ਦਾ ਐਡੀਟਰ ਨਿਊਜ਼, ਚੰਡੀਗੜ੍ਹ। ਐਨਐਸਯੂਆਈ ਪੰਜਾਬ ਦੇ ਦੇ ਸਾਬਕਾ ਪ੍ਰਧਾਨ ਅਤੇ ਯੂਥ ਕਾਂਗਰਸ ਨੇਤਾ ਅਕਸ਼ੇ ਕੁਮਾਰ ਸ਼ਰਮਾ ਨੇ ਯੂਥ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾ ਅਰਜਨ ਖੜਗੇ ਨੂੰ ਭੇਜੇ ਆਪਣੇ ਅਸਤੀਫੇ ਵਿੱਚ ਪਾਰਟੀ ਤੇ ਤਿੱਖੇ ਇਲਜਾਮ ਲਗਾਏ ਹਨ ਅਤੇ ਕਿਹਾ ਹੈ ਕਿ ਹੁਣ ਪਾਰਟੀ ਅੰਦਰ ਸਿਰਫ ਨੇਤਾਵਾਂ ਅਤੇ ਮੰਤਰੀਆਂ ਦੇ ਲੜਕਿਆਂ ਨੂੰ ਹੀ ਅੱਗੇ ਰੱਖ ਕੇ ਪਰਿਵਾਰਵਾਦ ਨੂੰ ਪੂਰੀ ਤਰ੍ਹਾਂ ਪਾਰਟੀ ਵਿੱਚ ਲਾਗੂ ਕਰ ਦਿੱਤਾ ਗਿਆ ਹੈ, ਅਤੇ ਹੁਣ ਪਾਰਟੀ ਅੰਦਰ ਚੰਗੇ ਭਵਿੱਖ ਲਈ ਕਾਂਗਰਸ ਵਿੱਚ ਆਏ ਨੌਜਵਾਨਾਂ ਦਾ ਸਿਆਸੀ ਕਤਲ ਕੀਤਾ ਜਾ ਰਿਹਾ ਹੈ। ਪੰਜਾਬ ਦੀ ਕਾਂਗਰਸ ਲੀਡਰਸ਼ਿਪ ਤੇ ਵੀ ਬੜੇ ਸਵਾਲ ਖੜੇ ਕੀਤੇ ਹਨ, ਇੱਥੇ ਇਹ ਜ਼ਿਕਰਯੋਗ ਹੈ ਕਿ ਅਕਸ਼ੇ ਸ਼ਰਮਾ ਨੇ ਪੰਜਾਬ ਯੂਥ ਕਾਂਗਰਸ ਦੀ ਪ੍ਰਧਾਨਗੀ ਦੀ ਚੋਣ ਲੜੀ ਸੀ, ਲੇਕਿਨ ਬਾਅਦ ਵਿੱਚ ਉਨ੍ਹਾਂ ਨੇ ਇਹ ਇਲਜ਼ਾਮ ਲਗਾਇਆ ਸੀ ਕਿ ਪੰਜਾਬ ਦੀ ਲੀਡਰਸ਼ਿਪ ਨੇ ਚੋਣਾਂ ਵਿਚ ਘਪਲੇਬਾਜੀ ਕਰਕੇ ਉਨ੍ਹਾਂ ਨੂੰ ਹਰਾਇਆ ਹੈ ਅਤੇ ਉਨ੍ਹਾਂ ਦੀਆਂ ਕਈ ਲੱਖਾਂ ਵੋਟਾਂ ਰੱਦ ਕਰ ਦਿੱਤੀਆਂ ਗਈਆਂ। ਸੂਤਰਾਂ ਮੁਤਾਬਕ ਅਕਸ਼ੈ ਸ਼ਰਮਾ ਬੀਜੇਪੀ ਜੁਆਇਨ ਕਰ ਸਕਦੇ ਹਨ
ਯੂਥ ਕਾਂਗਰਸ ਨੇਤਾ ਅਕਸ਼ੇ ਸ਼ਰਮਾ ਨੇ ਛੱਡੀ ਕਾਂਗਰਸ, ਭਾਜਪਾ ਵਿੱਚ ਜਾਣ ਦੀ ਤਿਆਰੀ।