ਦਾ ਐਡੀਟਰ ਨਿਊਜ.ਮੁਕੇਰੀਆਂ। ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਨੇਡਾ ਵਿਚ ਵੀਜ਼ਾ ਸਸਪੈਂਡ ਕਰਨ ਕਾਰਨ ਪੰਜਾਬੀਆਂ ਨੂੰ ਦਰਪੇਸ਼ ਮੁਸ਼ਕਿਲਾਂ ਉੱਤਰੀ ਜ਼ੋਨਲ ਕੌਂਸਲ ਵਿਚ ਨਾ ਚੁੱਕਣ ਦੀ ਨਿਖੇਧੀ ਕੀਤੀ ਤੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੂੰ ਦਰਪੇਸ਼ ਮਸਲੇ ਹੱਲ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਏ ਹਨ। ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੱਲੋਂ ਇਥੇ ਆਯੋਜਿਤ 50ਵੇਂ ਯੂਥ ਮਿਲਣੀ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਹ ਇਹ ਵੇਖ ਕੇ ਹੈਰਾਨ ਹਨ ਕਿ ਭਗਵੰਤ ਮਾਨ ਨੇ ਇਥੇ ਉੱਤਰੀ ਜ਼ੋਨਲ ਕੌਂਸਲ ਦੀ ਮੇਜ਼ਬਾਨੀ ਕੀਤੀ ਜਿਸਦੀ ਪ੍ਰਧਾਨਗੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤੀ ਪਰ ਮੁੱਖ ਮੰਤਰੀ ਭਾਰਤ ਵੱਲੋਂ ਕੈਨੇਡੀਆਈ ਨਾਗਰਿਕਾਂ ਲਈ ਵੀਜ਼ੇ ’ਤੇ ਲਾਈ ਪਾਬੰਦੀ ਕਾਰਨ ਪੰਜਾਬੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਮੁੱਦਾ ਚੁੱਕਣ ਵਿਚ ਬੁਰੀ ਤਰ੍ਹਾਂ ਨਾਕਾਮ ਰਹੇ ਹਨ। ਉਹਨਾਂ ਕਿਹਾ ਕਿ ਹਰ ਸਾਲ ਲੱਖਾਂ ਭਾਰਤੀ ਖਾਸ ਤੌਰ ’ਤੇ ਬਹੁ ਗਿਣਤੀ ਪੰਜਾਬੀ ਦੇਸ਼ ਆਉਂਦੇ ਹਨ ਤੇ ਆਪਣੇ ਪਰਿਵਾਰਾਂ ਨਾਲ ਮੁਲਾਕਾਤ ਕਰਦੇ ਹਨ ਤੇ ਸੁੱਖ ਦੁੱਖ ਵਿਚ ਸ਼ਾਮਲ ਹੁੰਦੇ ਹਨ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਅਨੇਕਾਂ ਦੇਸ਼ ਵਿਚ ਸਸਤੀਆਂ ਸਿਹਤ ਸੇਵਾਵਾਂ ਦਾ ਲਾਭ ਲੈਣ ਤੇ ਹੋਰ ਮਸਲਿਆਂ ਦੇ ਹੱਲ ਵਾਸਤੇ ਆਉਂਦੇ ਹਨ। ਉਹਨਾਂ ਕਿਹਾ ਕਿ ਵੱਡੀ ਗਿਣਤੀ ਵਿਚ ਪੰਜਾਬੀਆਂ ਨੇ ਕੈਨੇਡਾ ਦੀ ਨਾਗਰਿਕਤਾ ਲੈ ਲਈ ਹੈ ਕਿਉਂਕਿ ਉਹ ਲੰਬੇ ਸਮੇਂ ਤੋਂ ਉਸ ਮੁਲਕ ਵਿਚ ਰਹਿੰਦੇ ਹਨ ਤੇ ਹੁਣ ਕੈਨੇਡਾ ਦੇ ਨਾਗਰਿਕ ਹੋਣ ਕਾਰਨ ਉਹ ਆਪਣੇ ਪਰਿਵਾਰਾਂ ਨੂੰ ਮਿਲਣ ਵਾਲੇ ਵੀਜ਼ਾ ਲੈਣ ਤੋਂ ਸਮਰਥ ਹਨ। ਉਹਨਾਂ ਕਿਹਾ ਕਿ ਵੀਜ਼ਾ ਸਸਪੈਂਡ ਕਰਨ ਦੇ ਰੂਪ ਵਿਚ ਇਹ ਪਾਬੰਦੀ ਪੰਜਾਬ ਲਈ ਆਰਥਿਕ, ਸਮਾਜਿਕ ਤੇ ਭਾਵੁਕ ਤੌਰ ’ਤੇ ਬਹੁਤ ਨੁਕਸਾਨਦੇਹ ਸਾਬਤ ਹੋ ਰਹੀ ਹੈ। ਉਹਨਾਂ ਕਿਹਾ ਕਿ ਇਹੀ ਨਹੀਂ ਮੁੱਖ ਮੰਤਰੀ ਤਾਂ ਨੌਜਵਾਨ ਪੰਜਾਬੀ ਸਿੱਖ ਗਾਇਕ ਸੁਖਨੀਤ ਸਿੰਘ ਨੂੰ ਅਤਿਵਾਦੀ ਵਜੋਂ ਪੇਸ਼ ਕਰਨ ਦਾ ਮਾਮਲਾ ਵੀ ਚੁੱਕਣ ਵਿਚ ਨਾਕਾਮ ਰਹੇ ਹਨ। ਭਗਵੰਤ ਮਾਨ ’ਤੇ ਵਰ੍ਹਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਪੰਜਾਬੀਆਂ ਨੇ 92 ਵਿਧਾਇਕਾਂ ਦੇ ਰੂਪ ਵਿਚ ਪਾਰਟੀ ਨੂੰ ਵੱਡਾ ਫਤਵਾ ਦਿੱਤਾ ਸੀ ਪਰ ਮੁੱਖ ਮੰਤਰੀ ਦੀ ਅਗਵਾਈ ਵਿਚ ਵਿਧਾਇਕਾਂ ਨੇ ਪੰਜਾਬ ਤੋਂ ਬਾਹਰਲਿਆਂ ਨੂੰ ਰਾਜ ਸਭਾ ਮੈਂਬਰ ਚੁਣਿਆ ਜਿਹਨਾਂ ਨੇ ਕਦੇ ਵੀ ਪੰਜਾਬ ਦੇ ਮੁੱਦੇ ਚੁੱਕੇ ਹੀ ਨਹੀਂ। ਉਹਨਾਂ ਨੇ ਭਗਵੰਤ ਮਾਨ ਸਰਕਾਰ ਵੱਲੋਂ 50 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਡੇਢ ਸਾਲਾਂ ਵਿਚ ਲੈਣ ਦੀ ਨਿਖੇਧੀ ਕੀਤੀ। ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵਿਜੀਲੈਂਸ ਬਿਊਰੋ ਦੀ ਦੁਰਵਰਤੋਂ ਆਪਣੇ ਵਿਰੋਧੀਆਂ ਦੀ ਬਾਂਹ ਮਰੋੜਨ ਵਾਸਤੇ ਕਰ ਰਹੀ ਹੈ। ਉਹਨਾਂ ਨੇ ਮੁੱਖ ਮੰਤਰੀ ਨੂੰ ਇਹ ਵੀ ਸਵਾਲ ਕੀਤਾ ਕਿ ਐਮ ਪੀ ਰਾਘਵ ਚੱਢਾ ਦੇ ਵਿਆਹ ਦੇ ਬਿੱਲ ਕਿਸਨੇ ਤਾਰੇ ਹਨ ਕਿਉਂਕਿ ਰਾਘਵ ਚੱਢਾ ਨੇ ਤਾਂ ਆਪਣੀ ਇਨਕਮ ਟੈਕਸ ਰਿਟਰਨ ਵਿਚ ਆਮਦਨ 2.44 ਲੱਖ ਰੁਪਏ ਸਾਲਾਨਾ ਵਿਖਾਈ ਸੀ ਜਦੋਂ ਕਿ ਉਹ ਆਪਣੇ ਵਿਆਹ ’ਤੇ 10 ਲੱਖ ਰੁਪਏ ਰੋਜ਼ਾਨਾ ਦੇ ਕਿਰਾਏ ਵਾਲੇ ਹੋਟਲ ਦੇ ਕਮਰੇ ਵਿਚ ਰਹਿ ਰਹੇ ਹਨ।
ਮੁੱਖ ਮੰਤਰੀ ਵੀਜ਼ਾ ਸਸਪੈਂਡ ਮਾਮਲੇ ਵਿੱਚ ਪੰਜਾਬੀਆਂ ਨੂੰ ਪੇਸ਼ ਮੁਸ਼ਕਿਲਾਂ ਕੇਂਦਰੀ ਗ੍ਰਹਿ ਮੰਤਰੀ ਅੱਗੇ ਚੁੱਕਣ ਵਿੱਚ ਨਾਕਾਮ ਰਹੇ-ਅਕਾਲੀ ਦਲ