਸਿੰਘ ਆਦਿ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਸਮੇਂ ਪ੍ਰੇਮ ਸਿੰਘ ਪਿੱਪਲਾਵਾਲਾ ਤੇ ਸੰਤੋਖ ਸਿੰਘ ਔਜਲਾ ਆਦਿ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਲਾਲੀ ਬਾਜਵਾ ਨੂੰ ਇੰਚਾਰਜ ਨਿਯੁਕਤ ਕਰਨਾ ਹਲਕੇ ਦੇ ਪਾਰਟੀ ਵਰਕਰਾਂ ਤੇ ਆਗੂਆਂ ਲਈ ਸੰਜੀਵਨੀ ਦੀ ਤਰ੍ਹਾਂ ਹੈ ਕਿਉਂਕਿ ਲਾਲੀ ਬਾਜਵਾ ਦੀ ਅਗਵਾਈ ਹੇਠ ਹਮੇਸ਼ਾ ਪਾਰਟੀ ਵਰਕਰਾਂ ਤੇ ਆਗੂਆਂ ਵੱਲੋਂ ਪੂਰੀ ਸੰਜੀਦਗੀ ਨਾਲ ਕੰਮ ਕੀਤਾ ਜਾਂਦਾ ਰਿਹਾ ਹੈ।
ਇਨ੍ਹਾਂ ਆਗੂਆਂ ਨੇ ਕਿਹਾ ਕਿ ਲਾਲੀ ਬਾਜਵਾ ਵੱਲੋਂ ਪਿਛਲੇ ਲੰਬੇ ਸਮੇਂ ਦੌਰਾਨ ਜਿਲ੍ਹੇ ਅੰਦਰ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕੀਤਾ ਜਾਂਦਾ ਰਿਹਾ ਹੈ ਤੇ ਇਹੀ ਕਾਰਨ ਹੈ ਕਿ ਜਿਲ੍ਹੇ ਦੇ ਹਰ ਹਲਕੇ ਦੇ ਵਰਕਰ ਤੇ ਆਗੂ ਇਨ੍ਹਾਂ ਦਾ ਸਤਿਕਾਰ ਕਰਦੇ ਹਨ। ਅਕਾਲੀ ਆਗੂਆਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀ ਮਜਬੂਤੀ ਲਈ ਲਾਲੀ ਬਾਜਵਾ ਵਰਗੇ ਆਗੂਆਂ ਨੂੰ ਅੱਗੇ ਕਰਨਾ ਸਮੇਂ ਦੀ ਮੰਗ ਹੈ। ਇਸ ਮੌਕੇ ਲਾਲੀ ਬਾਜਵਾ ਵੱਲੋਂ ਸਮੂਹ ਅਕਾਲੀ ਵਰਕਰਾਂ ਤੇ ਆਗੂਆਂ ਦਾ ਧੰਨਵਾਦ ਕੀਤਾ ਗਿਆ ਤੇ ਕਿਹਾ ਗਿਆ ਕਿ ਪਾਰਟੀ ਵਰਕਰਾਂ ਦੀ ਤਾਕਤ ਹੀ ਆਗੂ ਦੀ ਤਾਕਤ ਹੁੰਦੀ ਹੈ ਤੇ ਅਸੀਂ ਹਮੇਸ਼ਾ ਆਪਣੇ ਵਰਕਰਾਂ ਨੂੰ ਤਾਕਤਵਰ ਬਣਾਉਣ ਦੀ ਕੋਸ਼ਿਸ਼ ਕੀਤੀ ਹੈ ਜੋ ਕਿ ਆਉਣ ਵਾਲੇ ਸਮੇਂ ਵਿੱਚ ਵੀ ਨਿਰੰਤਰ ਜਾਰੀ ਰਹੇਗੀ। ਇਸ ਸਮੇਂ ਮਹਿੰਦਰ ਸਿੰਘ, ਕਰਨੈਲ ਸਿੰਘ, ਚਰਨਜੀਤ ਸਿੰਘ, ਉਕਾਂਰ ਸਿੰਘ, ਪ੍ਰਭਪਾਲ ਬਾਜਵਾ, ਨਰਿੰਦਰ ਸਿੰਘ ਸਾਬਕਾ ਕੌਂਸਲਰ, ਇੰਦਰਜੀਤ ਸਿੰਘ, ਸਿਮਰਜੀਤ ਗਰੇਵਾਲ, ਸਤਵਿੰਦਰ ਸਿੰਘ ਬਲੀਆ, ਦਿਲਬਾਗ ਸਿੰਘ, ਦਵਿੰਦਰ ਸਿੰਘ ਬੈਂਸ, ਮੁਕੇਸ਼ ਸੂਰੀ, ਜਪਿੰਦਰਪਾਲ ਸਿੰਘ ਅਟਵਾਲ ਆਦਿ ਵੀ ਮੌਜੂਦ ਸਨ।