ਕੋਰੋਨਾ ਨੂੰ ਰੋਕਣ ਲਈ ਪੰਜਾਬ ਦੇ ਡੈਮਾਂ ‘ਤੇ ਖਾਸ ਬੰਦੋਬਸਤ
ਚੰਡੀਗੜ-ਕੋਵਿਡ -19 ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਦੀਆਂ ਤਿਆਰੀਆਂ ਤਹਿਤ ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਰਣਜੀਤ ਸਾਗਰ ਡੈਮ ਹਸਪਤਾਲ ਵਿੱਚ ਆਈਸੋਲੇਸ਼ਨ ਕੇਂਦਰ ਸਥਾਪਤ ਕਰਨ ਤੋਂ ਇਲਾਵਾ ਇਸ ਮਹਾਂਮਾਰੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸ਼ਾਹਪੁਰਕੰਡੀ ਟਾਊਂਨਸ਼ਿਪ ਵਿਖੇ ਕੁਆਰੰਟੀਨ ਕੇਂਦਰ ਵੀ ਬਣਾਇਆ ਗਿਆ ਹੈ। ਰਣਜੀਤ ਸਾਗਰ ਡੈਮ ਦੇ ਚੀਫ ਇੰਜਨੀਅਰ ਐਸ.ਕੇ. ਸਲੂਜਾ ਨੇ ਦੱਸਿਆ ਕਿ ਰਣਜੀਤ ਸਾਗਰ ਡੈਮ ਹਸਪਤਾਲ ਵਿੱਚ 40 ਬਿਸਤਰਿਆਂ ਦਾ ਆਈਸੋਲੇਸ਼ਨ ਕੇਂਦਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਰਣਜੀਤ ਸਾਗਰ ਡੈਮ ਪ੍ਰਾਜੈਕਟ ਸ਼ਾਹਪੁਰਕੰਡੀ ਟਾਊਂਨਸ਼ਿਪ ਵਿਖੇ ਮਰੀਜ਼ਾਂ, ਡਾਕਟਰਾਂ, ਪੈਰਾ ਮੈਡੀਕਲ ਸਟਾਫ ਅਤੇ ਕਰਮਚਾਰੀਆਂ ਦੀ ਕੋਰੋਨਾ ਤੋਂ ਸੁਰੱਖਿਆ ਯਕੀਨੀ ਬਣਾਉਣ ਲਈ ਟਾਊਂਨਸ਼ਿਪ, ਹਸਪਤਾਲ, ਬੈਂਕਾਂ, ਏ.ਟੀ.ਐਮਜ਼, ਸੁਰੱਖਿਆ ਬੈਰਕਾਂ, ਦਫਤਰਾਂ ਅਤੇ ਪੁਲਿਸ ਸਟੇਸ਼ਨ ਵਿੱਚ ਨਿਯਮਤ ਤੌਰ ‘ਤੇ ਸੈਨੀਟਾਇਜ਼ਰ ਅਤੇ ਡਿਸਿਨਫੈਕਟੈਂਟ ਦਾ ਛਿੜਕਾਅ ਕੀਤਾ ਜਾਂਦਾ ਹੈ।
ਉਨਾਂ ਦੱਸਿਆ ਕਿ ਸ਼ਾਹਪੁਰਕੰਡੀ ਟਾਊਂਨਸ਼ਿਪ ਦੇ ਕੇਸ਼ਵ ਹਾਲ ਵਿੱਚ ਪ੍ਰਵਾਸੀ ਮਜ਼ਦੂਰਾਂ ਲਈ ਸਿਵਲ ਸੁਸਾਇਟੀ ਗਰੁੱਪ ਦੀ ਸਹਾਇਤਾ ਨਾਲ 125 ਵਿਅਕਤੀਆਂ ਲਈ ਕੁਆਰੰਟੀਨ ਕੇਂਦਰ ਵੀ ਸਥਾਪਤ ਕੀਤਾ ਗਿਆ ਹੈ।
ਰਣਜੀਤ ਸਾਗਰ ਡੈਮ ਪ੍ਰਾਜੈਕਟ ਪ੍ਰਸ਼ਾਸਨ ਦੇ ਲਗਭਗ 12 ਵਾਹਨ ਪਠਾਨਕੋਟ ਜ਼ਿਲਾ ਪ੍ਰਸ਼ਾਸਨ ਨੂੰ ਕੋਵਿਡ-19 ਸਬੰਧੀ ਡਿਊਟੀਆਂ ਲਈ ਦੇਣ ਤੋਂ ਇਲਾਵਾ ਰਣਜੀਤ ਸਾਗਰ ਡੈਮ ਪ੍ਰਾਜੈਕਟ ਦੇ ਅੱਠ ਅਧਿਕਾਰੀ ਕਾਰਜਕਾਰੀ ਮੈਜਿਸਟਰੇਟ ਵਜੋਂ ਡਿਊਟੀ ਨਿਭਾ ਰਹੇ ਹਨ ਤਾਂ ਜੋ ਜ਼ਿਲੇ ਵਿੱਚ ਸੂਬਾਈ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ।